05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮੀਰੀ ਪੀਰੀ ਖਾਲਸਾ ਕਾਲਜ ਦੇ ਬੀ-ਕਾਮ ਸਮੈਸਟਰ ਤੀਜੇ ਦਾ ਨਤੀਜਾ ਰਿਹਾ ਸ਼ਾਨਦਾਰ

ਭਦੌੜ, 4 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਬੀ. ਕਾਮ ਭਾਗ ਦੂਜਾ ਦੇ ਤੀਜੇ ਸਮੈਸਟਰ ਦੇ ਐਲਾਨੇ ਗਏ ਨਤੀਜਿਆਂ ਵਿਚ ਮੀਰੀ ਪੀਰੀ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣੀ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।

ਅਜੀਤ ਡੈਸਕ 05-10-2026
ਭਦੌੜ, 4 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਬੀ. ਕਾਮ ਭਾਗ ਦੂਜਾ ਦੇ ਤੀਜੇ ਸਮੈਸਟਰ ਦੇ ਐਲਾਨੇ ਗਏ ਨਤੀਜਿਆਂ ਵਿਚ ਮੀਰੀ ਪੀਰੀ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣੀ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਕਮਰਸ ਵਿਭਾਗ ਦੇ ਪ੍ਰੋ: ਹਰਜਿੰਦਰ ਕੌਰ ਨੇ ਦੱਸਿਆ ਕਿ ਇਸ ਵਾਰ ਬੀ. ਕਾਮ. ਭਾਗ ਦੂਜਾ, ਸਮੈਸਟਰ ਤੀਜਾ ਦੇ ਆਏ ਨਤੀਜਿਆਂ ਵਿਚ ਵਿਦਿਆਰਥਣ ਹਰਮਨਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਨੇ 9.04 ਐੱਸ.ਜੀ.ਪੀ.ਏ. ਲੈ ਕੇ ਪਹਿਲਾ ਸਥਾਨ, ਨਵਦੀਪ ਕੌਰ ਨੇ 8.87 ਐੱਸ.ਜੀ.ਪੀ.ਏ. ਲੈ ਕੇ ਦੂਜਾ ਅਤੇ ਨਵਪ੍ਰੀਤ ਕੌਰ ਨੇ 8.26 ਐੱਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਪਿ੍ਰੰਸੀਪਲ ਮਲਵਿੰਦਰ ਸਿੰਘ ਨੇ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਸਟਾਫ਼ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਜਿਸ ਕਾਰਨ ਵਿਦਿਆਰਥਣਾਂ ਨੇ ਵਧੀਆ ਨੰਬਰ ਲੈ ਕੇ ਆਪਣੇ ਮਾਪਿਆਂ ਤੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਪ੍ਰੋਫੈਸਰ ਗੁਰਮੀਤ ਕੌਰ, ਪ੍ਰੋ: ਸਾਲੂ ਜਿੰਦਲ, ਪ੍ਰੋ: ਅਮਨਪ੍ਰੀਤ ਕੌਰ, ਪ੍ਰੋ: ਹਰਜਿੰਦਰ ਕੌਰ ਸਮੇਤ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟ ਦੇ ਐਮ.ਬੀ.ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ 2027 ’ਚ ਮੁੜ ‘ਆਪ’ ਦੀ ਸਰਕਾਰ ਬਣੇਗੀ- ਰਾਜ ਮਾਰਕੰਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।