04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਅਨਾਜ ਮੰਡੀ ਬਰਨਾਲਾ ’ਚ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ

ਬਰਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਬਰਨਾਲਾ ਅਨਾਜ ਮੰਡੀ ’ਚ ਖ਼ਰੀਦ ਪ੍ਰਬੰਧਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਇਕ ਅਹਿਮ ਮੀਟਿੰਗ ਪ੍ਰਧਾਨ ਕ੍ਰਿਸ਼ਨ ਕੁਮਾਰ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ, ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਜਸਵਿੰਦਰ ਸਿੰਘ ਸੰਘੇੜਾ, ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਪੰਜਾਬ ਦੇ ਉਪ ਚੇਅਰਮੈਨ ਧੀਰਜ ਦੱਦਾਹੂਰ ਅਤੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ।

ਅਜੀਤ ਡੈਸਕ 04-10-2026
ਬਰਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਬਰਨਾਲਾ ਅਨਾਜ ਮੰਡੀ ’ਚ ਖ਼ਰੀਦ ਪ੍ਰਬੰਧਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਇਕ ਅਹਿਮ ਮੀਟਿੰਗ ਪ੍ਰਧਾਨ ਕ੍ਰਿਸ਼ਨ ਕੁਮਾਰ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ, ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਜਸਵਿੰਦਰ ਸਿੰਘ ਸੰਘੇੜਾ, ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਪੰਜਾਬ ਦੇ ਉਪ ਚੇਅਰਮੈਨ ਧੀਰਜ ਦੱਦਾਹੂਰ ਅਤੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ । ਮੀਟਿੰਗ ਦੌਰਾਨ ਮੰਡੀਆਂ ਵਿਚ ਖ਼ਰੀਦ ਵਿਵਸਥਾ, ਮਜ਼ਦੂਰਾਂ ਦੀ ਘਾਟ, ਟਰਾਂਸਪੋਰਟ ਦੀ ਉਪਲੱਬਧਤਾ ਅਤੇ ਆੜ੍ਹਤੀਆਂ ਦੀਆਂ ਵੱਖ-ਵੱਖ ਮੰਗਾਂ ’ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ’ਚ ਜਾਣਕਾਰੀ ਦਿੱਤੀ ਗਈ ਕਿ ਇਸ ਵਾਰ ਪੰਜਾਬ ’ਚ ਕਰੀਬ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ, ਜਿਸ ਲਈ ਲੋੜੀਂਦੀ ਕੈਸ਼ ਕ੍ਰੈਡਿਟ ਲਿਮਿਟ (ਸੀ.ਸੀ.ਐਲ.) ਵੀ ਸਰਕਾਰ ਕੋਲ ਪਹੁੰਚ ਚੁੱਕੀ ਹੈ। ਪੰਜਾਬ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਸਰਕਾਰ ਵਲੋਂ ਮੰਡੀਆਂ ਵਿਚ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ’ਤੇ ਸਹਿਮਤੀ ਬਣ ਗਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਫ਼ਸਲ ਦੀ ਅਦਾਇਗੀ ਉਨ੍ਹਾਂ ਦੇ ਖਾਤਿਆਂ ਵਿਚ ਸਮੇਂ ਸਿਰ ਆਉਣੀ ਸ਼ੁਰੂ ਹੋ ਜਾਵੇਗੀ ਅਤੇ ਮੰਡੀਆਂ ਵਿਚ ਆਉਣ ਵਾਲੀ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕਰਵਾਇਆ ਜਾਵੇਗਾ। ਆੜ੍ਹਤੀਆਂ ਨੇ ਮਜ਼ਦੂਰਾਂ ਦੀ ਭਾਰੀ ਘਾਟ, ਘੱਟ ਮਜ਼ਦੂਰੀ ਦਰ, ਟਰੱਕਾਂ ਦੀ ਸੁਚਾਰੂ ਉਪਲਬਧਤਾ ਅਤੇ ਅਨਲੋਡਿੰਗ ਦੀ ਵਿਵਸਥਾ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਆੜ੍ਹਤ (ਕਮਿਸ਼ਨ) ਨੂੰ ਵਧਾ ਕੇ 2.5 ਪ੍ਰਤੀਸ਼ਤ ਕੀਤਾ ਜਾਵੇ ਅਤੇ ਮਜ਼ਦੂਰਾਂ ਦੀ ਮਜ਼ਦੂਰੀ ਦਰਾਂ ਵਿਚ ਵੀ ਢੁਕਵਾਂ ਵਾਧਾ ਕੀਤਾ ਜਾਵੇ। ਇਸ ਮੌਕੇ ਇੰਦਰਜੀਤ ਸ਼ਰਮਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਪ੍ਰਵੀਨ ਬਾਂਸਲ, ਮਨੋਹਰ ਸਹੋਰੀਆ, ਇਕਬਾਲ ਸਿੰਘ ਸਰਾਂ, ਵਿਸ਼ਵ ਵਿਜੇ, ਜਿੰਮੀ ਗੋਇਲ, ਯੋਗੇਸ਼, ਗੌਰਵ ਕੁਮਾਰ ਗੁਗਨਾ, ਭੂਸ਼ਣ ਬਾਂਸਲ, ਰਾਜੇਸ਼ ਸਿੰਗਲਾ, ਅਮਰਜੀਤ ਕਾਲੇਕੇ, ਪਵਨ ਅਰੋੜਾ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਕਰਵਾਇਆ ਅਗਲੀ ਖ਼ਬਰ ਮੁਫ਼ਤ ਤੀਰਥ ਯਾਤਰਾ ਦੇ ਨਾਂਅ ’ਤੇ ਪੰਜਾਬ ਦਾ ਪੈਸਾ ਬਾਹਰਲੇ ਸੂਬਿਆਂ ਨੂੰ ਦੇ ਰਹੀ ‘ਆਪ’ ਸਰਕਾਰ-ਕੈਪਟਨ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।