11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਆੜ੍ਹਤੀਏ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਨੇ ਸ਼ੁਰੂ ਕਰਵਾਈ ਖ਼ਰੀਦ

ਬਰਨਾਲਾ, 10 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਅਨਾਜ ਮੰਡੀ ਬਰਨਾਲਾ ਵਿਖੇ ਬਾਸਮਤੀ ਕਿਸਮ 1509 ਦੀ ਫ਼ਸਲ ਆਉਣੀ ਸ਼ੁਰੂ ਹੋ ਗਈ ਹੈ ਅਤੇ ਇਸ ਦੀ ਖ਼ਰੀਦ ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਵਲੋਂ ਸ਼ੁਰੂ ਕਰਵਾਈ ਗਈ। ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਨੇ ਦੱਸਿਆ ਕਿ ਖ਼ਰੀਦਦਾਰਾਂ ਵਲੋਂ ਬੋਲੀ ਲਗਾ ਕੇ 3885 ਰੁਪਏ ਅਤੇ 3870 ਰੁਪਏ ਪ੍ਰਤੀ ਕੁਇੰਟਲ ਦੀ ਦਰ ਨਾਲ ਬਾਸਮਤੀ ਦੀ ਖ਼ਰੀਦ ਕੀਤੀ ਗਈ ਹੈ।

ਅਜੀਤ ਡੈਸਕ 11-09-2026
ਬਰਨਾਲਾ, 10 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਅਨਾਜ ਮੰਡੀ ਬਰਨਾਲਾ ਵਿਖੇ ਬਾਸਮਤੀ ਕਿਸਮ 1509 ਦੀ ਫ਼ਸਲ ਆਉਣੀ ਸ਼ੁਰੂ ਹੋ ਗਈ ਹੈ ਅਤੇ ਇਸ ਦੀ ਖ਼ਰੀਦ ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਵਲੋਂ ਸ਼ੁਰੂ ਕਰਵਾਈ ਗਈ। ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਨੇ ਦੱਸਿਆ ਕਿ ਖ਼ਰੀਦਦਾਰਾਂ ਵਲੋਂ ਬੋਲੀ ਲਗਾ ਕੇ 3885 ਰੁਪਏ ਅਤੇ 3870 ਰੁਪਏ ਪ੍ਰਤੀ ਕੁਇੰਟਲ ਦੀ ਦਰ ਨਾਲ ਬਾਸਮਤੀ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਬਾਸਮਤੀ ਦੀ ਖ਼ਰੀਦ ਲਈ ਕਈ ਖ਼ਰੀਦਦਾਰ ਅੱਗੇ ਆਏ ਹਨ ਅਤੇ ਐਸੋਸੀਏਸ਼ਨ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਵੱਧ ਮੁੱਲ ’ਤੇ ਵੇਚਣ ਲਈ ਬਰਨਾਲਾ ਅਨਾਜ ਮੰਡੀ ਵਿਚ ਲੈ ਕੇ ਆਉਣ। ਇਸ ਮੌਕੇ ਪਵਨ ਅਰੋੜਾ, ਵਿਵੇਕ ਸਿੰਗਲਾ, ਯਸ਼ਪਾਲ ਬਬਲੀ, ਇਕਬਾਲ ਸਿੰਘ ਸਰਾਂ, ਟਿੰਕੂ ਢਿੱਲੋਂ, ਪੱਪੂ, ਸਤਪਾਲ, ਨੀਟਾ ਸਮੇਤ ਆੜ੍ਹਤੀਆ ਐਸੋਸੀਏਸ਼ਨ ਦੇ ਹੋਰ ਮੈਂਬਰ ਅਤੇ ਕਿਸਾਨ! ਮੌਜੂਦ ਸਨ।
ਪਿਛਲੀ ਖ਼ਬਰ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਕੰਮ ਕੀਤਾ- ਸ਼ੀਤਲ ਅਗਲੀ ਖ਼ਬਰ ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਦੇ ਪ੍ਰਿੰਸੀਪਲ ਤੇ ਵਾਈਸ ਪ੍ਰਿੰਸੀਪਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।