01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਅਰੋੜਾ ਮਹਾਂਸਭਾ ਵਲੋਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਨੂੰ ਡਰੈਸ ਡਿਜ਼ਾਇਨਿੰਗ ਲੈਬ ਲਈ ਮਸ਼ੀਨਾਂ ਭੇਟ

ਟੱਲੇਵਾਲ, 30 ਸਤੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦੇ ਸੋਸ਼ਲ ਸਾਇੰਸ ਵਿਭਾਗ ਦੇ ਡਰੈਸ ਡਿਜ਼ਾਇਨਿੰਗ ਵਿਸ਼ੇ ਦੀਆਂ ਵਿਦਿਆਰਥਣਾਂ ਦੀ ਪ੍ਰੈਕਟੀਕਲ ਸਿੱਖਿਆ ਅਤੇ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਅਰੋੜਾ ਮਹਾਂਸਭਾ ਮੋਗਾ (ਐਨ. ਜੀ.

ਅਜੀਤ ਡੈਸਕ 01-10-2026
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦੇ ਸੋਸ਼ਲ ਸਾਇੰਸ ਵਿਭਾਗ ਦੇ ਡਰੈਸ ਡਿਜ਼ਾਇਨਿੰਗ ਵਿਸ਼ੇ ਦੀਆਂ ਵਿਦਿਆਰਥਣਾਂ ਦੀ ਪ੍ਰੈਕਟੀਕਲ ਸਿੱਖਿਆ ਅਤੇ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਅਰੋੜਾ ਮਹਾਂਸਭਾ ਮੋਗਾ (ਐਨ.ਜੀ.ਓ.) ਵਲੋਂ ਮਸ਼ੀਨਾਂ ਭੇਟ ਕੀਤੀਆਂ ਗਈਆਂ। ਇਹ ਉਪਰਾਲਾ ਵਿਦਿਆਰਥਣਾਂ ਨੂੰ ਵਿਹਾਰਕ ਸਿੱਖਿਆ, ਰਚਨਾਤਮਿਕਤਾ ਅਤੇ ਕਿੱਤਾਮੁਖੀ ਹੁਨਰ ਨਾਲ ਜੋੜਨ ਵਿਚ ਸਹਾਇਕ ਹੋਵੇਗਾ। ਇਸ ਮੌਕੇ ਗੁਰੂ ਨਾਨਕ ਕਾਲਜ ਮੋਗਾ ਦੇ ਪ੍ਰਿੰਸੀਪਲ ਡਾ: ਗੁਰਿੰਦਰਜੀਤ ਸਿੰਘ ਭੁੱਲਰ ਅਤੇ ਕਮਰਸ ਵਿਭਾਗ ਦੇ ਮੁਖੀ ਪ੍ਰੋ: ਬਾਲਾ ਖੰਨਾ ਨੇ ਵਿਦਿਆਰਥਣਾਂ ਦੇ ਹੁਨਰ ਵਿਕਾਸ ਲਈ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਅਜਿਹਾ ਸਹਿਯੋਗ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਵਿਹਾਰਕ ਅਤੇ ਰੁਜ਼ਗਾਰਮੁਖੀ ਹੁਨਰ ਪ੍ਰਦਾਨ ਕਰਨ ਵਿਚ ਮਹੱਤਵਪੂਰਨ ਹੈ। ਪ੍ਰਿੰਸੀਪਲ ਚਰਨਦੀਪ ਸਿੰਘ (ਡਾ:) ਨੇ ਅਰੋੜਾ ਮਹਾਂਸਭਾ ਮੋਗਾ ਪ੍ਰਿੰਸੀਪਲ ਡਾ: ਗੁਰਿੰਦਰਜੀਤ ਸਿੰਘ ਭੁੱਲਰ ਅਤੇ ਕਮਰਸ ਵਿਭਾਗ ਦੇ ਮੁਖੀ ਪ੍ਰੋ. ਬਾਲਾ ਖੰਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਸ਼ੀਨਾਂ ਵਿਦਿਆਰਥਣਾਂ ਦੀ ਪ੍ਰੈਕਟੀਕਲ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਵੱਲ ਇਕ ਸਾਰਥਿਕ ਕਦਮ ਹਨ। ਇਸ ਮੌਕੇ ਅਰੋੜਾ ਮਹਾਂਸਭਾ ਮੋਗਾ ਦੇ ਜਨਰਲ ਸਕੱਤਰ ਦਿਨੇਸ਼ ਕਟਾਰੀਆ, ਸੰਜੀਵ ਗਰੋਵਰ, ਪੁਨੀਤ ਘੁਲਾਟੀ, ਰਾਮ ਕੁਮਾਰ ਢੀਂਗਰਾ, ਰਜੇਸ਼ ਕੁਮਾਰ ਅਰੋੜਾ, ਡਾ: ਹਰਮੀਤ ਕੌਰ ਸਿੱਧੂ, ਪ੍ਰੋ: ਪਵਨਦੀਪ ਕੌਰ, ਪ੍ਰੋ: ਲਭਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਇਨਸਾਫ਼ ਦੇਣ ਦੇ ਸਮਰੱਥ ਕਾਬਲ ਅਧਿਕਾਰੀ ਤਾਇਨਾਤ ਕਰਨ ਦੀ ਮੰਗ ਅਗਲੀ ਖ਼ਬਰ ਸਾਬਕਾ ਵਿਧਾਇਕ ਧੌਲਾ ਦੀ ਅਗਵਾਈ ’ਚ ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੱਢਿਆ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।