19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਨੇ ਸ਼ਿਵਾਲਿਕ ਸਕੂਲ ਵਿਖੇ ਕੈਂਪ ਲਗਾਇਆ

ਤਪਾ ਮੰਡੀ, 18 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਅਧਿਆਪਕਾਂ ਲਈ ਤਣਾਅ ਪ੍ਰਬੰਧਨ ਵਰਕਸ਼ਾਪ ਜਿਸ ਵਿਚ ਅਧਿਆਪਕਾਂ ਦੀ ਮਾਨਸਿਕ ਤੰਦਰੁਸਤੀ ਅਤੇ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ‘ਤਣਾਅ ਵਿਸ਼ੇ ’ਤੇ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿਚ ਅਸ਼ਵਨੀ ਕੁਮਾਰ ਅਸਿਸਟੈਂਟ ਅਫਸਰ ਅਤੇ ਮੈਡੀਟੇਸ਼ਨ ਟਰੇਨਰ ਅਤੇ ਉਨ੍ਹਾਂ ਦੀ ਟੀਮ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।

ਅਜੀਤ ਡੈਸਕ 19-09-2026
ਤਪਾ ਮੰਡੀ, 18 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਅਧਿਆਪਕਾਂ ਲਈ ਤਣਾਅ ਪ੍ਰਬੰਧਨ ਵਰਕਸ਼ਾਪ ਜਿਸ ਵਿਚ ਅਧਿਆਪਕਾਂ ਦੀ ਮਾਨਸਿਕ ਤੰਦਰੁਸਤੀ ਅਤੇ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ‘ਤਣਾਅ ਵਿਸ਼ੇ ’ਤੇ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿਚ ਅਸ਼ਵਨੀ ਕੁਮਾਰ ਅਸਿਸਟੈਂਟ ਅਫਸਰ ਅਤੇ ਮੈਡੀਟੇਸ਼ਨ ਟਰੇਨਰ ਅਤੇ ਉਨ੍ਹਾਂ ਦੀ ਟੀਮ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸ੍ਰੀ ਅਸ਼ਵਨੀ ਕੁਮਾਰ ਨੇ ਅਧਿਆਪਕਾਂ ਨੂੰ ਰੋਜ਼ਾਨਾ ਜੀਵਨ ਵਿਚ ਤਣਾਅ ਦੇ ਕਾਰਨਾਂ, ਤਣਾਅ ਨੂੰ ਪਛਾਣਨ ਅਤੇ ਉਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਣ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਧਿਆਨ ਸਾਹ ਲੈਣ ਦੀਆਂ ਤਕਨੀਕਾਂ, ਸਕਾਰਾਤਮਿਕ ਸੋਚ ਅਤੇ ਸੰਤੁਲਿਤ ਜੀਵਨ ਸ਼ੈਲੀ ਦੀ ਮਹੱਤਤਾ ’ਤੇ ਵੀ ਚਾਨਣਾ ਪਾਇਆ। ਅਧਿਆਪਕਾਂ ਨੇ ਵਰਕਸ਼ਾਪ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈ ਕੇ ਤਣਾਅ ਨੂੰ ਘਟਾਉਣ ਦੇ ਵਿਹਾਰਕ ਤਰੀਕੇ ਸਿੱਖੇ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਗਰਗ ਨੇ ਸ੍ਰੀ ਅਸ਼ਵਨੀ ਕੁਮਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਧਿਆਪਕਾਂ ਦੀ ਮਾਨਸਿਕ ਖ਼ੁਸ਼ਹਾਲੀ ਇੱਕ ਸਿਹਤਮੰਦ ਅਤੇ ਸਕਾਰਾਤਮਿਕ ਸਿੱਖਿਆ ਵਾਤਾਵਰਨ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਅਜਿਹੀਆਂ ਵਰਕਸ਼ਾਪਾਂ ਨੂੰ ਅਧਿਆਪਕਾਂ ਦੇ ਨਿੱਜੀ ਅਤੇ ਪੇਸ਼ੇਵਰ ਜੀਵਨ ਲਈ ਲਾਹੇਵੰਦ ਦੱਸਿਆ। ਵਰਕਸ਼ਾਪ ਦੌਰਾਨ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਇਸ ਨੂੰ ਗਿਆਨ ਵਰਧਕ ਅਤੇ ਲਾਭਦਾਇਕ ਅਨੁਭਵ ਦੱਸਿਆ।
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ‘ਅੰਤਰਰਾਸ਼ਟਰੀ ਸੱਪ ਦੇ ਡੰਗਣ ’ਤੇ ਜਾਗਰੂਕਤਾ ਦਿਵਸ’ ਸਬੰਧੀ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਗੋਬਿੰਦ ਸਕੂਲ ਦੇ ਖਿਡਾਰੀਆਂ ਨੇ ਨੈਸ਼ਨਲ ਪੱਧਰ ਦੇ ਕਬੱਡੀ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।