08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

44 ਸ਼ਰਧਾਲੂ ਤੀਰਥ ਅਸਥਾਨਾਂ ਦੀ ਯਾਤਰਾ ਲਈ ਰਵਾਨਾ

ਧਨੌਲਾ, 7 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 44 ਮੈਂਬਰਾਂ ਦਾ ਕਾਫਲਾ ਪੱਤੀ ਬੰਗੇਹਰ ਜੱਟਾਂ ਧਨੌਲਾ ਤੋਂ ਟਰੱਕ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਨਗਰ ਕੌਂਸਲ ਦੇ ਐਮ. ਸੀ ਬੂਟਾ ਸਿੰਘ, ਨਰਿੰਦਰ ਸ਼ਰਮਾ ਅਤੇ ਸੁਖਵੰਤ ਸਿੰਘ ਗਿੱਲ ਦੀ ਅਗਵਾਈ ਹੇਠ ਰਵਾਨਾ ਹੋਇਆ।

ਅਜੀਤ ਡੈਸਕ 08-10-2026
ਧਨੌਲਾ, 7 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 44 ਮੈਂਬਰਾਂ ਦਾ ਕਾਫਲਾ ਪੱਤੀ ਬੰਗੇਹਰ ਜੱਟਾਂ ਧਨੌਲਾ ਤੋਂ ਟਰੱਕ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਨਗਰ ਕੌਂਸਲ ਦੇ ਐਮ.ਸੀ ਬੂਟਾ ਸਿੰਘ, ਨਰਿੰਦਰ ਸ਼ਰਮਾ ਅਤੇ ਸੁਖਵੰਤ ਸਿੰਘ ਗਿੱਲ ਦੀ ਅਗਵਾਈ ਹੇਠ ਰਵਾਨਾ ਹੋਇਆ। ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼ਰਧਾਲੂਆਂ ਨੇ ਆਖਿਆ ਕਿ ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਮੁੱਖ ਮੰਤਰੀ ਪੰਜਾਬ ਵਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਅਜਿਹਾ ਹੋਣ ਨਾਲ ਜਿੱਥੇ ਯਾਤਰੀਆਂ ਨੂੰ ਗੁਰੂ ਦੇ ਲੜ ਲੱਗਣ ਦਾ ਸੁਭਾਗ ਪ੍ਰਾਪਤ ਹੁੰਦਾ ਹੈ। ਉੱਥੇ ਪਿਆਰ ਦਾ ਇਤਫਾਕ ਵਧਦਾ ਹੈ। ਅਵਤਾਰ ਸਿੰਘ, ਬੂਟਾ ਸਿੰਘ, ਸੁਖਵੰਤ ਸਿੰਘ ਤੇ ਨਰਿੰਦਰ ਨੇ ਜੋਰ ਦੇ ਕੇ ਆਖਿਆ ਕਿ ਭਗਵੰਤ ਮਾਨ ਨੇ ਜੋ ਕਿਹਾ ਸੋ ਕਰ ਦਿਖਾਇਆ। ਉਨ੍ਹਾਂ ਆਖਿਆ ਕਿ ਕੀਤੇ ਗਏ ਕੰਮਾਂ ਨੂੰ ਲੈ ਕੇ ਲੋਕ ਮੁੜ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਦੇਖਣ ਲਈ ਉਤਾਵਲੇ ਹਨ। ਇਸ ਮੌਕੇ 44 ਪੁਰਸ਼ ਅਤੇ ਔਰਤਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਤੀਰਥ ਅਸਥਾਨਾਂ ਲਈ ਯਾਤਰਾ ਆਰੰਭ ਕੀਤੀ।
ਪਿਛਲੀ ਖ਼ਬਰ ਓ.ਬੀ.ਸੀ. ਆਗੂਆਂ ਨੇ ਓ.ਬੀ.ਸੀ. ਸ੍ਰੇਣੀ ਲਈ ਵੱਖਰੀ ਅਤੇ ਹੋਰ ਸੋਧਾਂ ਕਰਵਾਉਣ ਸੰਬੰਧੀ ਰਾਸ਼ਟਰਪਤੀ ਨੂੰ ਭੇਜਿਆ ਮੰਗ-ਪੱਤਰ ਅਗਲੀ ਖ਼ਬਰ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਿਖੇ 101 ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।