12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਵਿਧਾਇਕ ਉੱਗੋਕੇ ਵਲੋਂ ਹਲਕਾ ਭਦੌੜ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ, ਪ੍ਰੋਜੈਕਟ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਨਿਰਦੇਸ਼

ਤਪਾ ਮੰਡੀ, 11 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਹਲਕਾ ਭਦੌੜ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਇਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਸਬੰਧੀ ਵਿਧਾਇਕ ਹਲਕਾ ਭਦੌੜ ਸ: ਲਾਭ ਸਿੰਘ ਉੱਗੋਕੇ ਵਲੋਂ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਤਪਾ ਵਿਚ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਹਲਕਾ ਭਦੌੜ ਨਾਲ ਸਬੰਧਿਤ ਵੱਖ-ਵੱਖ ਵਿਕਾਸ ਕਾਰਜਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 12-09-2026
ਤਪਾ ਮੰਡੀ, 11 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਹਲਕਾ ਭਦੌੜ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਇਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਸਬੰਧੀ ਵਿਧਾਇਕ ਹਲਕਾ ਭਦੌੜ ਸ: ਲਾਭ ਸਿੰਘ ਉੱਗੋਕੇ ਵਲੋਂ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਤਪਾ ਵਿਚ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਹਲਕਾ ਭਦੌੜ ਨਾਲ ਸਬੰਧਿਤ ਵੱਖ-ਵੱਖ ਵਿਕਾਸ ਕਾਰਜਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕ ਉੱਗੋਕੇ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਮੁਕੰਮਲ ਕੀਤਾ ਜਾਵੇ ਅਤੇ ਲੋਕਾਂ ਨੂੰ ਵਿਕਾਸ ਕਾਰਜਾਂ ਦਾ ਲਾਭ ਸਮੇਂ ਸਿਰ ਮਿਲਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਰੰਗਲਾ ਪੰਜਾਬ ਵਿਕਾਸ ਸਕੀਮ, ਖੇਡ ਮੈਦਾਨਾਂ, ਜਲ ਸਪਲਾਈ ਪ੍ਰੋਜੈਕਟਾਂ, ਸੜਕਾਂ ਸਮੇਤ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਨਿਯਮਤ ਨਿਗਰਾਨੀ ਕਰਨ, ਮੌਕੇ ’ਤੇ ਜਾ ਕੇ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕਿਹਾ। ਇਸ ਮੌਕੇ ਮੁਕੰਮਲ ਹੋਏ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਮਾ ਕਰਾਉਣ ਦੇ ਵੀ ਨਿਰਦੇਸ਼ ਦਿੱਤੇ ਗਏ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐਮ. ਤਪਾ ਆਯੂਸ਼ ਗੋਇਲ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਰਹੇ।
ਪਿਛਲੀ ਖ਼ਬਰ ਚੰਡੀਗੜ੍ਹ ਮੋਰਚੇ ਤੋਂ ਵਾਪਸ ਆਏ ਕਿਸਾਨਾਂ ਦੇ ਜਥੇ ਦਾ ਪਿੰਡ ਵਾਸੀਆਂ ਨੇ ਕੀਤਾ ਸਨਮਾਨ ਅਗਲੀ ਖ਼ਬਰ ਪਿੰਡ ਪੱਖੋਕੇ ਵਿਖੇ ਨਿਸ਼ਾਨਦੇਹੀ ਕਰਨ ਆਏ ਅਧਿਕਾਰੀਆਂ ਦੀ ਹਾਜ਼ਰੀ ’ਚ ਭਿੜੀਆਂ ਦੋ ਧਿਰਾਂ, ਦੋਵੇਂ ਧਿਰਾਂ ਦੇ ਵਿਅਕਤੀ ਹਸਪਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।