08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਬੀ.ਐਸ.ਐਫ. ਕਮਾਂਡੈਂਟ ਚੰਦਰ ਸ਼ੇਖਰ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਵਲੋਂ ਸਨਮਾਨਿਤ

ਤਪਾ ਮੰਡੀ, 7 ਅਕਤੂਬਰ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ‘ਮੇਰਾ ਘਰ, ਮੇਰੇ ਨਾਮ’ ਸਕੀਮ ਅਧੀਨ ਜ਼ਿਲ੍ਹਾ ਬਰਨਾਲਾ ਦੇ ਦਿਹਾਤੀ ਰਿਹਾਇਸ਼ੀ ਖੇਤਰਾਂ ਵਿਚ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਦੇ ਕਾਨੂੰਨੀ ਮਾਲਕੀ ਹੱਕ ਦੇਣ ਲਈ ਵੱਖ-ਵੱਖ ਪਿੰਡਾਂ ਵਿਚ ਵਿਸ਼ੇਸ਼ ਪ੍ਰਾਪਰਟੀ ਕਾਰਡ ਵੰਡ ਸਮਾਗਮ ਕਰਵਾਏ ਗਏ। ਇਸ ਲੜੀ ਤਹਿਤ ਐਸ.

ਲਾਭਪਾਤਰੀਆਂ ਨੂੰ ਮਾਲਕੀ ਕਾਰਡਾਂ ਦੀ ਵੰਡ ਕਰਦੇ ਹੋਏ ਐਸ.ਡੀ.ਐਮ. ਆਯੂਸ਼ ਗੋਇਲ। ਤਸਵੀਰ : ਪ੍ਰਵੀਨ ਗਰਗ 08-10-2026
ਤਪਾ ਮੰਡੀ, 7 ਅਕਤੂਬਰ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ‘ਮੇਰਾ ਘਰ, ਮੇਰੇ ਨਾਮ’ ਸਕੀਮ ਅਧੀਨ ਜ਼ਿਲ੍ਹਾ ਬਰਨਾਲਾ ਦੇ ਦਿਹਾਤੀ ਰਿਹਾਇਸ਼ੀ ਖੇਤਰਾਂ ਵਿਚ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਦੇ ਕਾਨੂੰਨੀ ਮਾਲਕੀ ਹੱਕ ਦੇਣ ਲਈ ਵੱਖ-ਵੱਖ ਪਿੰਡਾਂ ਵਿਚ ਵਿਸ਼ੇਸ਼ ਪ੍ਰਾਪਰਟੀ ਕਾਰਡ ਵੰਡ ਸਮਾਗਮ ਕਰਵਾਏ ਗਏ। ਇਸ ਲੜੀ ਤਹਿਤ ਐਸ.ਡੀ.ਐਮ. ਤਪਾ ਆਯੂਸ਼ ਗੋਇਲ ਵੱਲੋਂ ਪਿੰਡ ਜੈਮਲ ਸਿੰਘ ਵਾਲਾ ਵਿਖੇ ਪ੍ਰਾਪਰਟੀ ਕਾਰਡ ਵੰਡੇ ਗਏ। ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਆਯੂਸ਼ ਗੋਇਲ ਨੇ ਦੱਸਿਆ ਕਿ ਪਿੰਡਾਂ ਵਿਚ ਡਰੋਨ ਤਕਨਾਲੋਜੀ ਦੀ ਮਦਦ ਨਾਲ ਸਰਵੇ ਦਾ ਕੰਮ 100 ਫ਼ੀਸਦੀ ਸਫਲਤਾ ਪੂਰਵਕ ਪੂਰਾ ਕਰ ਲਿਆ ਗਿਆ ਹੈ ਅਤੇ ਅੱਜ ਪਹਿਲੇ ਪੜਾਅ ਤਹਿਤ ਜੈਮਲ ਸਿੰਘ ਵਾਲਾ ਦੇ 120 ਲਾਭਪਾਤਰੀਆਂ ਨੂੰ ਕਾਰਡ ਪ੍ਰਦਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਮਾਲਕੀ ਪ੍ਰਮਾਣ ਪੱਤਰ ਵਿਚ ਜਾਇਦਾਦ ਦੇ ਮਾਲਕੀ ਹੱਕਾਂ ਦੀ ਸਪਸ਼ਟ ਪਛਾਣ ਲਈ ਦੇਸ਼ਾਂਤਰ ਅਤੇ ਵਿਥਕਾਰ ਛੱਤਿਆ ਹੋਇਆ ਖੇਤਰਫਲ, ਉਸਾਰੀ ਖੇਤਰ ਅਤੇ ਨਕਸ਼ਾ ਦਰਜ ਹੁੰਦਾ ਹੈ। ਇਸ ਨਾਲ ਲਾਭਪਾਤਰੀ ਆਪਣੀ ਜਾਇਦਾਦ ’ਤੇ ਬੈਂਕਾਂ ਤੋਂ ਆਸਾਨੀ ਨਾਲ ਲੋਨ (ਕਰਜ਼ਾ) ਲੈ ਸਕਦੇ ਹਨ ਅਤੇ ਜ਼ਮੀਨੀ ਝਗੜਿਆਂ ਵਿਚ ਕਮੀ ਆਉਂਦੀ ਹੈ। ਇਸ ਕਾਰਡ ਰਾਹੀਂ ਮਜ਼ਦੂਰਾਂ ਨੂੰ ਸਰਕਾਰ ਵਲੋਂ ਮਿਲਣ ਵਾਲੀ ਵਜ਼ੀਫ਼ਾ ਸਕੀਮ, ਸ਼ਗਨ ਸਕੀਮ, ਅਤੇ ਸਿਹਤ ਸਹੂਲਤਾਂ ਦਾ ਸਿੱਧਾ ਫ਼ਾਇਦਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਦਿਹਾਤੀ ਖੇਤਰ ਦੇ ਲੋਕਾਂ ਨੂੰ ਆਰਥਿਕ ਅਤੇ ਸਮਾਜਿਕ ਸ਼ਕਤੀਕਰਨ ਵੱਲ ਲੈ ਕੇ ਜਾਵੇਗੀ। ਆਪਣਾ ਘਰ ਜੀਵਨ ਭਰ ਦੀ ਮਿਹਨਤ ਤੇ ਭਵਿੱਖ ਨਾਲ ਜੁੜਿਆ ਹੁੰਦਾ ਹੈ। ਜਿਸ ਘਰ ਅੰਦਰ ਪਰਿਵਾਰ ਦਹਾਕਿਆਂ ਤੋਂ ਰਹਿ ਰਿਹਾ ਹੁੰਦਾ, ਉਸ ਘਰ ਦਾ ਮਾਲਕੀ ਹੱਕ ਦਸਤਾਵੇਜ਼ੀ ਰੂਪ ’ਚ ਮਿਲਣਾ ਪਰਿਵਾਰ ਲਈ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਇਸ ਮੌਕੇ ਤਹਿਸੀਲਦਾਰ ਬੇਅੰਤ ਸਿੰਘ, ਸਰਪੰਚ ਹਰਚਰਨ ਸਿੰਘ ਜੰਡਸਰ, ਸੰਦੀਪ ਸਿੰਘ ਜੈਮਲ ਸਿੰਘ ਵਾਲਾ ਆਦਿ ਪਤਵੰਤੇ ਮੌਜੂਦ ਸਨ।
ਪਿਛਲੀ ਖ਼ਬਰ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਿਖੇ 101 ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਨੇ ਸੋਨੇ ਤੇ ਚਾਂਦੀ ਦੇ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।