ਭਾਕਿਯੂ ਏਕਤਾ ਉਗਰਾਹਾਂ ਵਲੋਂ ਪੰਜਾਬ ਦੇ ਚਾਰ ਮੰਤਰੀਆਂ ਦੇ ਘਰਾਂ ਦਾ ਘਿਰਾਓ ਅੱਜ
ਬਰਨਾਲਾ, 11 ਸਤੰਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਚੱਲਦੇ ਮੋਰਚਿਆਂ ਦੌਰਾਨ ਬਰਨਾਲਾ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ 13 ਦਿਨਾਂ ਤੋਂ ਚੱਲ ਰਹੇ ਕਿਸਾਨ ਮੋਰਚਿਆਂ ਦੀਆਂ ਮੰਗਾਂ ਤੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਆਪਣੀ ਵੱਟੀ ਹੋਈ ਮੁਜਰਮਾਨਾ ਚੁੱਪ ਤੋੜ ਕੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਨਹੀਂ ਤਾਂ ਆਉਂਦੇ ਦਿਨਾਂ ਵਿਚ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ।
ਬਰਨਾਲਾ, 11 ਸਤੰਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਚੱਲਦੇ ਮੋਰਚਿਆਂ ਦੌਰਾਨ ਬਰਨਾਲਾ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ 13 ਦਿਨਾਂ ਤੋਂ ਚੱਲ ਰਹੇ ਕਿਸਾਨ ਮੋਰਚਿਆਂ ਦੀਆਂ ਮੰਗਾਂ ਤੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਆਪਣੀ ਵੱਟੀ ਹੋਈ ਮੁਜਰਮਾਨਾ ਚੁੱਪ ਤੋੜ ਕੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਨਹੀਂ ਤਾਂ ਆਉਂਦੇ ਦਿਨਾਂ ਵਿਚ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ 13 ਮੰਗਾਂ ’ਤੇ ਚੱਲ ਰਹੇ ਅੰਦੋਲਨ ਸਬੰਧੀ ਅਤੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਲੜ ਰਹੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ 12 ਸਤੰਬਰ ਨੂੰ ਪੰਜਾਬ ਸਰਕਾਰ ਦੇ ਚਾਰ ਮੰਤਰੀਆਂ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰਾਂ ਦਾ ਮੁਕੰਮਲ ਘਿਰਾਓ ਕਰ ਕੇ ਕਿਸਾਨਾਂ ਤੇ ਮੁਲਾਜ਼ਮਾਂ ਦੇ ਮੰਗ ਪੱਤਰ ਦੇ ਕੇ ਮੰਗ ਕੀਤੀ ਜਾਵੇਗੀ ਕਿ ਪੰਜਾਬ ਸਰਕਾਰ ਵਿਧਾਨ ਸਭਾ ਦਾ ਤੁਰੰਤ ਵਿਸ਼ੇਸ਼ ਸੈਸ਼ਨ ਬੁਲਾ ਕੇ ਲੈਂਡ ਪੂਲਿੰਗ ਨੀਤੀ ਦੇ ਮੁੜ ਵਿਚਾਰ ਦਾ ਮਤਾ ਰੱਦ ਕਰੇ ਅਤੇ ਡਰੋਨਾਂ ਰਾਹੀਂ ਕੀਤੇ ਜਾ ਰਹੇ ਸਰਵੇ ਬੰਦ ਕੀਤੇ ਜਾਣ, ਆਬਾਦਕਾਰਾਂ ਅਤੇ ਜ਼ਮੀਨਾਂ ਤੇ ਕਾਬਜ਼ ਬੇਮਾਲਕ ਕਿਸਾਨਾਂ ਨੂੰ ਮਾਲਕੀ ਦੇਣ ਦਾ ਕਾਨੂੰਨ ਬਣਾਇਆ ਜਾਵੇ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖ਼ਤਮ ਕੀਤਾ ਜਾਵੇ ਅਤੇ ਸੂਦਖ਼ੋਰੀ ਨੂੰ ਨੱਥ ਪਾਉਂਦਾ ਕਿਸਾਨ ਪੱਖੀ ਕਰਜ਼ਾ ਕਾਨੂੰਨ ਬਣਾਇਆ ਜਾਵੇ, ਕਰਜ਼ੇ ਅਤੇ ਆਰਥਿਕ ਤੰਗੀਆਂ ਤੋਂ ਪੀੜਤ ਖੁਦਕੁਸ਼ੀਆਂ ਕਰ ਚੁੱਕੇ ਮੈਂਬਰਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ, ਸਰਕਾਰੀ ਨੌਕਰੀ, ਅਤੇ ਕਰਜ਼ਾ ਖ਼ਤਮ ਕਰੇ, ਵੰਨ ਸੁਵੰਨਤਾ ਰਾਹੀਂ ਪਾਣੀ ਅਤੇ ਵਾਤਾਵਰਨ ਬਚਾਓ ਪੱਖੀ ਖੇਤੀ ਨੀਤੀ ਬਣਾ ਕੇ ਲਾਗੂ ਕੀਤਾ ਜਾਵੇ, ਕਿਸਾਨ ਅੰਦੋਲਨ ਅਤੇ ਪਰਾਲੀ ਨਾਲ ਸਬੰਧਿਤ ਪੁਲਿਸ ਕੇਸ ਰੱਦ ਕੀਤੇ ਜਾਣ ਅਤੇ ਪੁਲਿਸ ਜਬਰ ਦੇ ਹੱਥ ਕੰਡੇ ਵਰਤਣੇ ਬੰਦ ਕੀਤੇ ਜਾਣਗੇ, ਹੜ੍ਹਾਂ ਤੇ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਵਿਧਾਨ ਸਭਾ ਵਿਚ ਵਿਸ਼ੇਸ਼ ਬਜਟ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਨਾਲ ਸਬੰਧਿਤ ਮੰਗਾਂ ਬਾਰੇ 13 ਸਤੰਬਰ ਨੂੰ ਭਾਜਪਾ ਆਗੂਆਂ ਸੁਨੀਲ ਜਾਖੜ (ਫ਼ਾਜ਼ਿਲਕਾ) ਅਤੇ ਕੇਵਲ ਸਿੰਘ ਢਿੱਲੋਂ (ਬਰਨਾਲਾ) ਦੇ ਘਰਾਂ ਅੱਗੇ ਜਾਣ ਦਾ ਵੀ ਐਲਾਨ ਕੀਤਾ। ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਦੇਸ ਅਤੇ ਰਾਜਾਂ ਦੀਆਂ ਸਰਕਾਰਾਂ ਫ਼ਿਰਕਾ ਪ੍ਰਸਤੀ ਦੇ ਰਾਹ ਤੇ ਚਲਦਿਆਂ ਕੁੱਝ ਮੁੱਦਿਆਂ ਨੂੰ ਭੜਕਾ ਕੇ ਇਕ ਦੂਜੇ ਸੂਬਿਆਂ ਜਾਂ ਇਲਾਕਿਆਂ ਦੇ ਕਿਸਾਨਾਂ ਤੇ ਹੋਰ ਲੋਕਾਂ ਨੂੰ ਆਪਸ ਵਿਚ ਲੜਾਉਣ ਦੀ ਹਰ ਵਕਤ ਚਾਲ ਚੱਲਦੇ ਰਹਿੰਦੇ ਹਨ ਪਰ ਸਾਨੂੰ ਸਰਕਾਰਾਂ ਦੀ ਇਹ ਲੋਕ ਵਿਰੋਧੀ ਮਨਸਾ ਨੂੰ ਸਮਝਦੇ ਹੋਏ ਆਪਸੀ ਭਾਈਚਾਰੇ ਦੀ ਸਾਂਝ ਹੋਰ ਗੂੜ੍ਹੀ ਕਰਨੀ ਚਾਹੀਦੀ ਹੈ। ਉਨ੍ਹਾਂ ਪਾਣੀਆਂ ਦੇ ਮੁੱਦੇ ਤੇ ਕਿਹਾ ਕਿ ਹਰੇਕ ਰਾਜ ਨੂੰ ਆਪਣਾ ਬਣਦਾ ਪੂਰਾ ਪਾਣੀ ਮਿਲਣਾ ਚਾਹੀਦਾ ਹੈ ਅਤੇ ਜੇ ਕੋਈ ਇਸ ਮਾਮਲੇ ਤੇ ਰੱਟਾ ਹੈ ਤਾਂ ਸਬੰਧਿਤ ਰਾਜਾਂ ਵਲੋਂ ਆਪਸੀ ਭਾਈਚਾਰਕ ਏਕਤਾ ਨੂੰ ਕਾਇਮ ਰੱਖਦੇ ਹੋਏ ਦੇਸ਼ ਦੇ ਪਾਣੀਆਂ ਸਬੰਧੀ ਬਣੇ ਰਿਪੇਰੀਅਨ ਅਤੇ ਬੇਸਿਨ ਦੇ ਸਿਧਾਂਤਕ ਕਾਨੂੰਨਾਂ ਮੁਤਾਬਕ ਨਿਰਪੱਖ ਪਾਣੀਆਂ ਦੇ ਮਾਹਿਰਾਂ ਰਾਹੀਂ ਹੱਲ ਕਰਨੇ ਚਾਹੀਦੀ ਹਨ। ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਜਿਸ ਦਿਨ ਵਿਧਾਨ ਸਭਾ ਦਾ ਸੈਸ਼ਨ ਚੱਲਗਾ ਉਸੇ ਦਿਨ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ। ਇਸ ਮੌਕੇ ਜਨਕ ਸਿੰਘ ਭੁਟਾਲ, ਰੂਪ ਸਿੰਘ ਛੰਨਾ, ਹਰਿੰਦਰ ਬਿੰਦੂ ਆਦਿ ਹਾਜ਼ਰ ਸਨ।