10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਵਾਈ.ਐੱਸ. ਸਕੂਲ ਵਿਖੇ ਲਿਟਰੇਰੀ ਆਰਟ ਫੈਸਟ-2026 ਦਾ 14 ਰੋਜ਼ਾ ਸਮਾਗਮ ਸਮਾਪਤ

ਬਰਨਾਲਾ, 9 ਸਤੰਬਰ (ਅਸ਼ੋਕ ਭਾਰਤੀ)- ਵਾਈ. ਐੱਸ.

ਅਜੀਤ ਡੈਸਕ 10-09-2026
ਬਰਨਾਲਾ, 9 ਸਤੰਬਰ (ਅਸ਼ੋਕ ਭਾਰਤੀ)- ਵਾਈ.ਐੱਸ. ਸਕੂਲ ਬਰਨਾਲਾ ਵਿਖੇ ਲਿਟਰੇਰੀ ਆਰਟ ਫੈਸਟ 2026 ਦਾ 14 ਰੋਜ਼ਾ ਸਮਾਗਮ ਸਾਹਿਤ, ਰਚਨਾਤਮਿਕਤਾ, ਆਤਮ-ਵਿਸ਼ਵਾਸ ਅਤੇ ਕਲਾਤਮਕ ਪ੍ਰਤਿਭਾ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੰਪੰਨ ਹੋਇਆ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ 1000 ਤੋਂ ਵੱਧ ਵਿਦਿਆਰਥੀਆਂ ਨੇ ਵੱਖ-ਵੱਖ ਸਾਹਿਤਕ ਅਤੇ ਕਲਾਤਮਕ ਗਤੀਵਿਧੀਆਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਾਹਿਤ ਲਈ ਉਤਸ਼ਾਹਿਤ ਕਰਨਾ ਹੈ ਤਾਂ ਜੋ ਇਹ ਬਾਲ ਸਾਹਿਤਕਾਰ ਆਪਣੀਆਂ ਵੱਖ-ਵੱਖ ਭਾਸ਼ਾਵਾਂ ਦੀ ਸੇਵਾ ਕਰਨ ਸਕਣ। ਸਕੂਲ ਦੇ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਵਿੰਮੀਪੁਰੀ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਕੋਠੇ ਪੱਤੀ ਬੰਗੇਹਰ ਵਿਚ ਦੋ ਮੋਘੇ ਲਗਾਏ ਜਾਣ ਦੀ ਮੰਗ ਅਗਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ’ਚ ਜਿੱਤੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।