11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਝੁੱਗੀ ਵਿਚ ਰਹਿੰਦੇ ਮਹਾਂਵੀਰ ਨੇ ਨੈਸ਼ਨਲ ਪੱਧਰੀ ਖੇਡਾਂ ’ਚ ਸੋਨ ਤਗਮਾ ਜਿੱਤਿਆ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਸਕੇਟਿੰਗ ਮੁਕਾਬਲਿਆਂ ’ਚ ਤਗਮੇ ਜਿੱਤੇ

ਬਰਨਾਲਾ, 10 ਸਤੰਬਰ (ਅਸ਼ੋਕ ਭਾਰਤੀ)-ਬੀ. ਵੀ.

ਅਜੀਤ ਡੈਸਕ 11-09-2026
ਬਰਨਾਲਾ, 10 ਸਤੰਬਰ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ਵਿਚ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਦਿੱਤੀ ਤੇ ਦੱਸਿਆ ਕਿ 12ਵੀਂ ਜਮਾਤ ਦੇ ਵਿਦਿਆਰਥੀ ਯਸ਼ਪ੍ਰੀਤ ਸਿੰਘ ਨੇ 500 ਮੀਟਰ ਵਿਚ ਸੋਨੇ ਦਾ ਤਗਮਾ, 1000 ਮੀਟਰ ਵਿਚ ਚਾਂਦੀ ਦਾ ਤਗਮਾ ਅਤੇ 1-ਲੈਪ ਈਵੈਂਟ ਵਿਚ ਸੋਨੇ ਦਾ ਤਗਮਾ ਜਿੱਤਿਆ। 10ਵੀਂ ਜਮਾਤ ਦੇ ਵਿਦਿਆਰਥੀ ਪ੍ਰੀਤਪਾਲ ਸਿੰਘ ਨੇ 500 ਮੀਟਰ ਵਿਚ ਚਾਂਦੀ ਦਾ ਤਗਮਾ ਅਤੇ 1000 ਮੀਟਰ ਵਿਚ ਤਾਂਬੇ ਦਾ ਤਗਮਾ ਜਿੱਤਿਆ। 11ਵੀਂ ਜਮਾਤ ਦੇ ਵਿਦਿਆਰਥੀ ਹਰਸ਼ਦੀਪ ਸਿੰਘ ਨੇ 500 ਮੀਟਰ ਵਿਚ ਸੋਨ ਤਗਮਾ ਅਤੇ 3000 ਮੀਟਰ ਵਿਚ ਤਾਂਬੇ ਦਾ ਤਗਮਾ ਜਿੱਤਿਆ। 11ਵੀਂ ਜਮਾਤ ਦੇ ਵਿਦਿਆਰਥੀ ਸਨਪ੍ਰੀਤ ਸਿੰਘ ਨੇ 1000 ਮੀਟਰ ਵਿਚ ਸੋਨੇ ਤਗਮਾ ਅਤੇ 3000 ਮੀਟਰ ਵਿਚ ਸੋਨ ਤਗਮਾ ਜਿੱਤਿਆ, 11ਵੀਂ ਜਮਾਤ ਦੇ ਵਿਦਿਆਰਥੀ ਰਣਦੀਪ ਸਿੰਘ ਨੇ ਵੀ 500 ਮੀਟਰ ਵਿਚ ਸੋਨੇ ਦਾ ਤਗਮਾ ਅਤੇ 3000 ਮੀਟਰ ਵਿਚ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ। 10ਵੀਂ ਜਮਾਤ ਦੇ ਵਿਦਿਆਰਥੀ ਹਰ ਅਜ਼ੀਜ਼ ਬਾਜਵਾ ਨੇ 3000 ਮੀਟਰ ਵਿਚ ਚਾਂਦੀ ਦਾ ਤਗਮਾ ਅਤੇ 500 ਮੀਟਰ ਵਿਚ ਚਾਂਦੀ ਦਾ ਤਗਮਾ ਜਿੱਤਿਆ। 10ਵੀਂ ਜਮਾਤ ਦੇ ਵਿਦਿਆਰਥੀ ਹਸਮੁਖ ਸਿੰਘ ਨੇ 3000 ਮੀਟਰ ਵਿਚ ਤਾਂਬੇ ਦਾ ਤਗਮਾ ਜਿੱਤਿਆ। 7ਵੀਂ ਜਮਾਤ ਦੇ ਵਿਦਿਆਰਥੀ ਹੇਵਨਜੋਤ ਨੇ 1-ਲੈਪ ਮੁਕਾਬਲੇ ਵਿਚ ਤਾਂਬੇ, 9ਵੀਂ ਜਮਾਤ ਦੇ ਵਿਦਿਆਰਥੀ ਰਵੀ ਬਾਜਵਾ ਨੇ 1000 ਮੀਟਰ ਵਿਚ ਚਾਂਦੀ ਦਾ ਤਗਮਾ ਅਤੇ 2000 ਮੀਟਰ ਵਿਚ ਤਾਂਬੇ ਦਾ ਤਗਮਾ ਜਿੱਤਿਆ। ਚੌਥੀ ਜਮਾਤ ਦੇ ਵਿਦਿਆਰਥੀ ਹਰਜੋਤ ਸਿੰਘ ਨੇ 500 ਮੀਟਰ ਵਿਚ ਤਾਂਬੇ ਦਾ ਤਗਮਾ ਜਿੱਤਿਆ। ਜਿਸ ਸਦਕਾ ਖਿਡਾਰੀਆਂ ਦੀ ਰਾਜ ਪੱਧਰੀ ਸਕੇਟਿੰਗ ਮੁਕਾਬਲਿਆਂ ਲਈ ਚੋਣ ਹੋਈ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟਰ ਗੀਤਾ ਅਰੋੜਾ, ਨਿਖਿਲ ਅਰੋੜਾ, ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸ਼ਹਿਣਾ ਵਿਖੇ ਇਲੈਕਟਰੋਪੈਥੀ 7 ਰੋਜ਼ਾ ਕੈਂਪ ਦੌਰਾਨ 350 ਮਰੀਜ਼ਾਂ ਦਾ ਸਿਹਤ ਜਾਂਚ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਦੇ ਲੜਕੇ ਜ਼ੋਨ ਪੱਧਰੀ ਅਥਲੈਟਿਕਸ ਮੁਕਾਬਲਿਆਂ ’ਚ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।