13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੀ.ਪੀ.ਆਈ. (ਐਮ.) ਵਲੋਂ ਕਾਮਰੇਡ ਸੀਤਾ ਰਾਮ ਯੇਚੁਰੀ ਦੀ ਦੂਜੀ ਬਰਸੀ ਨੂੰ ਸਮਰਪਿਤ ਸੈਮੀਨਾਰ

ਬਰਨਾਲਾ, 12 ਸਤੰਬਰ (ਅਸ਼ੋਕ ਭਾਰਤੀ)-ਸੀ. ਪੀ.

ਤਰਕਸ਼ੀਲ ਭਵਨ ਬਰਨਾਲਾ ਵਿਖੇ ਸੈਮੀਨਾਰ ਦੌਰਾਨ ਸੰਬੋਧਨ ਕਰਦਾ ਹੋਇਆ ਬੁਲਾਰਾ। ਅਜੀਤ ਤਸਵੀਰ 13-09-2026
ਬਰਨਾਲਾ, 12 ਸਤੰਬਰ (ਅਸ਼ੋਕ ਭਾਰਤੀ)-ਸੀ.ਪੀ.ਆਈ.ਐਮ ਵਲੋਂ ਪਾਰਟੀ ਦੇ ਸਾਬਕਾ ਕੌਮੀ ਜਨਰਲ ਸਕੱਤਰ ਮਰਹੂਮ ਕਾਮਰੇਡ ਸੀਤਾ ਰਾਮ ਯੇਚੁਰੀ ਦੀ ਦੂਸਰੀ ਬਰਸੀ ਨੂੰ ਸਮਰਪਿਤ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੁਖਵਿੰਦਰ ਸਿੰਘ ਸੇਖੋਂ ਸੂਬਾ ਸਕੱਤਰ ਸੀ.ਪੀ.ਆਈ (ਐਮ), ਡਾ: ਅਸੋਕ ਧਾਵਲੇ ਪੋਲਿਟ ਬਿਊਰੋ ਮੈਂਬਰ ਸੀ.ਪੀ.ਆਈ (ਐਮ), ਕਾਮਰੇਡ ਨਿਰਮਲ ਸਿੰਘ ਧਾਲੀਵਾਲ ਸਕੱਤਰ ਸੀ.ਪੀ.ਆਈ ਪੰਜਾਬ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ, ਜਸਵਿੰਦਰ ਸਿੰਘ ਸਕੱਤਰ ਸੀ.ਪੀ.ਆਈ (ਐਮ) ਮੱਧ ਪ੍ਰਦੇਸ਼ ਨੇ ਵਿਸ਼ੇਸ ਤੌਰ ’ਤੇ ਸਮੂਲੀਅਤ ਕੀਤੀ। ਸੀ.ਪੀ.ਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿਚ ਜਿੰਨਾ ਵੱਡਾ ਯੋਗਦਾਨ ਸੀਤਾ ਰਾਮ ਯੇਚੁਰੀ ਦਾ ਸੀ, ਉਨ੍ਹਾਂ ਦੇ ਯੋਗਦਾਨ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੀ ਸੋਚ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਉਨ੍ਹਾਂ ਦੀ ਬਰਸੀ ਮੌਕੇ ਇਹ ਸੈਮੀਨਾਰ ਕਰਵਾਏ ਜਾ ਰਹੇ ਹਨ। ਅੱਜ ਦੇ ਸਮੇਂ ਆਰ.ਐਸ.ਐਸ ਅਤੇ ਬੀਜੇਪੀ ਅਤੇ ਕਾਰਪੋਰੇਟ ਘਰਾਣਿਆ ਦਾ ਗੱਠਜੋੜ ਦੀਆਂ ਸਵਿਧਾਨਿਕ ਸੰਸਥਾਵਾਂ ਉਪਰ ਵੱਡਾ ਹਮਲਾ ਕਰ ਕੇ ਉਨ੍ਹਾਂ ਨੂੰ ਢਾਹ ਲਾਈ ਹੈ ਅਤੇ ਦੇਸ਼ ਦੇ ਸਵਿਧਾਨ ਵਿਚ ਕਾਰਪੋਰੇਟ ਪੱਖੀ ਬਦਲਾਅ ਕਰ ਕੇ ਦੇਸ਼ ਦੇ ਸਵਿਧਾਨ ਨੂੰ ਵੱਡੀ ਸੱਟ ਮਾਰ ਰਿਹਾ ਹੈ। ਮੌਜੂਦ ਸਮੇਂ ਐਸ.ਆਈ.