20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪਿੰਡ ਗਹਿਲ ਵਿਖੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਬੂਥ ਇੰਚਾਰਜਾਂ ਨਾਲ ਕੀਤੀ ਮੀਟਿੰਗ

ਟੱਲੇਵਾਲ, 19 ਸਤੰਬਰ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਅੱਜ ਮਾਰਕੀਟ ਕਮੇਟੀ ਦੇ ਚੇਅਰਮੈਨ ਪੁਨੀਤ ਮਾਨ ਦੇ ਗਹਿਲ ਵਿਖੇ ਬਣਾਏ ਦਫ਼ਤਰ ਵਿਖੇ ਪਿੰਡ ਗਹਿਲ, ਦੀਵਾਨਾ, ਛੀਨੀਵਾਲ ਖ਼ੁਰਦ, ਬੀਹਲਾ ਤੋਂ ਇਲਾਵਾ ਹੋਰ ਕਈ ਪਿੰਡਾਂ ਦੇ ਬੂਥ ਇੰਚਾਰਜਾਂ ਤੇ ਸਰਗਰਮ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਹਲਕੇ ਦੇ ਵਿਕਾਸ ਕਾਰਜਾਂ ਅਤੇ ਪਾਰਟੀ ਦੀਆਂ ਭਵਿੱਖ ਰਣਨੀਤੀਆਂ ਸਬੰਧੀ ਚਰਚਾ ਕੀਤੀ ਗਈ।

ਅਜੀਤ ਡੈਸਕ 20-09-2026
ਟੱਲੇਵਾਲ, 19 ਸਤੰਬਰ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਅੱਜ ਮਾਰਕੀਟ ਕਮੇਟੀ ਦੇ ਚੇਅਰਮੈਨ ਪੁਨੀਤ ਮਾਨ ਦੇ ਗਹਿਲ ਵਿਖੇ ਬਣਾਏ ਦਫ਼ਤਰ ਵਿਖੇ ਪਿੰਡ ਗਹਿਲ, ਦੀਵਾਨਾ, ਛੀਨੀਵਾਲ ਖ਼ੁਰਦ, ਬੀਹਲਾ ਤੋਂ ਇਲਾਵਾ ਹੋਰ ਕਈ ਪਿੰਡਾਂ ਦੇ ਬੂਥ ਇੰਚਾਰਜਾਂ ਤੇ ਸਰਗਰਮ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਹਲਕੇ ਦੇ ਵਿਕਾਸ ਕਾਰਜਾਂ ਅਤੇ ਪਾਰਟੀ ਦੀਆਂ ਭਵਿੱਖ ਰਣਨੀਤੀਆਂ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਿੰਡਾਂ ਦੇ ਬੂਥ ਇੰਚਾਰਜਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਕੀਤੇ ਗਏ ਇਤਿਹਾਸਕ ਤੇ ਲੋਕ ਪੱਖੀ ਕਾਰਜਾਂ ਨੂੰ ਆਮ ਲੋਕਾਂ ਤੱਕ ਲੈ ਕੇ ਜਾਣ। ਇਸ ਮੌਕੇ ਚੇਅਰਮੈਨ ਪੁਨੀਤ ਮਾਨ ਨੇ ਵਿਧਾਇਕ ਪੰਡੋਰੀ ਅਤੇ ਆਏ ਹੋਏ ਸਾਰੇ ਵਰਕਰਾਂ ਦਾ ਧੰਨਵਾਦ ਕੀਤਾ। ਮੀਟਿੰਗ ਵਿਚ ਹਾਜ਼ਰ ਬੂਥ ਇੰਚਾਰਜਾਂ ਨੇ ਵੀ ਪੂਰੇ ਉਤਸ਼ਾਹ ਨਾਲ ਸਰਕਾਰ ਦੇ ਸੁਨੇਹੇ ਅਤੇ ਸਕੀਮਾਂ ਨੂੰ ਪਿੰਡ-ਪਿੰਡ ਤੇ ਘਰ-ਘਰ ਪਹੁੰਚਾਉਣ ਦਾ ਪ੍ਰਣ ਲਿਆ। ਇਸ ਮੌਕੇ ਇਲਾਕੇ ਦੀ ਸਮੁੱਚੀ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ। ਇਸ ਮੌਕੇ ਮਹਿਕ ਚੀਮਾ ਸੰਗਠਨ ਇੰਚਾਰਜ, ਪ੍ਰਿਤਪਾਲ ਸਿੰਘ ਬਲਾਕ ਪ੍ਰਧਾਨ, ਕ੍ਰਿਸ਼ਨ ਸਿੰਘ ਸਰਪੰਚ ਸੋਹੀਆ, ਬਲਜਿੰਦਰ ਸਿੰਘ ਦੀਵਾਨਾ, ਲਖਵਿੰਦਰ ਸਿੰਘ ਸੰਮਤੀ ਮੈਂਬਰ ਛੀਨੀਵਾਲ ਖ਼ੁਰਦ, ਭੁਪਿੰਦਰ ਸਿੰਘ ਭਿੰਦਾ, ਗੁਰਪ੍ਰੀਤ ਸਿੰਘ ਪੀਤਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਬੂਥ ਇੰਚਾਰਜ ਅਤੇ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਰਗਬੀ ਮੁਕਾਬਲੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਨੂੰ ‘ਈ-ਕਚਰੇ’ ਸੰਬੰਧੀ ਜਾਗਰੂਕ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।