05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਾਬੰਦੀਸ਼ੁਦਾ ਗੋਲੀਆਂ ਸਮੇਤ ਇੱਕ ਵਿਅਕਤੀ ਕਾਬੂ

ਤਪਾ ਮੰਡੀ, 4 ਅਕਤੂਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 60 ਪਾਬੰਦੀਸ਼ੁਦਾ ਗੋਲੀਆਂ ਖੁੱਲ੍ਹੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਤਪਾ ਪੁਲਿਸ ਦੇ ਸਬ ਇੰਸਪੈਕਟਰ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਹਾਈਟੈੱਕ ਨਾਕੇ ’ਤੇ ਮੌਜੂਦ ਸਨ ਤਾਂ ਪੁਲਿਸ ਪਾਸ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਅਵਤਾਰ ਸਿੰਘ ਖੱਡੂ ਪੁੱਤਰ ਮਹਿੰਦਰ ਪਾਲ ਸਿੰਘ ਵਾਸੀ ਮਹਿਤਾ ਜੋ ਬਾਹਰੋਂ ਪਾਬੰਦੀਸ਼ੁਦਾ ਗੋਲੀਆਂ ਲਿਆ ਕੇ ਇਲਾਕੇ ਵਿਚ ਤੁਰ ਫਿਰ ਕੇ ਵੇਚਣ ਦੇ ਆਦੀ ਹਨ, ਜੋ ਅੱਜ ਵੀ ਪਾਬੰਦੀਸ਼ੁਦਾ ਗੋਲੀਆਂ ਵੇਚਣ ਦੀ ਤਾਕ ਵਿਚ ਡਰੇਨ ਦੀ ਪਟੜੀ ਵਾਲੀ ਸੜਕ ਜੋ ਬਠਿੰਡਾ-ਬਰਨਾਲਾ ਹਾਈਵੇਅ ਤੋਂ ਪਿੰਡ ਘੁੰਨਸ ਨੂੰ ਜਾਂਦੀ ਹੈ, ਬਾਹੱਦ ਘੁੰਨਸ ਪਰ ਪੈਦਲ ਫਿਰਦੇ ਦੇਖਿਆ ਹੈ।

ਅਜੀਤ ਡੈਸਕ 05-10-2026
ਤਪਾ ਮੰਡੀ, 4 ਅਕਤੂਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 60 ਪਾਬੰਦੀਸ਼ੁਦਾ ਗੋਲੀਆਂ ਖੁੱਲ੍ਹੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਤਪਾ ਪੁਲਿਸ ਦੇ ਸਬ ਇੰਸਪੈਕਟਰ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਹਾਈਟੈੱਕ ਨਾਕੇ ’ਤੇ ਮੌਜੂਦ ਸਨ ਤਾਂ ਪੁਲਿਸ ਪਾਸ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਅਵਤਾਰ ਸਿੰਘ ਖੱਡੂ ਪੁੱਤਰ ਮਹਿੰਦਰ ਪਾਲ ਸਿੰਘ ਵਾਸੀ ਮਹਿਤਾ ਜੋ ਬਾਹਰੋਂ ਪਾਬੰਦੀਸ਼ੁਦਾ ਗੋਲੀਆਂ ਲਿਆ ਕੇ ਇਲਾਕੇ ਵਿਚ ਤੁਰ ਫਿਰ ਕੇ ਵੇਚਣ ਦੇ ਆਦੀ ਹਨ, ਜੋ ਅੱਜ ਵੀ ਪਾਬੰਦੀਸ਼ੁਦਾ ਗੋਲੀਆਂ ਵੇਚਣ ਦੀ ਤਾਕ ਵਿਚ ਡਰੇਨ ਦੀ ਪਟੜੀ ਵਾਲੀ ਸੜਕ ਜੋ ਬਠਿੰਡਾ-ਬਰਨਾਲਾ ਹਾਈਵੇਅ ਤੋਂ ਪਿੰਡ ਘੁੰਨਸ ਨੂੰ ਜਾਂਦੀ ਹੈ, ਬਾਹੱਦ ਘੁੰਨਸ ਪਰ ਪੈਦਲ ਫਿਰਦੇ ਦੇਖਿਆ ਹੈ। ਜੇਕਰ ਹੁਣੇ ਹੀ ਡਰੇਨ ਦੀ ਪਟੜੀ ਵਾਲੀ ਸੜਕ ਪਰ ਰੇਡ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਜਿਸ ’ਤੇ ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਰੇਡ ਕਰ ਕੇ ਦੋਸ਼ੀ ਨੂੰ ਕਾਬੂ ਕਰ ਕੇ ਉਸ ਪਾਸੋਂ 60 ਪਾਬੰਦੀਸ਼ੁਦਾ ਗੋਲੀਆਂ ਖੁੱਲ੍ਹੀਆਂ ਬਰਾਮਦ ਕੀਤੀਆਂ। ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਵਾਰਡ ਨੰ: 25 ਨਿਵਾਸੀ ਸੀਵਰੇਜ ਓਵਰਫਲੋ ਕਾਰਨ ਨਰਕ ਭਰਿਆ ਜੀਵਨ ਬਤੀਤ ਕਰਨ ਲਈ ਮਜਬੂਰ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵਲੋਂ ਵਿਸ਼ੇਸ਼ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।