ਆਰ ਜ਼ਰੀਏ ਵੀ ਸਰਕਾਰ ਲੋਕਾਂ ਦੇ ਵੋਟ ਪਾਉਣ ਦੇ ਜ਼ਮਹੂਰੀ ਹੱਕ ਨੂੰ ਖੋਹ ਰਹੀ ਹੈ, ਜਿਸ ਤਹਿਤ ਦੇਸ਼ ਭਰ ਵਿਚੋਂ ਕਰੋੜਾਂ ਲੋਕਾਂ ਦੀ ਵੋਟ ਕੱਟੀ ਜਾ ਚੁੱਕੀ ਹੈ ਅਤੇ ਪੰਜਾਬ ਅੰਦਰ ਵੀ 21 ਲੱਖ ਤੋਂ ਵੱਧ ਵੋਟਾਂ ਕੱਟੀਆਂ ਗਈਆਂ ਹਨ। ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਤੇ ਸੀ.ਪੀ.ਆਈ ਪੰਜਾਬ ਦੇ ਸੂਬਾ ਸਕ ੱਤਰ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਦੇਸ਼ ਤਬਾਹੀ ਵੱਲ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਬੇਰੁਜ਼ਗਾਰੀ ਵੱਲ ਧੱਕ ਦਿੱਤਾ ਹੈ। ਸੀ.ਪੀ.ਆਈ (ਐਮ) ਮੱਧ ਪ੍ਰਦੇਸ਼ ਸਟੇਟ ਕਮੇਟੀ ਦੇ ਸਕੱਤਰ ਜਸਵਿੰਦਰ ਸਿੰਘ, ਸਾਬਕਾ ਵਿਧਾਇਕ ਚੰਦ ਸਿੰਘ ਚੋਪੜਾ ਨੇ ਦੱਸਿਆ ਕਿ ਕਾਰਮੇਡ ਸੀਤਾ ਰਾਮ ਯੇਚੁਰੀ ਨੂੰ ਵਿਛੜਿਆ ਦੋ ਸਾਲ ਹੋ ਚੁੱਕੇ ਹਨ ਅਤੇ ਉਨਾਂ ਦੀ ਯਾਦ ਵਿਚ ਖੱਬੇਪੱਖੀ ਧਿਰਾਂ ਵੱਲੋਂ ਇਨ੍ਹਾਂ ਸਮਾਗਮਾਂ ਜ਼ਰੀਏ ਉਨ੍ਹਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ ਮੌਕੇ ਕਾਮਰੇਡ ਭੂਪ ਚੰਦ ਚੰਨੋ ਸੂਬਾ ਸਕੱਤਰਤ ਮੈਂਬਰ, ਕਾਮਰੇਡ ਅਬਦੁਲ ਸਤਾਰ ਸੂਬਾ ਸਕੱਤਰਤ ਮੈਂਬਰ, ਚਮਕੌਰ ਸਿੰਘ ਖੇੜੀ ਸੂਬਾ ਸਕੱਤਰਤ ਮੈਂਬਰ, ਸੂਬਾ ਸਕੱਤਰੇਤ ਮੈਂਬਰ ਐਡਡਵੋਕੇਟ ਸਵਰਨਜੀਤ ਸਿੰਘ ਦਲਿਓ, ਕਾਮਰੇਡ ਖੁਸ਼ੀਆ ਸਿੰਘ, ਪਰਮਜੀਤ ਕੌਰ ਗੁਮਟੀ, ਬਲਵੰਤ ਸਿੰਘ ਨਿਹਾਲੂਵਾਲ ਪ੍ਰਧਾਨ ਕਿਸਾਨ ਸਭਾ, ਜਰਨੈਲ ਸਿੰਘ ਦਾਨਗੜ੍ਹ, ਪਰਮਜੀਤ ਕੌਰ, ਕਰਮਜੀਤ ਕੌਰ, ਮਹਿੰਦਰ ਕੌਰ, ਜਲ ਕੌਰ, ਬਸੰਤ ਕੌਰ, ਸੁਰਜੀਤ ਸਿੰਘ ਵਜੀਦਕੇ ਕਲਾਂ, ਸੀਤਾ ਸਿੰਘ ਸੁਨਾਮ, ਕਾਮਰੇਡ ਹੰਗੀ ਸਿੰਘ ਤਹਿਸੀਲ ਸਕੱਤਰ ਸੁਨਾਮ, ਸੁਰਜੀਤ ਸਿੰਘ ਜਖੇਪਲ, ਹਰਬੰਸ ਸਿੰਘ ਨਮੋਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਹਮੀਦੀ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਗਲੀ ਖ਼ਬਰ ਭਾਕਿਯੂ ਕਾਦੀਆਂ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।