15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਬਰਨਾਲਾ, 14 ਸਤੰਬਰ (ਰਾਜ ਪਨੇਸਰ)-ਸਥਾਨਕ ਸੇਖਾ ਰੋਡ ਨਜਦੀਕ ਦੋ ਜਣਿਆਂ ਨੂੰ 37 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐਸ.

ਅਜੀਤ ਡੈਸਕ 15-09-2026
ਬਰਨਾਲਾ, 14 ਸਤੰਬਰ (ਰਾਜ ਪਨੇਸਰ)-ਸਥਾਨਕ ਸੇਖਾ ਰੋਡ ਨਜਦੀਕ ਦੋ ਜਣਿਆਂ ਨੂੰ 37 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐਸ.ਐਚ.ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉਚ ਅਧਿਕਾਰੀਆਂ ਦੀਆਂ ਸਖਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖਸਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਮਨਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ, ਬੰਟੀ ਸਿੰਘ ਪੁੱਤਰ ਤਰਸੇਮ ਸਿੰਘ ਵਾਸੀਅਨ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ। ਜੋ ਕਿ ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫਿਰਾਕ ਵਿਚ ਹਨ। ਜਿਨ੍ਹਾਂ ਨੂੰ ਸੇਖਾ ਰੋਡ ’ ਤੇ ਘੁੰਮਦੇ ਦੇਖਿਆ ਗਿਆ ਹੈ। ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਦੋਵੇਂ ਜਣਿਆਂ ਨੂੰ 37 ਨਸ਼ੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪਿੰਡ ਗਹਿਲ ਵਿਖੇ ਮੁਫ਼ਤ ਆਯੁਰਵੈਦਿਕ ਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ -‎665 ਮਰੀਜ਼ਾਂ ਦਾ ਨਿਰੀਖਣ ਕਰ ਕੇ ਮੁਫ਼ਤ ਦਵਾ... ਅਗਲੀ ਖ਼ਬਰ ਪੰਜਾਬ ਸਰਕਾਰ ਹਰ ਬੋਲਣ ਵਾਲੀ ਆਵਾਜ਼ ਬੰਦ ਨਹੀਂ ਕਰ ਸਕਦੀ- ਬੀਬੀ ਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।