23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪਾਬੰਦੀਸ਼ੁਦਾ ਕੈਪਸੂਲਾਂ ਅਤੇ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ 1020 ਪਾਬੰਦੀਸ਼ੁਦਾ ਕੈਪਸੂਲਾਂ ਅਤੇ 40 ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਵਤਾਰ ਸਿੰਘ ਪੁੱਤਰ ਸਾਧੂ ਸਿੰਘ ਮੰਡੀ ਵਾਲਾ ਪਾਸਾ ਤਾਜੋਕੇ, ਬਾਹਰੋਂ ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ ਲਿਆ ਕੇ ਇਲਾਕੇ ’ਚ ਮਹਿੰਗੇ ਭਾਅ ’ਤੇ ਵੇਚਣ ਦਾ ਕੰਮ ਕਰਦਾ ਹੈ।

ਪੁਲਿਸ ਵਲੋਂ ਕਾਬੂ ਕੀਤਾ ਗਿਆ ਦੋਸ਼ੀ ਪੁਲਿਸ ਪਾਰਟੀ ਨਾਲ। ਤਸਵੀਰ : ਪ੍ਰਵੀਨ ਗਰਗ 23-09-2026
ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ 1020 ਪਾਬੰਦੀਸ਼ੁਦਾ ਕੈਪਸੂਲਾਂ ਅਤੇ 40 ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਵਤਾਰ ਸਿੰਘ ਪੁੱਤਰ ਸਾਧੂ ਸਿੰਘ ਮੰਡੀ ਵਾਲਾ ਪਾਸਾ ਤਾਜੋਕੇ, ਬਾਹਰੋਂ ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ ਲਿਆ ਕੇ ਇਲਾਕੇ ’ਚ ਮਹਿੰਗੇ ਭਾਅ ’ਤੇ ਵੇਚਣ ਦਾ ਕੰਮ ਕਰਦਾ ਹੈ। ਸੂਚਨਾ ਅਨੁਸਾਰ ਉਹ ਇਸ ਸਮੇਂ ਅਨਾਜ ਮੰਡੀ ਤਾਜੋਕੇ ਵਿਖੇ ਮੌਜੂਦ ਹੈ। ਸੂਚਨਾ ਦੇ ਆਧਾਰ ’ਤੇ ਸਬ-ਇੰਸਪੈਕਟਰ ਰਣਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ 1020 ਪਾਬੰਦੀਸ਼ੁਦਾ ਕੈਪਸੂਲ ਅਤੇ 40 ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਆਲੂਆਂ ਦੀ ਫ਼ਸਲ ਨੇ ਕਿਸਾਨਾਂ ਵਪਾਰੀਆਂ ਦੇ ਕੰਨਾਂ ਨੂੰ ਹੱਥ ਲਵਾਏ ਆਮ ਆਲੂ 150 ਰੁਪਏ ਗੱਟਾ ਤੇ ਸਟੋਰ ਦਾ ਕਿਰਾਇਆ 115 ਰੁ... ਅਗਲੀ ਖ਼ਬਰ ਵਿਸ਼ਵ ਰੇਬੀਜ਼ ਦਿਵਸ ਨੂੰ ਸਮਰਪਿਤ 28 ਤੱਕ ਮਨਾਇਆ ਜਾਵੇਗਾ ਜਾਗਰੂਕਤਾ ਹਫ਼ਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।