30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਰਬੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਖੇਡ ਗਤੀਵਿਧੀਆਂ ਕਰਵਾਈਆਂ

ਹੰਡਿਆਇਆ, 29 ਸਤੰਬਰ (ਗੁਰਜੀਤ ਸਿੰਘ ਖੁੱਡੀ)- ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਪਹਿਲੀ ਤੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਖੇਡਾਂ ਨਾਲ ਸਬੰਧਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈ। ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ।

ਅਜੀਤ ਡੈਸਕ 30-09-2026
ਹੰਡਿਆਇਆ, 29 ਸਤੰਬਰ (ਗੁਰਜੀਤ ਸਿੰਘ ਖੁੱਡੀ)- ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਪਹਿਲੀ ਤੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਖੇਡਾਂ ਨਾਲ ਸਬੰਧਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈ। ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਗਤੀਵਿਧੀਆਂ ਦੌਰਾਨ ਬੱਚਿਆਂ ਨੂੰ ਵੱਖ-ਵੱਖ ਖੇਡਾਂ ਅਤੇ ਸਰੀਰਕ ਕਸਰਤਾਂ ਵਿਚ ਸ਼ਾਮਿਲ ਕੀਤਾ ਗਿਆ। ਅਧਿਆਪਕਾਂ ਵਲੋਂ ਬੱਚਿਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਨਿਯਮਿਤ ਖੇਡਾਂ ਬੱਚਿਆਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਸਹਿਯੋਗ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਇਸ ਮੌਕੇ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਪ੍ਰਿੰਸੀਪਲ ਡਾਕਟਰ ਰੁਪਿੰਦਰ ਕੌਰ ਬਾਜਵਾ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਫਾਊਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ ਅਤੇ ਐਮ.ਡੀ. ਚਮਕੌਰ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਭੋਤਨਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮਾਂ ਵਲੋਂ ਸੰਗਰੂਰ ਵਿਖੇ ਵੱਡਾ ਰੋਸ ਪ੍ਰਦਰਸ਼ਨ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।