05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟ ਦੇ ਐਮ.ਬੀ.ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਬਰਨਾਲਾ, 4 ਅਕਤੂਬਰ (ਅਸ਼ੋਕ ਭਾਰਤੀ)- ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟ ਬਰਨਾਲਾ ਦੇ ਐਮ. ਬੀ.

ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟ ਦੇ ਐਮ.ਬੀ.ਏ. ਦੂਜੇ ਸਮੈਸਟਰ ਦੇ ਹੋਣਹਾਰ ਵਿਦਿਆਰਥੀ। 05-10-2026
ਬਰਨਾਲਾ, 4 ਅਕਤੂਬਰ (ਅਸ਼ੋਕ ਭਾਰਤੀ)- ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟ ਬਰਨਾਲਾ ਦੇ ਐਮ.ਬੀ.ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ । ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ਡਾ: ਅਜੇ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੀ ਹੋਣਹਾਰ ਵਿਦਿਆਰਥਣ ਜਸ਼ਨਦੀਪ ਕੌਰ ਨੇ 8.86 ਐਸ.ਜੀ.ਪੀ.ਏ. ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਮਾਨਸੀ ਗੋਇਲ, ਅਰਸ਼ਦੀਪ ਕੌਰ, ਹਰਜਿੰਦਰ ਕੌਰ ਤੇ ਕੁਸਮ ਰਾਣੀ ਨੇ 8.43 ਅੰਕ ਲੈ ਕੇ ਸਾਂਝੇ ਤੌਰ ’ਤੇ ਦੂਜਾ ਸਥਾਨ ਹਾਸਲ ਕੀਤਾ । ਆਕਾਸ਼ਦੀਪ ਸਿੰਘ ਨੇ 8.36 ਐਸ.ਜੀ.ਪੀ.ਏ. ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਇੰਜ: ਆਰ.ਕੇ. ਗੁਪਤਾ, ਡਾਇਰੈਕਟਰ ਅਜੇ ਮਿੱਤਲ, ਇੰਜ: ਵਿਭਾਗ ਦੇ ਡੀਨ ਤੇ ਮੁਖੀ ਰਜਨੀਸ਼ ਨਰੂਲਾ ਅਤੇ ਡਾ: ਜਸ਼ਨਜੋਤ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਅੰਤਰ ਹਾਊਸ ਫੁੱਟਬਾਲ ਮੁਕਾਬਲੇ ਕਰਵਾਏ ਅਗਲੀ ਖ਼ਬਰ ਮੀਰੀ ਪੀਰੀ ਖਾਲਸਾ ਕਾਲਜ ਦੇ ਬੀ-ਕਾਮ ਸਮੈਸਟਰ ਤੀਜੇ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।