ਜ਼ਿਲ੍ਹਾ ਭਾਸ਼ਾ ਦਫਤਰ ਵਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਲਿਖਤੀ ਕੁਇਜ਼ ਮੁਕਾਬਲੇ ਕਰਵਾਏ
ਬਰਨਾਲਾ, 8 ਅਕਤੂਬਰ (ਅਸ਼ੋਕ ਭਾਰਤੀ)-ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਲਿਖਤੀ ਕੁਇਜ਼ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਬਰਨਾਲਾ ਵਿਖੇ ਕਰਵਾਏ ਗਏ। ਬਿੰਦਰ ਸਿੰਘ ਖੁੱਡੀ ਕਲਾਂ ਖੋਜ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ (ਸੈ.
ਬ
ਬਸਪਾ ਆਗੂ ਕਰਮਜੀਤ ਸਿੰਘ ਜੱਸੀ ਨੂੰ ਸਦਮਾ, ਪਿਤਾ ਦਾ ਦਿਹਾਂਤ
09-10-2026
ਬਰਨਾਲਾ, 8 ਅਕਤੂਬਰ (ਅਸ਼ੋਕ ਭਾਰਤੀ)-ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਲਿਖਤੀ ਕੁਇਜ਼ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਬਰਨਾਲਾ ਵਿਖੇ ਕਰਵਾਏ ਗਏ। ਬਿੰਦਰ ਸਿੰਘ ਖੁੱਡੀ ਕਲਾਂ ਖੋਜ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਸੁਨੀਤਇੰਦਰ ਸਿੰਘ, ਐੱਲ.ਏ ਮਨਪਾਲ ਸਿੰਘ ਦੇ ਸਹਿਯੋਗ ਅਤੇ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਬਰਨਾਲਾ ਦੇ ਪ੍ਰਿੰਸੀਪਲ ਹਰੀਸ਼ ਬਾਂਸਲ ਦੇ ਪ੍ਰਬੰਧਾਂ ਹੇਠ ਕਰਵਾਏ ਕੁਇਜ਼ ਮੁਕਾਬਲਿਆਂ ’ਚ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਹ ਮੁਕਾਬਲੇ ਤਿੰਨ ਵਰਗਾਂ ’ਚ ਹੋਏ। ਪਹਿਲੇ ਵਰਗ ’ਚ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ, ਦੂਜੇ ਵਰਗ ’ਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਅਤੇ ਤੀਜੇ ਵਰਗ ’ਚ ਕਾਲਜਾਂ ਦੇ ਗਰੈਜੂਏਸ਼ਨ ਪੱਧਰ ਦੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ। ਹਰ ਵਰਗ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਵਲੋਂ ਨਕਦ ਰਾਸ਼ੀ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਹਰ ਵਰਗ ਵਿੱਚੋਂ ਪਹਿਲੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਰਾਜ ਪੱਧਰੀ ਕੁਇਜ਼ ਮੁਕਾਬਲੇ ’ਚ ਭਾਗ ਲੈਣਗੇ। ਪਹਿਲੇ ਵਰਗ ਵਿੱਚੋਂ ਅਕਾਲ ਅਕੈਡਮੀ ਰਾਜੀਆ ਦੀ ਵਿਦਿਆਰਥਣ ਗੁਰਜੋਤ ਕੌਰ ਪਹਿਲੇ ਸਥਾਨ ’ਤੇ ਰਹੀ, ਸਰਕਾਰੀ ਮਿਡਲ ਸਕੂਲ ਗੁੰਮਟੀ ਦੀ ਵਿਦਿਆਰਥਣ ਕੁਲਮੀਤ ਕੌਰ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਮਹਿਲ ਕਲਾਂ ਦੀ ਵਿਦਿਆਰਥਣ ਜਸਮੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਦੂਜੇ ਵਰਗ ਵਿਚੋਂ ਪੀ.ਐੱਮ.ਸ਼੍ਰੀ.ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ ਦੀ ਵਿਦਿਆਰਥਣ ਸਾਨੀਆ ਮਿਰਜ਼ਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਮਹਿਰਾਜ ਦੀ ਵਿਦਿਆਰਥਣ ਹਰਦੀਪ ਕੌਰ ਨੇ ਦੂਜਾ ਅਤੇ ਸਰਵਹਿਤਕਾਰੀ ਵਿੱਦਿਆ ਮੰਦਰ ਤਪਾ ਦੀ ਵਿਦਿਆਰਥਣ ਅਸ਼ਮਨਵੀਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜਦਕਿ ਤੀਜੇ ਵਰਗ ਵਿਚੋਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਨੇ ਪਹਿਲਾ, ਲਾਲ ਬਹਾਦੁਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਦੀ ਵਿਦਿਆਰਥਣ ਰਜਨੀ ਨੇ ਦੂਜਾ ਅਤੇ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦੇ ਵਿਦਿਆਰਥੀ ਹਰਜੋਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲੈਕਚਰਾਰ ਸੁਖਪਾਲ ਕੌਰ, ਲੈਕਚਰਾਰ ਰੀਤੂ, ਬਲਜਿੰਦਰ ਸਿੰਘ ਸਾਇੰਸ ਮਾਸਟਰ, ਅਵਨੀਸ਼ ਕੁਮਾਰ, ਹਰਜੀਤ ਸਿੰਘ, ਬਿਕਰਮਜੀਤ ਸਿੰਘ, ਸੁਖਪਿੰਦਰ ਕੌਰ, ਕੁਲਦੀਪ ਰਾਣੀ, ਹਰਪ੍ਰੀਤ ਕੌਰ, ਬਲਵੀਰ ਕੌਰ ਪੰਜਾਬੀ, ਦਵਿੰਦਰ ਕੌਰ, ਕੰਵਲਪੀਤ ਕੌਰ, ਰੁਪਿੰਦਰਪਾਲ ਕੌਰ, ਕਰਮਜੀਤ ਕੌਰ, ਖੁਸ਼ਵੰਤ ਕੌਰ, ਹਰਦੀਪ ਕੁਮਾਰ, ਜ਼ਿਲ੍ਹਾ ਭਾਸ਼ਾ ਦਫ਼ਤਰ ਦਾ ਸਟਾਫ਼ ਸੰਦੀਪ ਕੌਰ, ਗੁਰਪ੍ਰੀਤ ਕੌਰ ਅਤੇ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਵੀ ਹਾਜ਼ਰ ਸਨ।