18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮਾਰੂਤੀ ਕਾਰ ਚੋਰੀ ਕਰਨ ਵਾਲੇ ਨਾਮਾਲੂਮ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 17 ਸਤੰਬਰ (ਰਾਜ ਪਨੇਸਰ)-ਸਥਾਨਕ ਗੌਰਮਿੰਟ ਹਾਈ ਸਕੂਲ ਨਜ਼ਦੀਕ ਇਕ ਘਰ ਦੇ ਬਾਹਰੋਂ ਮਾਰੂਤੀ ਕਾਰ ਚੋਰੀ ਕਰਨ ਵਾਲੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮੁੱਦਈ ਸੁਭਾਸ਼ ਚੰਦ ਵਾਸੀ ਨੇੜੇ ਗੌਰਮਿੰਟ ਹਾਈ ਸਕੂਲ ਬਰਨਾਲਾ ਨੇ ਪੁਲਿਸ ਕੋਲ ਬਿਆਨ ਲਿਖਵਾਏ ਕਿ ਉਸ ਨੇ ਆਪਣੇ ਘਰ ਦੇ ਬਾਹਰ ਆਪਣੀ ਮਾਰੂਤੀ ਕਾਰ ਜਿਨ ਨੰਬਰ ਪੀ.

ਅਜੀਤ ਡੈਸਕ 18-09-2026
ਬਰਨਾਲਾ, 17 ਸਤੰਬਰ (ਰਾਜ ਪਨੇਸਰ)-ਸਥਾਨਕ ਗੌਰਮਿੰਟ ਹਾਈ ਸਕੂਲ ਨਜ਼ਦੀਕ ਇਕ ਘਰ ਦੇ ਬਾਹਰੋਂ ਮਾਰੂਤੀ ਕਾਰ ਚੋਰੀ ਕਰਨ ਵਾਲੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮੁੱਦਈ ਸੁਭਾਸ਼ ਚੰਦ ਵਾਸੀ ਨੇੜੇ ਗੌਰਮਿੰਟ ਹਾਈ ਸਕੂਲ ਬਰਨਾਲਾ ਨੇ ਪੁਲਿਸ ਕੋਲ ਬਿਆਨ ਲਿਖਵਾਏ ਕਿ ਉਸ ਨੇ ਆਪਣੇ ਘਰ ਦੇ ਬਾਹਰ ਆਪਣੀ ਮਾਰੂਤੀ ਕਾਰ ਜਿਨ ਨੰਬਰ ਪੀ.ਬੀ. 19 ਬੀ-7071 ਖੜੀ ਕਰੀ ਸੀ। ਅਗਲੇ ਦਿਨ ਸਵੇਰੇ ਸਮੇਂ ਪਤਾ ਲੱਗਿਆ ਕਿ ਕਾਰ ਚੋਰੀ ਹੋ ਚੁੱਕੀ ਸੀ। ਇਸ ਘਟਨਾ ਬਾਰੇ ਥਾਣਾ ਸਿਟੀ-1 ਨੂੰ ਸੂਚਿਤ ਕੀਤਾ। ਉੱਧਰ ਪੁਲਿਸ ਕਾਰਵਾਈ ਅਨੁਸਾਰ ਮੁੱਦਈ ਦੇ ਬਿਆਨਾਂ ਦੇ ਆਧਾਰ ’ਤੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪਿੰਡ ਚੀਮਾ-ਜੋਧਪੁਰ ਬੱਸ ਅੱਡੇ ’ਤੇ ਬੱਸਾਂ ਨਾ ਰੋਕਣ ਵਿਰੁੱਧ ਭਾਕਿਯੂ ਡਕੌਂਦਾ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪ੍ਰਕਾਸ਼ ਪੁਰਬ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।