09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪਿੰਡ ਨਾਈਵਾਲਾ ਅਤੇ ਕੈਰੇ ’ਚ ‘ਆਪ’ ਆਗੂਆਂ ਦਾ ਦਾਖਲਾ ਧਰਨਾਕਾਰੀਆਂ ਨੇ ਕੀਤਾ ਬੰਦ ‘ਆਪ’ ਆਗੂਆਂ ਦੀ ਸ਼ਹਿ ਉੱਪਰ ਨਿਯਮਾਂ ਨੂੰ ਛਿੱਕੇ ਟੰਗ ਕੇ ਪੋਲਟਰੀ ਫਾਰਮ ਚਲਾਉਣ ਦੇ ਦੋਸ਼

ਟੱਲੇਵਾਲ, 8 ਸਤੰਬਰ (ਸੋਨੀ ਚੀਮਾ)- ਚੋਣਾਂ ਨੇੜੇ ਆਮ ਆਦਮੀ ਪਾਰਟੀ ਨੂੰ ਲੋਕਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਬਰਨਾਲਾ ਜ਼ਿਲ੍ਹੇ ਦੇ ਦੋ ਪਿੰਡਾਂ ਨਾਈਵਾਲਾ ਅਤੇ ਕੈਰੇ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਦਾਖਲਾ ‘ਬੰਦ’ ਕਰ ਦਿੱਤਾ ਗਿਆ ਹੈ।

ਅਜੀਤ ਡੈਸਕ 09-09-2026
ਟੱਲੇਵਾਲ, 8 ਸਤੰਬਰ (ਸੋਨੀ ਚੀਮਾ)- ਚੋਣਾਂ ਨੇੜੇ ਆਮ ਆਦਮੀ ਪਾਰਟੀ ਨੂੰ ਲੋਕਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਬਰਨਾਲਾ ਜ਼ਿਲ੍ਹੇ ਦੇ ਦੋ ਪਿੰਡਾਂ ਨਾਈਵਾਲਾ ਅਤੇ ਕੈਰੇ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਦਾਖਲਾ ‘ਬੰਦ’ ਕਰ ਦਿੱਤਾ ਗਿਆ ਹੈ। ਇਸ ਸਬੰਧੀ ਬਾਕਾਇਦਾ ਬੈਨਰ ਲਗਾ ਕੇ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਆਮ ਆਦਮੀ ਪਾਰਟੀ ਦਾ ਕੋਈ ਮੰਤਰੀ, ਵਿਧਾਇਕ ਜਾਂ ਸੰਸਦ ਇਨ੍ਹਾਂ ਪਿੰਡਾਂ ਵਿਚ ਆਵੇਗਾ ਤਾਂ ਉਸ ਦਾ ਘਿਰਾਓ ਕੀਤਾ ਜਾਵੇਗਾ । ਦਰਅਸਲ ਬਰਨਾਲਾ ਜ਼ਿਲ੍ਹੇ ਦੇ ਪਿੰਡ ਨਾਈਵਾਲਾ ਅਤੇ ਕੈਰੇ ਨਜ਼ਦੀਕ ਬਿਲਕੁਲ ਰਿਹਾਇਸ਼ੀ ਖੇਤਰ ਵਿਚ ਇਕ ਬੰਦ ਪਿਆ ਪੋਲਟਰੀ ਫਾਰਮ ਮ ੁੜ ਚਲਾਉਣ ਖ਼ਿਲਾਫ਼ ਕਿਸਾਨਾਂ, ਮਜ਼ਦੂਰਾਂ ਦਾ ਪੱਕਾ ਮੋਰਚਾ ਜਾਰੀ ਹੈ। ਇਸ ਸੰਘਰਸ਼ ਨੂੰ ਚਲਾ ਰਹੇ ਆਗੂਆਂ ਵਲੋਂ ਆਮ ਆਦਮੀ ਪਾਰਟੀ ਦੇ ਹਲਕਾ ਬਰਨਾਲਾ ਨਾਲ ਸੰਬੰਧਿਤ ਕੁੱਝ ਆਗੂਆਂ ਉੱਪਰ ਦੋਸ਼ ਲਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਰਿਹਾਇਸ਼ੀ ਇਲਾਕੇ ਵਿਚ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਪੋਲਟਰੀ ਫਾਰਮ ਚਲਾਇਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੋਲਟਰੀ ਫਾਰਮ ਦਾ ਦੌਰਾ ਕਰ ਕੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਨੇ ਪੋਲਟਰੀ ਫਾਰਮ ਨੂੰ ਨਿਯਮਾਂ ਦੀ ਉਲੰਘਣਾ ਦਾ ਦੋਸ਼ੀ ਪਾਇਆ ਹੈ ਲੇਕਿਨ ਫਿਰ ਵੀ ‘ਆਪ’ ਆਗੂਆਂ ਦੇ ਦਬਾਅ ਹੇਠ ਪ੍ਰਸ਼ਾਸਨ ਨੇ ਪੋਲਟਰੀ ਫਾਰਮ ਨੂੰ ਬੰਦ ਨਹੀਂ ਕਰਵਾਇਆ ਹੈ। ਪੋਲਟਰੀ ਫਾਰਮ ਅੱਗੇ ਇਲਾਕਾ ਨਿਵਾਸੀਆਂ ਵਲੋਂ ਸ਼ੁਰੂ ਕੀਤਾ ਪੱਕਾ ਮੋਰਚਾ ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਲਗਾਤਾਰ ਜਾਰੀ ਹੈ। ਇਲਾਕੇ ਦੇ ਲੋਕਾਂ ਦਾ ਇਤਰਾਜ਼ ਹੈ ਕਿ ਰਿਹਾਇਸ਼ੀ ਖੇਤਰ ਵਿਚ ਹੋਣ ਕਾਰਨ ਪਿਛਲੇ ਕਈ ਸਾਲਾਂ ਤੋਂ ਬੰਦ ਪਿਆ ਪੋਲਟਰੀ ਫਾਰਮ ਸੂਬੇ ਦੀ ਸੱਤਾ ਧਿਰ ਦੇ ਕੁੱਝ ਆਗੂਆਂ ਵਲੋਂ ਧੱਕੇ ਨਾਲ ਚਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਲਾਲੀ, ਸੀਨੀਅਰ ਆਗੂ ਗੁਰਜੰਟ ਸਿੰਘ ਧੌਲਾ, ਜ਼ਿਲ੍ਹਾ ਵਿੱਤ ਸਕੱਤਰ ਦਲਜੀਤ ਸਿੰਘ ਪੱਤੀ, ਕਮਲਜੀਤ ਸਿੰਘ ਨਾਈਵਾਲਾ, ਕਾਕਾ ਸਿੰਘ ਕਾਮਰੇਡ, ਗੁਰਪ੍ਰੀਤ ਰਾਏਸਰ, ਰਾਜਵਿੰਦਰ ਸਿੰਘ, ਬਹਾਦਰ ਸਿੰਘ, ਬਚਿੱਤਰ ਸਿੰਘ ਨਾਈਵਾਲਾ, ਬੱਗਾ ਸਿੰਘ ਨਾਈਵਾਲਾ, ਜਰਨੈਲ ਨਾਈਵਾਲਾ ਆਦਿ ਨੇ ਦੱਸਿਆ ਕਿ ਰਿਹਾਇਸ਼ੀ ਖੇਤਰ ਵਿਚ ਹੋਣ ਕਾਰਨ ਇਸ ਪੋਲਟਰੀ ਫਾਰਮ ਨੂੰ ਫ਼ੌਰੀ ਬੰਦ ਕੀਤਾ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਆਮ ਆਦਮੀ ਪਾਰਟੀ ਨੇ ਇਹ ਪੋਲਟਰੀ ਬੰਦ ਨਾ ਕਰਵਾਇਆ ਤਾਂ ਉ ਹ ਸੰਘਰਸ਼ ਨੂੰ ਤੇਜ਼ ਕਰਨਗੇ।
ਪਿਛਲੀ ਖ਼ਬਰ ਸੰਤ ਲੌਂਗਪੁਰੀ ਆਦਰਸ਼ ਸਕੂਲ ਪੱਖੋ ਕਲਾਂ ਦੇ ਖਿਡਾਰੀ ਨੇ ਕਰਾਟੇ ਮੁਕਾਬਲਿਆਂ ’ਚ ਮੱਲਿਆ ਪਹਿਲਾ ਸਥਾਨ ਅਗਲੀ ਖ਼ਬਰ ਜ਼ਿਲ੍ਹਾ ਬਾਰ ਸੰਗਰੂਰ ਦੀ ਚੋਣ ਲਈ ਪ੍ਰਚਾਰ ਸਿਖ਼ਰਾਂ ’ਤੇ ਪ੍ਰਧਾਨਗੀ ਲਈ ਗਗਨਦੀਪ ਸਿੰਘ ਸਿਬੀਆ ਅਤੇ ਗੁਰਪ੍ਰੀਤ ਸਿੰਘ ਚੱਠਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।