18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਨਸ਼ੀਲੀਆਂ ਗੋਲੀਆਂ ਸਮੇਤ ਦੋ ਔਰਤਾਂ ਕਾਬੂ

ਬਰਨਾਲਾ, 17 ਸਤੰਬਰ (ਰਾਜ ਪਨੇਸਰ)-ਸਥਾਨਕ ਪ੍ਰੇਮ ਪ੍ਰਧਾਨ ਮਾਰਕੀਟ ਨਜ਼ਦੀਕ ਦੋ ਔਰਤਾਂ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਹੌਲਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

ਅਜੀਤ ਡੈਸਕ 18-09-2026
ਬਰਨਾਲਾ, 17 ਸਤੰਬਰ (ਰਾਜ ਪਨੇਸਰ)-ਸਥਾਨਕ ਪ੍ਰੇਮ ਪ੍ਰਧਾਨ ਮਾਰਕੀਟ ਨਜ਼ਦੀਕ ਦੋ ਔਰਤਾਂ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਹੌਲਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਹਰਬੰਸ ਕੌਰ ਬੰਸੋ ਪਤਨੀ ਧੰਨਾ ਸਿੰਘ, ਨਵਨੀਤ ਕੌਰ ਨੀਤੂ ਪਤਨੀ ਸ਼ਨੀ ਸਿੰਘ ਵਾਸੀਅਨ ਬਰਨਾਲਾ ਨਸ਼ਾ ਵੇਚਣ ਦੀਆਂ ਆਦੀ ਹਨ। ਅੱਜ ਵੀ ਭਾਰੀ ਮਾਤਰਾ ’ਚ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹਨ। ਜਿਨ੍ਹਾਂ ਨੂੰ ਪ੍ਰੇਮ ਪ੍ਰਧਾਨ ਮਾਰਕੀਟ ਨਜ਼ਦੀਕ ਘੁੰਮਦੀਆਂ ਦੇਖੀਆਂ ਗਈਆਂ ਹਨ। ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਦੋਵੇਂ ਔਰਤਾਂ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸਾਂਝੀ ਸੰਘਰਸ਼ ਕਮੇਟੀ ਵਲੋਂ ਉਪ ਮੁੱਖ ਇੰਜੀਨੀਅਰ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਨਹਿਰੀ ਵਿਭਾਗ ਦੀ 4 ਏਕੜ ਜ਼ਮੀਨ ਨੂੰ ਲੀਜ਼ ’ਤੇ ਦੇਣ ਦੇ ਮਾਮਲੇ ’ਚ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।