11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬਾਲ ਭਿੱਖਿਆ ਦੇ ਖ਼ਾਤਮੇ ਲਈ ਐਂਟੀ ਬੈਗਿੰਗ ਟਾਸਕ ਫੋਰਸ ਵਲੋਂ ਚੈਕਿੰਗ

ਮਹਿਲ ਕਲਾਂ, 10 ਸਤੰਬਰ (ਤਰਸੇਮ ਸਿੰਘ ਗਹਿਲ)-ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ. ਏ.

ਅਜੀਤ ਡੈਸਕ 11-09-2026
ਮਹਿਲ ਕਲਾਂ, 10 ਸਤੰਬਰ (ਤਰਸੇਮ ਸਿੰਘ ਗਹਿਲ)-ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ.ਏ.ਐਸ. ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਧਾਲੀਵਾਲ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਐਂਟੀ ਬੈਗਿੰਗ ਟਾਸਕ ਫੋਰਸ ਵਲੋਂ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਬਾਲ ਭਿੱਖਿਆ ’ਤੇ ਪੂਰਨ ਰੋਕ ਲਗਾਉਣ ਦੇ ਮੰਤਵ ਨਾਲ ‘ਪ੍ਰੋਜੈਕਟ ਜੀਵਨਜੋਤ 2.0’ ਤਹਿਤ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਇਹ ਅਭਿਆਨ ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਦੇ ਆਪਸੀ ਸਹਿਯੋਗ ਨਾਲ ਨੇਪਰੇ ਚਾੜ੍ਹਿਆ ਗਿਆ। ਇਸ ਅਭਿਆਨ ਦੌਰਾਨ ਟਾਸਕ ਫੋਰਸ ਟੀਮ ਵਲੋਂ ਮਹਿਲ ਕਲਾਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਅਚਨਚੇਤ ਚੈਕਿੰਗ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਚੈਕਿੰਗ ਦੌਰਾਨ ਟੀਮ ਨੂੰ ਇੱਕ ਬੱਚਾ ਭੀਖ ਮੰਗਦਾ ਹੋਇਆ ਪਾਇਆ ਗਿਆ। ਚੈਕਿੰਗ ਦੌਰਾਨ ਸਮੂਹ ਟੀਮ ਵਲੋਂ ਆਮ ਲੋਕਾਂ ਨੂੰ ਬਾਲ ਭਿੱਖਿਆ ਸਬੰਧੀ ਬਣੇ ਕਾਨੂੰਨਾਂ ਬਾਰੇ ਜਾਗਰੂਕ ਕੀਤਾ ਗਿਆ। ਟੀਮ ਵਲੋਂ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਜੇਕਰ ਭਵਿੱਖ ਵਿਚ ਕਿਤੇ ਵੀ ਕੋਈ ਬੱਚਾ ਭੀਖ ਮੰਗਦਾ ਨਜ਼ਰ ਆਉਂਦਾ ਹੈ ਤਾਂ ਇਸ ਦੀ ਜਾਣਕਾਰੀ ਤੁਰੰਤ ਚਾਈਲਡ ਲਾਈਨ ਦੇ ਟੋਲ-ਫ਼ਰੀ ਨੰਬਰ 1098 ’ਤੇ ਜਾਂ ਸਬੰਧਿਤ ਵਿਭਾਗ ਨੂੰ ਦਿੱਤੀ ਜਾਵੇ। ਚੈਕਿੰਗ ਟੀਮ ’ਚ ਤਰਲੋਕ ਸਿੰਘ ਸਿੱਖਿਆ ਵਿਭਾਗ, ਭਰਮ ਸਿੰਘ ਸਿਹਤ ਵਿਭਾਗ, ਪ੍ਰਗਟ ਸਿੰਘ ਪੁਲਿਸ ਵਿਭਾਗ ਬਲਵਿੰਦਰ ਸਿੰਘ ਧਲੇਵਾਂ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਬਰਨਾਲਾ ਤੋਂ ਮੌਜੂਦ ਸਨ।
ਪਿਛਲੀ ਖ਼ਬਰ ਸਿਹਤ ਵਿਭਾਗ ਬਰਨਾਲਾ ਨੇ ਪ੍ਰਾਪਤ ਟੀਚੇ ਤੋਂ ਵੱਧ ਕੀਤੇ ਮੋਤੀਆਬਿੰਦ ਦੇ ਆਪ੍ਰੇਸ਼ਨ -ਡਾਕਟਰਾਂ ਦਾ ਕੀਤਾ ਗਿਆ ਸਨਮਾਨ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਦੀਆਂ ਚੋਣਾਂ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।