26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ‘ਲੱਕੀ ਡਰਾਅ (ਪਰਾਲੀ)-2026’ ਮੁਹਿੰਮ ਦੀ ਸ਼ੁਰੂਆਤ 10 ਅਕਤੂਬਰ ਤੱਕ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ

ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਲੱਕੀ ਡਰਾਅ (ਪਰਾਲੀ)-2026’ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕਰਨਾ ਹੈ।

ਅਜੀਤ ਡੈਸਕ 26-09-2026
ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਲੱਕੀ ਡਰਾਅ (ਪਰਾਲੀ)-2026’ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਦੱਸਿਆ ਕਿ ਇਸ ਮੁਹਿੰਮ ਤਹਿਤ ਕੁੱਲ 7,00,000 ਰੁਪਏ ਦੀ ਇਨਾਮੀ ਰਾਸ਼ੀ ਰੱਖੀ ਗਈ ਹੈ। ਹਰ ਹਫ਼ਤੇ ਇਕ ਲੱਖ ਦੇ ਇਨਾਮ ਦਿੱਤੇ ਜਾਣਗੇ ਜਿਸ ਤਹਿਤ ਕੁੱਲ 25 ਕਿਸਾਨਾਂ ਦੀ ਲੱਕੀ ਡਰਾਅ ਰਾਹੀਂ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲਾ ਇਨਾਮ 20,000, ਦੂਜਾ ਇਨਾਮ: 15,000, ਤੀਜਾ ਇਨਾਮ 10,000 ਤੇ ਬਾਕੀ 22 ਇਨਾਮ 2500 ਪ੍ਰਤੀ ਕਿਸਾਨ ਦਿੱਤੇ ਜਾਣਗੇ। ਜ਼ਿਲ੍ਹੇ ਦੇ ਉਹ ਕਿਸਾਨ, ਜੋ ਸਾਲ 2026 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਇਸ ਦਾ ਸੁਚੱਜਾ ਪ੍ਰਬੰਧਨ ਕਰਦੇ ਹਨ, ਇਸ ਮੁਹਿੰਮ ਵਿਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਇਸ ਮੁਹਿੰਮ ਬਾਰੇ ਵੱਧ ਤੋਂ ਵੱਧ ਜਾਣਕਾਰੀ ਦੇਣ ਲਈ ਜ਼ਿਲ੍ਹੇ ਦੇ ਖੇਤੀਬਾੜੀ ਦਫ਼ਤਰਾਂ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਫਲੈਕਸ ਅਤੇ ਬੈਨਰ ਵੀ ਲਗਾਏ ਗਏ ਹਨ। ਕਿਸਾਨ 10 ਅਕਤੂਬਰ ਤੱਕ ਇਸ ਲੱਕੀ ਡਰਾਅ ਲਈ ਅਪਲਾਈ ਕਰ ਸਕਦੇ ਹਨ।
ਪਿਛਲੀ ਖ਼ਬਰ ਸੰਤ ਬਾਬਾ ਟੱਲੇਵਾਲ ਵਾਲਿਆਂ ਦੀ ਯਾਦ ’ਚ ਪਹਿਲਾ ਸਾਲਾਨਾ ਬਰਸੀ ਸਮਾਗਮ ਸ਼ੁਰੂ ਅਗਲੀ ਖ਼ਬਰ ਮੰਦਰ ਕਮੇਟੀ ਤੇ ਸ਼ਰਧਾਲੂਆਂ ਨੇ ਧੂਮ ਧੜੱਕੇ ਨਾਲ ਕੀਤਾ ਗਣਪਤੀ ਵਿਸਰਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।