09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਭਾਸ਼ਨ ਤੇ ਡਿਬੇਟ ਮੁਕਾਬਲੇ ਕਰਵਾਏ

ਰੂੜੇਕੇ ਕਲਾਂ, 8 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਅਧਿਆਪਕ ਦੀ ਸ਼ਖ਼ਸੀਅਤ ’ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ ਅਤੇ ਸੰਸਥਾ ਦੇ ਵਿਦਿਆਰਥੀਆਂ ਦੇ ਚੰਗੇ ਅਧਿਆਪਕ ਦੇ ਗੁਣਾਂ ਤੇ ਸਮਾਜ ਨੂੰ ਦੇਣ ਸਬੰਧੀ ਭਾਸ਼ਣ, ਡਿਬੇਟ ਤੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਸੈਮੀਨਾਰ ਦੌਰਾਨ ਸੰਸਥਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਵਿਸ਼ਾ ਮਾਹਿਰ ਬੁਲਾਰਿਆਂ ਨੇ ਕਿਹਾ ਕਿ ਮਾਤਾ ਪਿਤਾ ਤੋਂ ਬਾਅਦ ਬੱਚੇ ਦਾ ਮਾਰਗ ਦਰਸ਼ਕ ਉਸ ਦਾ ਅਧਿਆਪਕ ਹੀ ਹੁੰਦਾ ਹੈ ।

ਅਜੀਤ ਡੈਸਕ 09-09-2026
ਰੂੜੇਕੇ ਕਲਾਂ, 8 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਅਧਿਆਪਕ ਦੀ ਸ਼ਖ਼ਸੀਅਤ ’ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ ਅਤੇ ਸੰਸਥਾ ਦੇ ਵਿਦਿਆਰਥੀਆਂ ਦੇ ਚੰਗੇ ਅਧਿਆਪਕ ਦੇ ਗੁਣਾਂ ਤੇ ਸਮਾਜ ਨੂੰ ਦੇਣ ਸਬੰਧੀ ਭਾਸ਼ਣ, ਡਿਬੇਟ ਤੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਸੈਮੀਨਾਰ ਦੌਰਾਨ ਸੰਸਥਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਵਿਸ਼ਾ ਮਾਹਿਰ ਬੁਲਾਰਿਆਂ ਨੇ ਕਿਹਾ ਕਿ ਮਾਤਾ ਪਿਤਾ ਤੋਂ ਬਾਅਦ ਬੱਚੇ ਦਾ ਮਾਰਗ ਦਰਸ਼ਕ ਉਸ ਦਾ ਅਧਿਆਪਕ ਹੀ ਹੁੰਦਾ ਹੈ । ਅਧਿਆਪਕ ਦੇਸ਼ ਦੇ ਨਿਰਮਾਤਾ ਹਨ ਜਿਵੇਂ ਕਿ ਇਕ ਮੂਰਤੀਕਾਰ ਮਿੱਟੀ ਨੂੰ ਸ਼ਕਲ ਵਿਚ ਬਦਲ ਦਿੰਦਾ ਹੈ, ਉਸੇ ਤਰ੍ਹਾਂ ਅਧਿਆਪਕ ਆਪਣੇ ਵਿਦਿਆਰਥੀ ਨੂੰ ਸਹੀ ਮਾਰਗ ’ਤੇ ਨੈਤਿਕਤਾ ਵੱਲ ਪ੍ਰੇਰਿਤ ਕਰਦੇ ਹੋਏ ਉਸ ਦੀ ਸਹੀ ਮੰਜ਼ਿਲ ਤੱਕ ਪਹੁੰਚਾ ਦਿੰਦਾ ਹੈ। ਬੱਚਿਆਂ ਨੂੰ ਜ਼ਿੰਦਗੀ ਦੇ ਕਈ ਅਸੂਲਾਂ ਅਤੇ ਮੂਲਾਂ ਨੂੰ ਸਮਝਾਉਂਦਾ ਹੈ। ਭਾਸ਼ਣ, ਡਿਬੇਟ ਤੇ ਕਾਰਡ ਮੇਕਿੰਗ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਅਮਨਦੀਪ ਕੌਰ ਤੋਂ ਇਲਾਵਾ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸੂਫ਼ੀ ਸੰਤ ਸਮਾਜ ਭਲਾਈ ਬੋਰਡ ਪੰਜਾਬ ਸਰਕਾਰ ਵਲੋਂ ਬਾਬਾ ਨਵਾਬ ਖ਼ਾਨ ਬੀਹਲਾ ਬਣੇ ਜ਼ਿਲ੍ਹਾ ਬਰਨਾਲਾ ਦੇ ਇੰਚਾਰਜ ਅਗਲੀ ਖ਼ਬਰ ਬਲਾਕ ਮਹਿਲ ਕਲਾਂ ਵਿਚ ‘ਨਿੱਕੇ ਕਦਮ’ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ -ਸਮੂਹ ਆਂਗਣਵਾੜੀ ਵਰਕਰਾਂ ਨੂੰ ਦਿੱਤੀ ਦੋ ਰੋਜ਼ਾ ਸਿਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।