02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਚੌਥਾ ਪਾਠਕ ਸਨਮਾਨ 4 ਨੂੰ

ਬਰਨਾਲਾ, 1 ਅਕਤੂਬਰ (ਅਸ਼ੋਕ ਭਾਰਤੀ)-ਬਰਨਾਲਾ ਸਥਿਤ ਲੇਖਕ ਪਾਠਕ ਸਾਹਿਤ ਸਭਾ (ਰਜਿ:) ਵਲੋਂ ਚੌਥਾ ਪਾਠਕ ਸਨਮਾਨ 4 ਅਕਤੂਬਰ ਨੂੰ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਟੱਲੇਵਾਲੀਆ ਅਤੇ ਪ੍ਰੈੱਸ ਸਕੱਤਰ ਮਨਦੀਪ ਕੁਮਾਰ ਨੇ ਦੱਸਿਆ ਕਿ ਲੇਖਕ ਪਾਠਕ ਸਾਹਿਤ ਸਭਾ ਵਲੋਂ ਸਰਦਾਰਨੀ ਹਰਦੀਪ ਕੌਰ ਚੰਡਿਹੋਕ ਯਾਦਗਾਰੀ ਚੌਥਾ ਪਾਠਕ ਸਨਮਾਨ ਇਸ ਸਾਲ 4 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਬਰਨਾਲਾ ਵਿਖੇ ਬਾਅਦ ਦੁਪਹਿਰ 2 ਵਜੇ ਤੋਂ 5 ਵਜੇ ਲਵਪ੍ਰੀਤ ਸਿੰਘ ਨੂੰ ਦਿੱਤਾ ਜਾਵੇਗਾ।

ਅਜੀਤ ਡੈਸਕ 02-10-2026
ਬਰਨਾਲਾ, 1 ਅਕਤੂਬਰ (ਅਸ਼ੋਕ ਭਾਰਤੀ)-ਬਰਨਾਲਾ ਸਥਿਤ ਲੇਖਕ ਪਾਠਕ ਸਾਹਿਤ ਸਭਾ (ਰਜਿ:) ਵਲੋਂ ਚੌਥਾ ਪਾਠਕ ਸਨਮਾਨ 4 ਅਕਤੂਬਰ ਨੂੰ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਟੱਲੇਵਾਲੀਆ ਅਤੇ ਪ੍ਰੈੱਸ ਸਕੱਤਰ ਮਨਦੀਪ ਕੁਮਾਰ ਨੇ ਦੱਸਿਆ ਕਿ ਲੇਖਕ ਪਾਠਕ ਸਾਹਿਤ ਸਭਾ ਵਲੋਂ ਸਰਦਾਰਨੀ ਹਰਦੀਪ ਕੌਰ ਚੰਡਿਹੋਕ ਯਾਦਗਾਰੀ ਚੌਥਾ ਪਾਠਕ ਸਨਮਾਨ ਇਸ ਸਾਲ 4 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਬਰਨਾਲਾ ਵਿਖੇ ਬਾਅਦ ਦੁਪਹਿਰ 2 ਵਜੇ ਤੋਂ 5 ਵਜੇ ਲਵਪ੍ਰੀਤ ਸਿੰਘ ਨੂੰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸਨਮਾਨ ਸਭਾ ਦੇ ਬਾਨੀ ਅਤੇ ਪ੍ਰਧਾਨ ਤੇਜਿੰਦਰ ਚੰਡਿਹੋਕ ਵਲੋਂ ਆਪਣੀ ਪਤਨੀ ਦੀ ਯਾਦ ਵਿਚ 2024 ਤੋਂ ਸਥਾਪਤ ਕੀਤਾ ਗਿਆ ਹੈ। ਡਾ: ਬਿਕਰਮਜੀਤ ਪੁਰਬਾ ਦੀ ਨਵੀਂ ਵਾਰਤਕ ਪੁਸਤਕ ਲੀਡਰਸ਼ਿਪ ਲੋਕ ਅਰਪਣ ਕੀਤੀ ਜਾਵੇਗੀ। ਉਪਰੰਤ ਕਵੀ ਸੱਜਣ ਆਪਣੀਆਂ ਨਵੀਆਂ ਕਵਿਤਾਵਾਂ ਪੇਸ਼ ਕਰਨਗੇ। ਸਮਾਗਮ ਦੀ ਪ੍ਰਧਾਨਗੀ ਡਾ: ਉਜਾਗਰ ਸਿੰਘ ਮਾਨ ਕਰਨਗੇ ਅਤੇ ਮੈਡਮ ਮਨਦੀਪ ਕੌਰ ਭਦੌੜ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਬੁਲਾਰਿਆਂ ਵਿਚ ਡਾ: ਸੰਪੂਰਨ ਸਿੰਘ ਟੱਲੇਵਾਲੀਆ, ਤੇਜਾ ਸਿੰਘ ਤਿਲਕ, ਜਪਜੀਤ ਕੌਰ, ਬੇਅੰਤ ਸਿੰਘ ਬਾਜਵਾ ਅਤੇ ਹਾਜ਼ਰ ਵਿਦਵਾਨ ਸ਼ਾਮਿਲ ਹੋਣਗੇ।
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਮੀਟਿੰਗ ਹੋਈ ਪੰਜਾਬ ’ਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਜਰੂਰੀ-ਬਾਠ ਅਗਲੀ ਖ਼ਬਰ ਐੱਸ.ਜੀ.ਐੱਨ ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਦੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।