08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕੁੱਟਮਾਰ ਕਰਨ ਅਤੇ ਸਾਮਾਨ ਚੋਰੀ ਕਰਨ ’ਤੇ ਚਾਰ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 7 ਸਤੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਉਕਤ ਵਿਅਕਤੀ ਨਾਲ ਕੁੱਟਮਾਰ ਕਰਨ ਅਤੇ ਸਮਾਨ ਚੋਰੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਤੋਂ ਇਲਾਵਾ 5 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਪੱਟੀ ਵਿਖੇ ਦਿਲਬਾਗ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਪਿੰਡ ਸਭਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਮਕਾਨ ਨਾਲ ਲੱਗਦਾ ਮਕਾਨ ਆਪਣੇ ਭਰਾ ਹਰਦੇਵ ਸਿੰਘ ਪਾਸੋਂ ਖ੍ਰੀਦਿਆ ਸੀ।

ਅਜੀਤ ਡੈਸਕ 08-09-2026
ਤਰਨ ਤਾਰਨ, 7 ਸਤੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਉਕਤ ਵਿਅਕਤੀ ਨਾਲ ਕੁੱਟਮਾਰ ਕਰਨ ਅਤੇ ਸਮਾਨ ਚੋਰੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਤੋਂ ਇਲਾਵਾ 5 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਪੱਟੀ ਵਿਖੇ ਦਿਲਬਾਗ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਪਿੰਡ ਸਭਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਮਕਾਨ ਨਾਲ ਲੱਗਦਾ ਮਕਾਨ ਆਪਣੇ ਭਰਾ ਹਰਦੇਵ ਸਿੰਘ ਪਾਸੋਂ ਖ੍ਰੀਦਿਆ ਸੀ। ਜਿਥੇ ਉਹ ਮਿਸਤਰੀ ਅਤੇ ਲੇਬਰ ਲਗਾ ਕੇ ਕੰਮ ਕਰਵਾ ਰਿਹਾ ਸੀ ਤਾਂ ਉਸ ਸਮੇਂ ਲਖਵਿੰਦਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਸਭਰਾ, ਭਜਨ ਸਿੰਘ ਕਵੀਸ਼ਰ ਵਾਸੀ ਸਭਰਾ, ਜਗਰਾਜ ਸਿੰਘ ਅਤੇ ਜਗਰੂਪ ਸਿੰਘ ਪੁੱਤਰਾਨ ਲਖਵਿੰਦਰ ਸਿੰਘ ਵਾਸੀਅਨ ਸਭਰਾ ਤੋਂ ਇਲਾਵਾ 5 ਅਣਪਛਾਤੇ ਵਿਅਕਤੀਆਂ ਨੇ ਆ ਕੇ ਉਸ ਦਾ ਕੰਮ ਰੁਕਵਾ ਦਿੱਤਾ ਅਤੇ ਉਸ ਨਾਲ ਕੁੱਟਮਾਰ ਕੀਤੀ, ਦਸਤਾਰ ਲਾਹ ਦਿੱਤੀ ਅਤੇ ਸਮਾਨ ਚੋਰੀ ਕਰਕੇ ਲੈ ਗਏ। ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤਮ ਮਾਮਲਾ ਦਰਜ ਕਰ ਲਿਆ ਹੈ
ਪਿਛਲੀ ਖ਼ਬਰ ਰੰਜਿਸ਼ ਨੂੰ ਲੈ ਕੇ ਗੋਲੀਆਂ ਚਲਾਉਣ ’ਤੇ 2 ਧਿਰਾਂ ਖ਼ਿਲਾਫ਼ ਕਰਾਸ ਮਾਮਲਾ ਦਰਜ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 34 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।