ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਮਹਿਲਾਵਾਂ ਨਿਭਾਉਣਗੀਆਂ ਮੋਹਰੀ ਰੋਲ-ਬੀਬੀ ਕੁਠਾਲਾ
ਮਹਿਲ ਕਲਾਂ, 14 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ ਵਿਚ ਮਹਿਲਾ ਕਾਂਗਰਸ ਦੀਆਂ ਇਕਾਈਆਂ ਤੇ ਕਮੇਟੀਆਂ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਮਲੇਰਕੋਟਲਾ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਕਾਂਤਾ ਕੁਠਾਲਾ ਨੇ ਆਖਿਆ ਕਿ ਸੂਬੇ ਅੰਦਰ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਦੀ ਲੋਕ-ਪੱਖੀ ਸਰਕਾਰ ਹੋਂਦ ਵਿਚ ਲਿਆਉਣ ਲਈ ਮਹਿਲਾ ਸ਼ਕਤੀ ਸਭ ਤੋਂ ਵੱਡਾ ਅਤੇ ਫ਼ੈਸਲਾਕੁਨ ਯੋਗਦਾਨ ਪਾਵੇਗੀ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਔਰਤਾਂ ਦਾ ਅਸਲ ਮਾਣ-ਸਨਮਾਨ, ਸੁਰੱਖਿਆ ਅਤੇ ਹੱਕ ਸਿਰਫ਼ ਕਾਂਗਰਸ ਪਾਰਟੀ ਦੇ ਰਾਜ ਵਿਚ ਹੀ ਸੁਰੱਖਿਅਤ ਰਹੇ ਹਨ, ਜਦਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਵਿਚ ਔਰਤਾਂ ਖ਼ਿਲਾਫ਼ ਅਪਰਾਧ ਅਤੇ ਅੱਤਿਆਚਾਰ ਬੇਹੱਦ ਚਿੰਤਾਜਨਕ ਪੱਧਰ ’ਤੇ ਪਹੁੰਚ ਚੁੱਕੇ ਹਨ ਅਤੇ ਸੱਤਾਧਾਰੀ ਧਿਰ ਔਰਤਾਂ ਨਾਲ ਕੀਤੇ ਵੱਡੇ-ਵੱਡੇ ਚੋਣ ਵਾਅਦਿਆਂ ਤੋਂ ਪੂਰੀ ਤਰ੍ਹਾਂ ਭੱਜ ਚੁੱਕੀ ਹੈ।
ਹ
ਹਲਕਾ ਮਹਿਲ ਕਲਾਂ ’ਚ ਮਹਿਲਾ ਕਾਂਗਰਸ ਦੀਆਂ ਕਮੇਟੀਆਂ ਗਠਿਤ ਕਰਨ ਮੌਕੇ ਵਰਕਰਾਂ ਨਾਲ ਜ਼ਿਲ੍ਹਾ ਪ੍ਰਧਾਨ ਬੀਬੀ ਕਾਂਤਾ ਕੁਠਾਲਾ। ਤਸਵੀਰ : ਗੁਰਪ੍ਰੀਤ ਸਿੰਘ ਅਣਖੀ
ਸੁਭਾਸ਼ ਦੂਆ ਅਤੇ ਕੰਚਨ ਦੁਆ ਵਾਸੀ ਬਰਨਾਲਾ ਨੇ ਆਪਣੇ ਵਿਆਹ ਦੀ 38ਵੀਂ ਵਰ੍ਹੇਗੰਢ ਮਨਾਈ।
15-09-2026
ਮਹਿਲ ਕਲਾਂ, 14 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ ਵਿਚ ਮਹਿਲਾ ਕਾਂਗਰਸ ਦੀਆਂ ਇਕਾਈਆਂ ਤੇ ਕਮੇਟੀਆਂ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਮਲੇਰਕੋਟਲਾ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਕਾਂਤਾ ਕੁਠਾਲਾ ਨੇ ਆਖਿਆ ਕਿ ਸੂਬੇ ਅੰਦਰ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਦੀ ਲੋਕ-ਪੱਖੀ ਸਰਕਾਰ ਹੋਂਦ ਵਿਚ ਲਿਆਉਣ ਲਈ ਮਹਿਲਾ ਸ਼ਕਤੀ ਸਭ ਤੋਂ ਵੱਡਾ ਅਤੇ ਫ਼ੈਸਲਾਕੁਨ ਯੋਗਦਾਨ ਪਾਵੇਗੀ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਔਰਤਾਂ ਦਾ ਅਸਲ ਮਾਣ-ਸਨਮਾਨ, ਸੁਰੱਖਿਆ ਅਤੇ ਹੱਕ ਸਿਰਫ਼ ਕਾਂਗਰਸ ਪਾਰਟੀ ਦੇ ਰਾਜ ਵਿਚ ਹੀ ਸੁਰੱਖਿਅਤ ਰਹੇ ਹਨ, ਜਦਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਵਿਚ ਔਰਤਾਂ ਖ਼ਿਲਾਫ਼ ਅਪਰਾਧ ਅਤੇ ਅੱਤਿਆਚਾਰ ਬੇਹੱਦ ਚਿੰਤਾਜਨਕ ਪੱਧਰ ’ਤੇ ਪਹੁੰਚ ਚੁੱਕੇ ਹਨ ਅਤੇ ਸੱਤਾਧਾਰੀ ਧਿਰ ਔਰਤਾਂ ਨਾਲ ਕੀਤੇ ਵੱਡੇ-ਵੱਡੇ ਚੋਣ ਵਾਅਦਿਆਂ ਤੋਂ ਪੂਰੀ ਤਰ੍ਹਾਂ ਭੱਜ ਚੁੱਕੀ ਹੈ। ਬੀਬੀ ਕੁਠਾਲਾ ਨੇ ਜ਼ੋਰ ਦੇ ਕੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਮਹਿਲਾਵਾਂ ਪਿੰਡ-ਪਿੰਡ ਲਾਮਬੰਦ ਹੋ ਕੇ ਕਾਂਗਰਸ ਪਾਰਟੀ ਦੀਆਂ ਲੋਕ-ਹਿੱਤੂ ਅਤੇ ਭਲਾਈ ਨੀਤੀਆਂ ਨੂੰ ਹਰ ਘਰ ਦੀ ਦਹਿਲੀਜ਼ ਤੱਕ ਪਹੁੰਚਾਉਣ ਤਾਂ ਜੋ ਝੂਠ ਦੇ ਸਹਾਰੇ ਬਣੀ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਦਾ ਪਰਦਾਫਾਸ਼ ਕੀਤਾ ਜਾ ਸਕੇ। ਉਨ੍ਹਾਂ ਹਲਕੇ ਦੀਆਂ ਸਮੂਹ ਬੀਬੀਆਂ ਨੂੰ ਸੱਦਾ ਦਿੱਤਾ ਕਿ ਉਹ ਇੱਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਦਾ ਜ਼ੋਰਦਾਰ ਪ੍ਰਚਾਰ ਕਰਨ ।