17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਹਰ ਵਰਗ ਦੁਖੀ-ਅਰਵਿੰਦ ਖੰਨਾ

‎ ਮਹਿਲ ਕਲਾਂ, 16 ਸਤੰਬਰ (ਤਰਸੇਮ ਸਿੰਘ ਗਹਿਲ)-ਆਗਾਮੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਲਾਂਭੇ ਕਰ ਕੇ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੀ ਭਾਰੀ ਬਹੁਮਤ ਨਾਲ ਸਰਕਾਰ ਬਣਾਉਣਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਆਪਣੀ ਮਹਿਲ ਕਲਾਂ ਫੇਰੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 17-09-2026
‎ ਮਹਿਲ ਕਲਾਂ, 16 ਸਤੰਬਰ (ਤਰਸੇਮ ਸਿੰਘ ਗਹਿਲ)-ਆਗਾਮੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਲਾਂਭੇ ਕਰ ਕੇ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੀ ਭਾਰੀ ਬਹੁਮਤ ਨਾਲ ਸਰਕਾਰ ਬਣਾਉਣਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਆਪਣੀ ਮਹਿਲ ਕਲਾਂ ਫੇਰੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਸਮੇਂ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦਾ ਇੱਕ ਵੀ ਕੰਮ ਸਹੀ ਨਹੀਂ ਕੀਤਾ। ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਆਮ ਆਦਮੀ ਪਾਰਟੀ ਦਾ ਹਰ ਵਰਕਰ ਦੁਖੀ ਹੈ ਇਸ ਤੋਂ ਇਲਾਵਾ ਮੁਲਾਜ਼ਮ ਕਿਸਾਨ ਮਜ਼ਦੂਰ ਤਾਂ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਨਿਰਾਸ਼ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲੁੱਟਾਂ-ਖੋਹਾਂ, ਕਤਲ, ਅੱਤਿਆਚਾਰ, ਭ੍ਰਿਸ਼ਟਾਚਾਰ, ਮਹਿੰਗਾਈ ਅਤੇ ਬਲਾਤਕਾਰ ਵਰਗੀਆਂ ਘਟਨਾਵਾਂ ਲਗਾਤਾਰ ਵਧਣ ਕਾਰਨ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿਚ ਹਰ ਫ਼ਰੰਟ ’ਤੇ ਅਸਫਲ ਰਹੀ ਹੈ। ਇਸ ਸਮੇਂ ਖੰਨਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਡਟ ਕੇ ਸਾਥ ਦਈਏ ਤੇ ਆਪਣੀ ਸਰਕਾਰ ਬਣਾਈਏ। ਇਸ ਮੌਕੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਬੀ.ਸੀ. ਵਿੰਗ ਦੇ ਹਲਕਾ ਪ੍ਰਧਾਨ ਕੁਲਵੰਤ ਸਿੰਘ ਜਗਦੇ, ਸਰਕਲ ਠੁੱਲੀਵਾਲ ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਮਾਂਗੇਵਾਲ, ਜਥੇਦਾਰ ਕੁਲਵਿੰਦਰ ਸਿੰਘ ਖਾਲਸਾ, ਸਾਬਕਾ ਸਰਪੰਚ ਬਲੌਰ ਸਿੰਘ ਮਹਿਲ ਕਲਾਂ ਅਤੇ ਪ੍ਰਦੁਮਣ ਸ਼ਰਮਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਮਲਾ ਸੀਵਰੇਜ ਨਾ ਪਾਉਣ ਦਾ ਕੌਂਸਲਰ ਧਰਮ ਸਿੰਘ ਫ਼ੌਜੀ ਦੇ ਰੋਸ ਅੱਗੇ ਝੁਕਦਿਆਂ ਐਕਸੀਅਨ ਸੀਵਰੇਜ ਬੋਰਡ ਨੇ ਕੰਮ ਕਰਵਾਇਆ ਸ਼... ਅਗਲੀ ਖ਼ਬਰ ਭਾਕਿਯੂ ਸਿੱਧੂਪੁਰ ਨੇ ਬੈਟਰੀਆਂ ਨਾ ਬਦਲਣ ਕਾਰਨ ਕੰਪਨੀ ਅੱਗੇ ਲਾਇਆ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।