ਆਰੀਆਭੱਟ ਕਾਲਜ ਵਿਖੇ ਵਿਦਿਆਰਥੀਆਂ ਦੇ ਅੰਗਰੇਜ਼ੀ ਵਿਸ਼ੇ ਸੰਬੰਧੀ ਕੁਇਜ਼ ਮੁਕਾਬਲੇ ਕਰਵਾਏ
ਬਰਨਾਲਾ, 22 ਸਤੰਬਰ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਦੇ ਆਰਟਸ ਐਂਡ ਹਿਊਮੈਨਿਟੀਜ਼ ਵਿਭਾਗ ਵਲੋਂ ਵਿਦਿਆਰਥੀਆਂ ਦੇ ਅੰਗਰੇਜ਼ੀ ਵਿਸ਼ੇ ਸਬੰਧੀ ਕੁਇਜ਼ ਮੁਕਾਬਲੇ ਕਰਵਾਏ ਗਏ। ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਾਹਿਤਕ ਗਿਆਨ, ਤਰਕਸ਼ੀਲ ਸੋਚ, ਆਤਮ-ਵਿਸ਼ਵਾਸ, ਸੰਚਾਰ-ਕੁਸ਼ਲਤਾ ਅਤੇ ਵਿਸ਼ੇ ਪ੍ਰਤੀ ਰੁਚੀ ਨੂੰ ਹੋਰ ਮਜ਼ਬੂਤ ਕਰਨਾ ਸੀ।
ਬਰਨਾਲਾ, 22 ਸਤੰਬਰ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਦੇ ਆਰਟਸ ਐਂਡ ਹਿਊਮੈਨਿਟੀਜ਼ ਵਿਭਾਗ ਵਲੋਂ ਵਿਦਿਆਰਥੀਆਂ ਦੇ ਅੰਗਰੇਜ਼ੀ ਵਿਸ਼ੇ ਸਬੰਧੀ ਕੁਇਜ਼ ਮੁਕਾਬਲੇ ਕਰਵਾਏ ਗਏ। ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਾਹਿਤਕ ਗਿਆਨ, ਤਰਕਸ਼ੀਲ ਸੋਚ, ਆਤਮ-ਵਿਸ਼ਵਾਸ, ਸੰਚਾਰ-ਕੁਸ਼ਲਤਾ ਅਤੇ ਵਿਸ਼ੇ ਪ੍ਰਤੀ ਰੁਚੀ ਨੂੰ ਹੋਰ ਮਜ਼ਬੂਤ ਕਰਨਾ ਸੀ। ਕੁਇਜ਼ ਮੁਕਾਬਲੇ ਵਿਚ ਵਿਦਿਆਰਥੀਆਂ ਨੂੰ ਦੋ ਟੀਮਾਂ ਵਿਚ ਵੰਡਿਆ ਗਿਆ। ਵਿਦਿਆਰਥੀਆਂ ਨੇ ਅੰਗਰੇਜ਼ੀ ਸਾਹਿਤ, ਪ੍ਰਸਿੱਧ ਸਾਹਿਤਕਾਰਾਂ, ਕਵੀਆਂ, ਰਚਨਾਵਾਂ ਅਤੇ ਸਾਹਿਤਕ ਧਾਰਾਵਾਂ ਨਾਲ ਸਬੰਧਿਤ ਆਪਣੇ ਗਿਆਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿਚ ਟੀਮ ‘ਏ’ ਨੇ ਜਿੱਤ ਹਾਸਲ ਕੀਤੀ। ਜੇਤੂ ਟੀਮ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰੀ ਆਰ.ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕਾਦਮਿਕਸ ਡਾ: ਭਵੇਤ ਗਰਗ, ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸ੍ਰੀ ਰਾਜੀਵ ਮੰਗਲਾ, ਵਿੱਕੀ ਸਿੰਗਲ, ਇੰਦਰਪਾਲ ਗੋਇਲ, ਮੋਹਿਤ ਮੰਗਲਾ, ਅਸ਼ਵਨੀ ਕੁਮਾਰ, ਹਰਭਜਨ ਸਿੰਘ, ਪ੍ਰੋ: ਭਵੁਕਤਾ ਸ਼ਰਮਾ, ਸਹਾਇਕ ਪ੍ਰੋ: ਸੁਖਪ੍ਰੀਤ ਸਿੰਘ ਅਤੇ ਸਹਾਇਕ ਪ੍ਰੋ: ਗਗਨਦੀਪ ਕੌਰ ਆਦਿ ਹਾਜ਼ਰ ਸਨ।