ਹੰਡਿਆਇਆ ਵਿਖੇ ‘ਕਾਸੋ’ ਅਭਿਆਨ ਤਹਿਤ ਪੁਲਿਸ ਦਾ ਸਰਚ ਆਪ੍ਰੇਸ਼ਨ
ਹੰਡਿਆਇਆ, 11 ਸਤੰਬਰ (ਗੁਰਜੀਤ ਸਿੰਘ ਖੁੱਡੀ)-ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਚਲਾਏ ਜਾ ਰਹੇ ਕਾਸੋ ਅਭਿਆਨ ਤਹਿਤ ਹੰਡਿਆਇਆ ਦੀ ਕਿਲ੍ਹਾ ਪੱਤੀ ਵਿਖੇ ਬਰਨਾਲਾ ਪੁਲਿਸ ਵਲੋਂ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਇਸ ਕਾਰਵਾਈ ਦੌਰਾਨ ਪੁਲਿਸ ਪਾਰਟੀ ਵਲੋਂ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।
ਅਜੀਤ ਡੈਸਕ
12-09-2026