ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਸਨਮਾਨਿਤ
ਸ਼ਹਿਣਾ, 19 ਸਤੰਬਰ (ਸੁਰੇਸ਼ ਗੋਗੀ)-ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਅਤੇ ਗੁਰਬਾਣੀ ਦੇ ਗਿਆਤਾ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਸ਼ਹਿਣਾ ਦੀ ਪ੍ਰਬੰਧਕੀ ਕਮੇਟੀ ਨੇ ਸਨਮਾਨਿਤ ਕੀਤਾ। ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਗਿੱਲ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਖ਼ਾਲਸਾ ਜਿੱਥੇ ਪਿੰਡ ਦੇ ਸਾਬਕਾ ਸਰਪੰਚ ਰਹਿ ਚੁੱਕੇ ਹਨ, ਉੱਥੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ।
ਸ਼ਹਿਣਾ, 19 ਸਤੰਬਰ (ਸੁਰੇਸ਼ ਗੋਗੀ)-ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਅਤੇ ਗੁਰਬਾਣੀ ਦੇ ਗਿਆਤਾ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਸ਼ਹਿਣਾ ਦੀ ਪ੍ਰਬੰਧਕੀ ਕਮੇਟੀ ਨੇ ਸਨਮਾਨਿਤ ਕੀਤਾ। ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਗਿੱਲ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਖ਼ਾਲਸਾ ਜਿੱਥੇ ਪਿੰਡ ਦੇ ਸਾਬਕਾ ਸਰਪੰਚ ਰਹਿ ਚੁੱਕੇ ਹਨ, ਉੱਥੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਚੰਗੇ ਕੀਰਤਨੀਏ ਤੇ ਗੁਰਬਾਣੀ ਦੇ ਗਿਆਤਾ ਭਾਈ ਅੰਮ੍ਰਿਤਪਾਲ ਸਿੰਘ ਇਕ ਚੰਗੇ ਸਮਾਜ ਸੇਵਕ ਵੀ ਹਨ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਪ੍ਰਚਾਰ ਲਈ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਖ਼ਜ਼ਾਨਚੀ ਹਰਪਾਲ ਸਿੰਘ, ਸੁਖਦੇਵ ਸਿੰਘ ਝੋਰੜ, ਸੁਰਜੀਤ ਸਿੰਘ ਜਿਲੇ੍ਹਦਾਰ, ਵਰਿੰਦਰ ਸਿੰਘ, ਵਿੱਕੀ ਢੀਂਡਸਾ, ਜਤਿੰਦਰ ਸਿੰਘ ਖਹਿਰਾ ਸਾਬਕਾ ਸਰਪੰਚ, ਬੇਅੰਤ ਸਿੰਘ ਕਿਸਾਨ ਮਜ਼ਦੂਰ ਯੂਨੀਅਨ, ਜਗਸੀਰ ਸਿੰਘ ਸੀਰਾ, ਪੰਚ ਸੀਪਾ ਸਿੰਘ, ਰੂਪ ਸਿੰਘ, ਹੈਡ ਗ੍ਰੰਥੀ ਸੱਤਪਾਲ ਸਿੰਘ, ਸੇਵਕ ਸਿੰਘ ਸਿੱਧੂ ਤੇ ਦਰਸ਼ਨ ਸਿੰਘ ਸੇਖੋਂ ਵੀ ਹਾਜ਼ਰ ਸਨ।