06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕਿਸਾਨ ਅਨਾਜ ਮੰਡੀਆਂ ’ਚ ਝੋਨੇ ਦੀ ਸੁੱਕੀ ਤੇ ਸਾਫ਼ ਫ਼ਸਲ ਲੈ ਕੇ ਆਉਣ-ਮੁਨੀਸ਼ ਮਿੱਤਲ

ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਗਈ ਪਰ ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਪਰ ਫ਼ਸਲ ਵਿਚ ਨਮੀ ਜ਼ਿਆਦਾ ਹੋਣ ਕਾਰਨ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਸਕੀ। ਜਿਸ ਦਾ ਕਾਰਨ ਹੈ ਕਿਸਾਨਾਂ ਵਲੋਂ ਅਨਾਜ ਮੰਡੀਆਂ ਵਿਚ ਵੱਧ ਨਮੀ ਵਾਲੀ ਫ਼ਸਲ ਲੈ ਕੇ ਆਉਣਾ।

ਅਜੀਤ ਡੈਸਕ 06-10-2026
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਗਈ ਪਰ ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਪਰ ਫ਼ਸਲ ਵਿਚ ਨਮੀ ਜ਼ਿਆਦਾ ਹੋਣ ਕਾਰਨ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਸਕੀ। ਜਿਸ ਦਾ ਕਾਰਨ ਹੈ ਕਿਸਾਨਾਂ ਵਲੋਂ ਅਨਾਜ ਮੰਡੀਆਂ ਵਿਚ ਵੱਧ ਨਮੀ ਵਾਲੀ ਫ਼ਸਲ ਲੈ ਕੇ ਆਉਣਾ। ਇਸ ਸਬੰਧੀ ਗੱਲਬਾਤ ਕਰਦਿਆਂ ਕੱਚਾ ਆੜ੍ਹਤੀਆ ਐਸੋਸੀਏਸ਼ਨ ਤਪਾ ਦੇ ਮੀਤ ਪ੍ਰਧਾਨ ਮਨੀਸ਼ ਮਿੱਤਲ ਢਿੱਲਵਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਅਨਾਜ ਮੰਡੀਆਂ ਵਿਚ ਝੋਨੇ ਦੀ ਫ਼ਸਲ ਸਾਫ਼ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਮਾਰਕੀਟ ਕਮੇਟੀ ਦੀਆਂ ਹਦਾਇਤਾਂ ਮੁਤਾਬਿਕ ਹੀ ਫ਼ਸਲ ਦੀ ਖਰੀਦ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਫ਼ਸਲ ਦਾ ਲਗਾਤਾਰ ਆਉਣਾ ਸ਼ੁਰੂ ਹੈ ਪਰ ਫ਼ਸਲ ਵਿਚ ਨਮੀ ਜ਼ਿਆਦਾ ਹੋਣ ਕਾਰਨ ਸਰਕਾਰੀ ਖਰੀਦ ਸ਼ੁਰੂ ਨਹੀਂ ਹੋ ਸਕੀ । ਜਿਸ ਕਰ ਕੇ ਮਜ਼ਦੂਰਾਂ ਵਲੋਂ ਫ਼ਸਲ ਨੂੰ ਖਲਾਰ ਕੇ ਸਾਫ਼ ਸਫ਼ਾਈ ਕੀਤੀ ਜਾ ਰਹੀ ਹੈ ਤਾਂ ਜੋ ਫ਼ਸਲ ਦੀ ਨਮੀ ਸਹੀ ਆਉਣ ’ਤੇ ਸਰਕਾਰੀ ਹਦਾਇਤਾਂ ਮੁਤਾਬਿਕ ਫ਼ਸਲ ਖ਼ਰੀਦ ਹੋ ਸਕੇ।
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਲੁਟੇਰੇ ਬਜ਼ੁਰਗ ਔਰਤ ਤੋਂ ਪੈਸੇ ਖੋਹ ਕੇ ਫ਼ਰਾਰ ਅਗਲੀ ਖ਼ਬਰ ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਨੂੰ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨਾਲ ਅੱਜ ਦੀ ਮੀਟਿੰਗ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।