05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਗਹਿਲ ਤੋਂ ਮਾਛੀਕੇ ਤੱਕ ਬਣ ਰਹੀ ਸੜਕ ਦਾ ਲਿਆ ਜਾਇਜ਼ਾ

ਟੱਲੇਵਾਲ, 4 ਅਕਤੂਬਰ (ਸੋਨੀ ਚੀਮਾ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਪਿੰਡ ਗਹਿਲ ਵਿਖੇ ਮਾਛੀਕੇ ਨੂੰ ਜੋੜਨ ਵਾਲੀ ਬਣਾਈ ਜਾ ਰਹੀ ਨਵੀਂ ਸੜਕ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਉਚੇਚੇ ਤੌਰ ’ਤੇ ਜਾਇਜ਼ਾ ਲਿਆ ਗਿਆ। ਸੜਕ ਦੇ ਨਿਰਮਾਣ ਕਾਰਜਾਂ ਦੀ ਬਾਰੀਕੀ ਨਾਲ ਸਮੀਖਿਆ ਕਰਨ ਉਪਰੰਤ ਕੁਲਵੰਤ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਅਜੀਤ ਡੈਸਕ 05-10-2026
ਟੱਲੇਵਾਲ, 4 ਅਕਤੂਬਰ (ਸੋਨੀ ਚੀਮਾ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਪਿੰਡ ਗਹਿਲ ਵਿਖੇ ਮਾਛੀਕੇ ਨੂੰ ਜੋੜਨ ਵਾਲੀ ਬਣਾਈ ਜਾ ਰਹੀ ਨਵੀਂ ਸੜਕ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਉਚੇਚੇ ਤੌਰ ’ਤੇ ਜਾਇਜ਼ਾ ਲਿਆ ਗਿਆ। ਸੜਕ ਦੇ ਨਿਰਮਾਣ ਕਾਰਜਾਂ ਦੀ ਬਾਰੀਕੀ ਨਾਲ ਸਮੀਖਿਆ ਕਰਨ ਉਪਰੰਤ ਕੁਲਵੰਤ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡ ਗਹਿਲ ਤੋਂ ਮਾਛੀਕੇ ਨੂੰ ਜੋੜਨ ਵਾਲੀ ਇਹ ਸੜਕ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਇਸ ਸੜਕ ਦੇ ਬਣਨ ਨਾਲ ਆਸ-ਪਾਸ ਦੇ ਦਰਜਨਾਂ ਪਿੰਡਾਂ ਦੇ ਰਾਹਗੀਰਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਵਿਧਾਇਕ ਪੰਡੋਰੀ ਨੇ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਸਖ਼ਤ ਸ਼ਬਦਾਂ ਵਿਚ ਹਦਾਇਤ ਕੀਤੀ ਕਿ ਸੜਕ ਦੇ ਨਿਰਮਾਣ ਵਿਚ ਵਰਤੀ ਜਾਣ ਵਾਲੀ ਸਮਗਰੀ ਉੱਚ ਪੱਧਰੀ ਹੋਣੀ ਚਾਹੀਦੀ ਹੈ ਅਤੇ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਟੈਕਸ ਦਾ ਇਕ ਇਕ ਪੈਸਾ ਇਮਾਨਦਾਰੀ ਨਾਲ ਵਿਕਾਸ ਕਾਰਜਾਂ ’ਤੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਕੁਲਵੰਤ ਸਿੰਘ ਰੰਧਾਵਾ ਵਲੋਂ ਵਿਧਾਇਕ ਪੰਡੋਰੀ ਦਾ ਸਿਰੋਪਾਉ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਬਰਜਿੰਦਰਪਾਲ ਸਿੰਘ ਪੁਨੀਤ ਮਾਨ ਚੇਅਰਮੈਨ ਮਾਰਕੀਟ ਕਮੇਟੀ ਮਹਿਲ ਕਲਾਂ, ਅੰਤਪਾਲ ਸਿੰਘ ਗਹਿਲ, ਪ੍ਰਿਤਪਾਲ ਸਿੰਘ ਗਹਿਲ ਬਲਾਕ ਪ੍ਰਧਾਨ, ਅਮਰਜੀਤ ਸਿੰਘ ਸਾਬਕਾ ਸਰਪੰਚ, ਉਦੇ ਸਿੰਘ, ਲਖਵਿੰਦਰ ਸਿੰਘ ਸੰਮਤੀ ਮੈਂਬਰ ਛੀਨੀਵਾਲ ਖੁਰਦ, ਬਿੰਦਰ ਸਿੰਘ ਖਾਲਸਾ, ਭੁਪੇਸ਼ ਕੁਮਾਰ ਕਾਕਾ ਬਾਂਸਲ, ਬਸੰਤ ਸਿੰਘ ਆਦਿ ਵੀ ਹਾਜਰ ਸਨ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ-295 ਦੀ ਮੀਟਿੰਗ ਹੋਈ ਅਗਲੀ ਖ਼ਬਰ ਹਾਕੀ ਮੁਕਾਬਲੇ ਵਿਚ ਸੈਕੰਡਰੀ ਸਕੂਲ ਟੱਲੇਵਾਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।