13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਠੁੱਲੀਵਾਲ ਪੁਲਿਸ ਵਲੋਂ 60 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

‎ ਮਹਿਲ ਕਲਾਂ, 12 ਸਤੰਬਰ (ਤਰਸੇਮ ਸਿੰਘ ਗਹਿਲ)-ਪੁਲਿਸ ਸਬ ਡਵੀਜ਼ਨ ਮਹਿਲ ਕਲਾਂ ਅਧੀਨ ਆਉਂਦੇ ਪੁਲਿਸ ਥਾਣਾ ਠੁੱਲੀਵਾਲ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਦੇ ਤਹਿਤ ਪੁਲਿਸ ਨੇ ਇਕ ਵਿਅਕਤੀ ਨੂੰ 60 ਨਸ਼ੀਲੀਆਂ ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਅੰਬੀ ਵਾਸੀ ਕੁਰੜ ਵਜੋਂ ਹੋਈ ਹੈ।

ਥਾਣਾ ਠੁੱਲੀਵਾਲ ਪੁਲਿਸ ਵਲੋਂ 60 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਵਿਅਕਤੀ। ਤਸਵੀਰ : ਤਰਸੇਮ ਸਿੰਘ ਗਹਿਲ 13-09-2026
‎ ਮਹਿਲ ਕਲਾਂ, 12 ਸਤੰਬਰ (ਤਰਸੇਮ ਸਿੰਘ ਗਹਿਲ)-ਪੁਲਿਸ ਸਬ ਡਵੀਜ਼ਨ ਮਹਿਲ ਕਲਾਂ ਅਧੀਨ ਆਉਂਦੇ ਪੁਲਿਸ ਥਾਣਾ ਠੁੱਲੀਵਾਲ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਦੇ ਤਹਿਤ ਪੁਲਿਸ ਨੇ ਇਕ ਵਿਅਕਤੀ ਨੂੰ 60 ਨਸ਼ੀਲੀਆਂ ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਅੰਬੀ ਵਾਸੀ ਕੁਰੜ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਤਫ਼ਤੀਸ਼ੀ ਅਫ਼ਸਰ ਏ.ਐਸ.ਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਮੁੱਖ ਅਫ਼ਸਰ ਅਜੈਬ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਮੁਖ਼ਬਰ ਦੀ ਇਤਲਾਹ ਅਨੁਸਾਰ ਪਿੰਡ ਮਨਾਲ ਤੋਂ ਕੁਰੜ ਵਿਚਕਾਰ ਲੰਘਦੇ ਰਜਵਾਹੇ ਦੀ ਪਟੜੀ ’ਤੇ ਇਕ ਵਿਅਕਤੀ ਨਸ਼ੀਲੀਆਂ ਗੋਲੀਆਂ ਲੈ ਕੇ ਘੁੰਮ ਦੇ ਨੂੰ ਕਾਬੂ ਕੀਤਾ। ਮੁਖ਼ਬਰ ਦੀ ਸੂਚਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਪਾਰਟੀ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ। ਪੁਲਿਸ ਅਨੁਸਾਰ ਵਿਅਕਤੀ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 60 ਨਸ਼ੀਲੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਗੋਲੀਆਂ ਨੂੰ ਕਬਜ਼ੇ ਵਿਚ ਲੈ ਕੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਉਰਫ਼ ਅੰਬੀ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਦੇ ਅਧੀਨ ਮੁਕੱਦਮਾ ਦਰਜ ਕਰ ਕੇ ਅਗਲੇਰੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਤਫ਼ਤੀਸ਼ੀ ਅਫ਼ਸਰ ਨੇ ਕਿਹਾ ਪੁਲਿਸ ਵਲੋਂ ਇਹ ਪਤਾ ਲਗਾਉਣ ਲਈ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਬਰਾਮਦ ਗੋਲੀਆਂ ਕਿੱਥੋਂ ਲਿਆਂਦੀਆਂ ਗਈਆਂ ਅਤੇ ਇਨ੍ਹਾਂ ਦੀ ਸਪਲਾਈ ਜਾਂ ਨਸ਼ਾ ਤਸਕਰੀ ਦੇ ਮਾਮਲੇ ਵਿਚ ਕੋਈ ਹੋਰ ਵਿਅਕਤੀ ਸ਼ਾਮਿਲ ਹੈ ਜਾਂ ਨਹੀਂ। ਇਸ ਮੌਕੇ ਹੌਲਦਾਰ ਦੀਪ ਸਿੰਘ ਧਨੌਲਾ, ਮੁਨਸ਼ੀ ਜਸਵਿੰਦਰ ਸਿੰਘ ਪੰਡੋਰੀ ਅਤੇ ਮਨਪ੍ਰੀਤ ਸਿੰਘ ਖੇੜੀ ਚਹਿਲਾਂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਰਲਡ ਸਿੱਖ ਪਾਰਲੀਮੈਂਟ ਵਲੋਂ 9/11 ਹਮਲੇ ’ਚ ਮਾਰੇ ਗਏ ਨਿਰਦੋਸ਼ਾਂ ਨੂੰ ਸ਼ਰਧਾਂਜਲੀ ਅਗਲੀ ਖ਼ਬਰ ‘ ਆਪ’ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬੇ ’ਚ ਬਿਜਲੀ ਦਾ ਗੰਭੀਰ ਸੰਕਟ- ਨੀਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।