21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਖਾਦ ਦੀ ਸਪਲਾਈ ਨੂੰ ਲੈ ਕੇ ਮਹਿਲ ਕਲਾਂ ’ਚ ਕਿਸਾਨਾਂ ਦੀ ਅਹਿਮ ਮੀਟਿੰਗ

ਮਹਿਲ ਕਲਾਂ, 20 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਗੁਰਦੁਆਰਾ ਪਾਤਿਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੌਰਾਨ ਝੋਨੇ ਦੇ ਖ਼ਰੀਦ ਪ੍ਰਬੰਧਾਂ, ਡੀ.

ਪਿੰਡ ਚੀਮਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਲਾਏ ਕੈਂਪ ਦੌਰਾਨ ਪ੍ਰਬੰਧਕ ਤੇ ਹੋਰ। ਤਸਵੀਰ : ਸੋਨੀ ਚੀਮਾ 21-09-2026
ਮਹਿਲ ਕਲਾਂ, 20 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਗੁਰਦੁਆਰਾ ਪਾਤਿਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੌਰਾਨ ਝੋਨੇ ਦੇ ਖ਼ਰੀਦ ਪ੍ਰਬੰਧਾਂ, ਡੀ.ਏ.ਪੀ. ਖਾਦ ਦੀ ਸਪਲਾਈ, ਸਬਸਿਡੀ ਵਾਲੇ ਸੰਦਾਂ ਅਤੇ ਭਖਦੀਆਂ ਕਿਸਾਨੀ ਮੰਗਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ । ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਸਰਾਂ ਕੁਰੜ, ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ, ਜਨਰਲ ਸਕੱਤਰ ਅਮਰਜੀਤ ਸਿੰਘ ਭੋਲਾ, ਜਸਵਿੰਦਰ ਸਿੰਘ ਛੀਨੀਵਾਲ ਅਤੇ ਡਾਕਟਰ ਸੁਖਦੀਪ ਸਿੰਘ ਕਲਾਲ ਮਾਜਰਾ ਨੇ ਕਿਹਾ ਕਿ ਸੂਬਾ ਪ੍ਰਧਾਨ ਹਰਜੀਤ ਸਿੰਘ ਕਾਦੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਅਗਵਾਈ ਹੇਠ ਕਿਸਾਨੀ ਹੱਕਾਂ ਲਈ ਸੰਘਰਸ਼ ਜਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ਵਿਚ ਸਫ਼ਾਈ, ਪੀਣ ਵਾਲੇ ਪਾਣੀ, ਬਾਰਦਾਨੇ, ਸਹੀ ਤੋਲ ਅਤੇ ਨਿਰਵਿਘਨ ਖ਼ਰੀਦ ਅਤੇ ਸਮੇਂ ਸਿਰ ਚੁਕਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨਾਂ ਦੀ ਖ਼ੱਜਲ-ਖ਼ੁਆਰੀ ਨਾ ਹੋਵੇ। ਪ੍ਰਬੰਧ ਨਾ ਹੋਣ ਦੀ ਸੂਰਤ ਵਿਚ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਗਈ। ਆਗੂਆਂ ਨੇ ਕਣਕ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੀ ਕਾਲਾਬਾਜ਼ਾਰੀ ਰੋਕਣ ਅਤੇ ਪਾਰਦਰਸ਼ੀ ਵੰਡ ਦੀ ਮੰਗ ਕੀਤੀ। ਇਸ ਤੋਂ ਇਲਾਵਾ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਆਧੁਨਿਕ ਖੇਤੀ ਸੰਦ ਸਬਸਿਡੀ ’ਤੇ ਦੇਣ ਦੀ ਮੰਗ ਰੱਖਦਿਆਂ ਚੰਡੀਗੜ੍ਹ ਮੋਰਚੇ ਵਾਂਗ ਏਕਤਾ ਬਣਾਈ ਰੱਖਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਰਾਮ ਸਿੰਘ ਥਿੰਦ, ਬਲਜਿੰਦਰ ਸਿੰਘ, ਮਨਜੀਤ ਸਿੰਘ ਛਾਪਾ, ਦਰਬਾਰਾ ਸਿੰਘ ਸਹੌਰ, ਗੁਰਜੀਤ ਸਿੰਘ ਬੀਹਲਾ, ਹਰਭਜਨ ਸਿੰਘ ਬੀਹਲਾ, ਗੁਰਬਚਨ ਸਿੰਘ, ਤਾਰੀ ਸਿੰਘ ਮਹਿਲ ਕਲਾਂ, ਜਸਵਿੰਦਰ ਸਿੰਘ ਬੀਹਲਾ, ਦਲਵੀਰ ਸਿੰਘ ਚੰਨਣਵਾਲ, ਅਮਰਜੀਤ ਸਿੰਘ, ਕਮਲਦੀਪ ਸਿੰਘ, ਪ੍ਰੀਤਮ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਮਹਿਜ਼ ਚੋਣ ਪ੍ਰਚਾਰ ਤੱਕ ਸੀਮਤ- ਐਡਵੋਕੇਟ ਗੁਰਮੁਖ ਸਿੰਘ ਅਗਲੀ ਖ਼ਬਰ ਖਨੌਰੀ ’ਚ ਦਰਦਨਾਕ ਸੜਕ ਹਾਦਸੇ ’ਚ ਵਪਾਰੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।