16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ

ਬਰਨਾਲਾ, 14 ਸਤੰਬਰ (ਰਾਜ ਪਨੇਸਰ)- ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ. ਓ.

ਅਜੀਤ ਡੈਸਕ 15-09-2026
ਬਰਨਾਲਾ, 14 ਸਤੰਬਰ (ਰਾਜ ਪਨੇਸਰ)- ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ । ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਰਣ ਸਿੰਘ ਨੇ ਦੱਸਿਆ ਕਿ ਮਿਤੀ 5 ਅਪ੍ਰੈਲ 2021 ਨੂੰ ਥਾਣਾ ਸਿਟੀ-1 ਵਲੋਂ ਵੱਖ-ਵੱਖ ਧਰਾਵਾਂ ਤਹਿਤ ਬੰਟੀ ਕੁਮਾਰ ਪੁੱਤਰ ਸ਼ਿਵ ਨਰਾਇਣ ਵਾਸੀ ਬਰਨਾਲਾ ਵਗੈਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਅਦਾਲਤ ਦੀ ਸੁਣਵਾਈ ਦੌਰਾਨ ਮੁਲਜ਼ਮ ਲਗਾਤਾਰ ਗੈਰ ਹਾਜ਼ਰ ਰਿਹਾ। ਜਿਸ ’ਤੇ ਅਦਾਲਤ ਨੇ 8 ਜੁਲਾਈ 2026 ਨੂੰ ਭਗੌੜਾ ਕਰਾਰ ਦੇ ਦਿੱਤਾ। ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਹਸਬ ਜਾਬਤਾ ਗ੍ਰਿਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾ ਦਿੱਤਾ। ਇਸ ਮੌਕੇ ਹੌਲਦਾਰ ਹਰਦੀਪ ਸਿੰਘ, ਹੌਲਦਾਰ ਆਸੂ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਛੱਪੜ ਦਾ ਨਵੀਨੀਕਰਨ ਅਧਵਾਟੇ ਲਟਕਣ ਕਾਰਨ ਪਿੰਡ ਵਾਸੀਆਂ ’ਚ ਰੋਸ ਵਿਰੋਧੀਆਂ ਨੇ ਬਣਾਇਆ ਬਿਨਾਂ ਵਜ੍ਹਾ ਤੋਂ ਮੁੱਦਾ- ਸਰਪੰਚ ਅਗਲੀ ਖ਼ਬਰ ਭਾਕਿਯੂ ਉਗਰਾਹਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਅਣਮਿਥੇ ਸਮੇਂ ਦਾ ਮੋਰਚਾ 16ਵੇਂ ਦਿਨ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।