20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਉਣ ਦਾ ਫ਼ੈਸਲਾ

ਮਹਿਲ ਕਲਾਂ, 19 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਰਾਮਗੜ੍ਹੀਆ ਅਕਾਲ ਜੱਥੇਬੰਦੀ ਦੀ ਇਕ ਅਹਿਮ ਮੀਟਿੰਗ ਜੱਥੇਬੰਦੀ ਦੇ ਹਲਕਾ ਮੁੱਖ ਦਫ਼ਤਰ ਮਹਿਲ ਕਲਾਂ ਵਿਖੇ ਸੂਬਾ ਮੀਤ ਪ੍ਰਧਾਨ ਮੁਕੰਦ ਸਿੰਘ ਰਾਮਗੜ੍ਹੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਬ੍ਰਹਮ ਗਿਆਨੀ ਕਿਰਤੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਉਣ ਸਬੰਧੀ ਵਿਉਂਤਬੰਦੀ ਉਲੀਕੀ ਗਈ।

ਅਜੀਤ ਡੈਸਕ 20-09-2026
ਮਹਿਲ ਕਲਾਂ, 19 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਰਾਮਗੜ੍ਹੀਆ ਅਕਾਲ ਜੱਥੇਬੰਦੀ ਦੀ ਇਕ ਅਹਿਮ ਮੀਟਿੰਗ ਜੱਥੇਬੰਦੀ ਦੇ ਹਲਕਾ ਮੁੱਖ ਦਫ਼ਤਰ ਮਹਿਲ ਕਲਾਂ ਵਿਖੇ ਸੂਬਾ ਮੀਤ ਪ੍ਰਧਾਨ ਮੁਕੰਦ ਸਿੰਘ ਰਾਮਗੜ੍ਹੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਬ੍ਰਹਮ ਗਿਆਨੀ ਕਿਰਤੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਉਣ ਸਬੰਧੀ ਵਿਉਂਤਬੰਦੀ ਉਲੀਕੀ ਗਈ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ 24 ਸਤੰਬਰ ਨੂੰ ਭਾਈ ਲਾਲੋ ਜੀ ਦਾ ਪਾਵਨ ਜਨਮ ਦਿਹਾੜਾ ਬੜੀ ਧੂਮਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਤੋਂ ਇਲਾਵਾ ਗੁਰਦੁਆਰਾ ਛੇਵੀਂ ਪਾਤਸ਼ਾਹੀ, ਮਹਿਲ ਕਲਾਂ (ਬਰਨਾਲਾ) ਵਿਖੇ 28 ਸਤੰਬਰ ਨੂੰ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ। ਜੱਥੇਬੰਦੀ ਦੇ ਆਗੂਆਂ ਨੇ ਸਮੂਹ ਰਾਮਗੜ੍ਹੀਆ ਭਾਈਚਾਰੇ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਮਾਗਮਾਂ ਵਿਚ ਵੱਧ-ਚੜ੍ਹ ਕੇ ਹਾਜ਼ਰੀ ਭਰਨ। ਇਸ ਮੌਕੇ ਸੂਬਾ ਸਕੱਤਰ ਜਰਨੈਲ ਸਿੰਘ ਮਠਾੜੂ , ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਸੋਹਲ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਰੁਪਿੰਦਰ ਸਿੰਘ ਟੱਲੇਵਾਲ, ਜ਼ਿਲ੍ਹਾ ਜਨਰਲ ਸਕੱਤਰ ਭਰਪੂਰ ਸਿੰਘ ਜਗਦੇ, ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਬਰਨਾਲਾ, ਹਲਕਾ ਪ੍ਰਧਾਨ ਬੁੱਧ ਸਿੰਘ ਮਹਿਲ ਕਲਾਂ, ਹਲਕਾ ਪ੍ਰਧਾਨ ਜਗਰਾਉਂ ਵਾਹਿਗੁਰੂ ਪਾਲ ਸਿੰਘ, ਹਲਕਾ ਮੀਤ ਪ੍ਰਧਾਨ ਬਲਵੀਰ ਸਿੰਘ ਛੀਨੀਵਾਲ, ਹਲਕਾ ਜਨਰਲ ਸਕੱਤਰ ਹਰਭਜਨ ਸਿੰਘ ਸਹੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਢਾਡੀ ਦੇਸ ਰਾਜ ਦੀਵਾਨਾ ਤੇ ਢਾਡੀ ਜਥੇ ਦਾ ਕੈਨੇਡਾ ਵਿਖੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਰਗਬੀ ਮੁਕਾਬਲੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।