‘ਮਾਮਲਾ ਖੰਨਾ ਧਰਨੇ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਇਕ ਆਗੂ ਵਲੋਂ ਬਿਜਲੀ ਮੰਤਰੀ ਸੌਂਦ ਖ਼ਿਲਾਫ਼ ਜਾਤੀ ਸੂਚਕ ਸ਼ਬਦ ਬੋਲਣ ਦਾ’
2027 ਦੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਦੱਸਾਂਗੇ ਕਿ ਰਾਮਗੜ੍ਹੀਆ ਕੌਣ ਹੁੰਦੇ ਨੇ-ਚੇਅਰਮੈਨ ਸੁਖਦੇਵ ਸਿੰਘ ਸੰਟੀ ਲੋਟੇ
ਬਰਨਾਲਾ, 19 ਸਤੰਬਰ (ਰਾਜ ਪਨੇਸਰ)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇਕ ਆਗੂ ਵਲੋਂ ਖੰਨਾ ਧਰਨੇ ’ਚ ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਖ਼ਿਲਾਫ਼ ਜਾਤੀ ਸੂਚਕ ਸ਼ਬਦ ਬੋਲਣ ’ਤੇ ਸਮੁੱਚੇ ਰਾਮਗੜ੍ਹੀਏ ਭਾਈਚਾਰੇ ਨੇ ਰੋਸ ਜ਼ਾਹਰ ਕੀਤਾ ਹੈ। ਉਕਤ ਪ੍ਰਗਟਾਵਾ ਰਾਮਗੜ੍ਹੀਆ ਵੈੱਲਫੇਅਰ ਬੋਰਡ ਦੇ ਚੇਅਰਮੈਨ, ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇਕਾਈ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਸੰਟੀ ਲੋਟੇ ਨੇ ਕੀਤਾ ਤੇ ਕਿਹਾ ਕਿ ਪੰਜਾਬ ’ਚ ਲੰਬਾ ਸਮਾਂ ਰਾਜ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਦੇ ਹੱਥੋਂ ਸੱਤਾ ਖੁੰਝਦਿਆਂ ਹੀ ਇਨ੍ਹਾਂ ਦੇ ਆਗੂਆਂ ਦੀ ਬੌਖਲਾਹਟ ਜੱਗ ਜ਼ਾਹਰ ਹੋਣੀ ਸ਼ੁਰੂ ਹੋ ਗਈ।
ਬਰਨਾਲਾ, 19 ਸਤੰਬਰ (ਰਾਜ ਪਨੇਸਰ)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇਕ ਆਗੂ ਵਲੋਂ ਖੰਨਾ ਧਰਨੇ ’ਚ ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਖ਼ਿਲਾਫ਼ ਜਾਤੀ ਸੂਚਕ ਸ਼ਬਦ ਬੋਲਣ ’ਤੇ ਸਮੁੱਚੇ ਰਾਮਗੜ੍ਹੀਏ ਭਾਈਚਾਰੇ ਨੇ ਰੋਸ ਜ਼ਾਹਰ ਕੀਤਾ ਹੈ। ਉਕਤ ਪ੍ਰਗਟਾਵਾ ਰਾਮਗੜ੍ਹੀਆ ਵੈੱਲਫੇਅਰ ਬੋਰਡ ਦੇ ਚੇਅਰਮੈਨ, ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇਕਾਈ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਸੰਟੀ ਲੋਟੇ ਨੇ ਕੀਤਾ ਤੇ ਕਿਹਾ ਕਿ ਪੰਜਾਬ ’ਚ ਲੰਬਾ ਸਮਾਂ ਰਾਜ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਦੇ ਹੱਥੋਂ ਸੱਤਾ ਖੁੰਝਦਿਆਂ ਹੀ ਇਨ੍ਹਾਂ ਦੇ ਆਗੂਆਂ ਦੀ ਬੌਖਲਾਹਟ ਜੱਗ ਜ਼ਾਹਰ ਹੋਣੀ ਸ਼ੁਰੂ ਹੋ ਗਈ। ਸੱਤਾ ਦੀ ਭੁੱਖ ਨੇ ਇਨ੍ਹਾਂ ਦੇ ਆਗੂਆਂ ਦਾ ਦਿਮਾਗ਼ੀ ਸੰਤੁਲਨ ਵਿਗਾੜ ਕੇ ਰੱਖ ਦਿੱਤਾ ਹੈ। ਬੀਤੇ ਦਿਨੀਂ ਖੰਨਾ ਵਿਖੇ ਇਕ ਧਰਨੇ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਇਕ ਆਗੂ ਵਲੋਂ ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਖ਼ਿਲਾਫ਼ ਜਾਤੀ ਸੂਚਕ ਸ਼ਬਦ ਬੋਲਣ ਦਾ ਮਾਮਲਾ ਪੂਰੀ ਤਰ੍ਹਾਂ ਦੁਨੀਆ ’ਚ ਗਰਮਾ ਗਿਆ। ਚੌ ਤਰਫ਼ੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਕਿਰਕਰੀ ਹੋ ਰਹੀ ਹੈ। ਸ: ਸੰਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਆਗੂਆਂ ਨੂੰ ਪਿੰਡਾਂ ’ਚ ਰੋਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਮਗੜ੍ਹੀਆ ਭਾਈਚਾਰੇ ਦੀਆਂ ਕੁਰਬਾਨੀਆਂ ਬਾਰੇ ਸ਼ਾਇਦ ਸ਼੍ਰੋਮਣੀ ਅਕਾਲੀ ਦਲ (ਬ) ਆਗੂ ਨੂੰ ਨਹੀਂ ਪਤਾ, ਇਹ ਉਹ ਕੌਮ ਹੈ, ਜੋ ਸਰਕਾਰਾਂ ਬਣਾਉਣੀਆਂ ਵੀ ਜਾਣਦੀਆਂ ਹਨ ਤੇ ਸੱਤਾ ਤੋਂ ਲਾਂਭੇ ਕਰਨਾ ਵੀ ਜਾਣਗੀਆਂ ਹਨ। ਪੰਜਾਬ ਸਰਕਾਰ ਵਲੋਂ ਕੀਤੇ ਬੇਮਿਸਾਲ ਕੰਮਾਂ ਤੋਂ ਘਰਬਰਾਏ ਅਜਿਹੇ ਆਗੂ ਬੇਤੁਕੇ ਬਿਆਨ ਦੇ ਰਹੇ ਹਨ। ਸਮੁੱਚੇ ਰਾਮਗੜ੍ਹੀਆ ਭਾਈਚਾਰੇ ’ਚ ਇਸ ਘਟਨਾ ਨੂੰ ਲੈ ਕੇ ਰੋਸ ਜਾਗ ਗਿਆ ਹੈ। ਆਉਣ ਵਾਲੀਆਂ 2027 ਦੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਰਾਮਗੜ੍ਹੀਆ ਭਾਈਚਾਰੇ ਦੇ ਰੋਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਉਕਤ ਅਕਾਲੀ ਆਗੂ ਨੇ ਸਮੁੱਚੇ ਰਾਮਗੜ੍ਹੀਆ ਭਾਈਚਾਰੇ ਤੋਂ ਮੁਆਫ਼ੀ ਨਾ ਮੰਗੀ ਤਾਂ ਸੰਘਰਸ਼ ਤੇਜ਼ ਕਰਾਂਗੇ। ਇਸ ਮਾਮਲੇ ’ਚ 21 ਸਤੰਬਰ ਨੂੰ ਖੰਨਾ ’ਚ ਰਾਮਗੜ੍ਹੀਆ ਭਵਨ ਵਿਚ ਇਕ ਰੋਸ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿਚ ਜ਼ਿਲ੍ਹਾ ਬਰਨਾਲਾ ਤੋਂ ਰਾਮਗੜ੍ਹੀਆ ਭਾਈਚਾਰੇ ਦੇ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰੀਤਮ ਸਿੰਘ ਧੰਦੀਵਾਲੀਆ, ਹਲਕਾ ਬਰਨਾਲਾ ਦੇ ਚੇਅਰਮੈਨ ਬਸਾਵਾ ਸਿੰਘ, ਜਗਤਾਰ ਸਿੰਘ ਇਲੈਕਟ੍ਰੀਸ਼ਨ, ਹਲਕਾ ਭਦੌੜ ਦੇ ਚੇਅਰਮੈਨ ਯਾਦਵਿੰਦਰ ਸਿੰਘ, ਜਸਪਾਲ ਸਿੰਘ ਟੀਟੂ ਰੁਪਾਲ, ਨਿਰਮਲ ਸਿੰਘ ਲੋਟੇ, ਪਰਮਜੀਤ ਸਿੰਘ ਲੋਟੇ, ਹਲਕਾ ਮਹਿਲ ਕਲਾਂ ਦੇ ਚੇਅਰਮੈਨ ਗੁਰਬਖਸੀਸ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਰਾਮਗੜ੍ਹੀਆ ਭਾਈਚਾਰੇ ਦੇ ਲੋਕ ਹਾਜ਼ਰ ਸਨ।