09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਹਿਊਮਨ ਰਾਈਟ ਕਮਿਸ਼ਨ ਆਫ਼ ਇੰਡੀਆ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਦਾ ਵਿਦਿਆਰਥੀਆਂ ਨਾਲ ਵਿਸ਼ੇਸ਼ ਸੰਵਾਦ

ਤਪਾ ਮੰਡੀ, 8 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਭਾਰਤ ਦੇ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਦੇ ਮੈਂਬਰ ਅਤੇ ਨੈਸ਼ਨਲ ਕਮਿਸ਼ਨ ਫ਼ਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ ਦੇ ਸਾਬਕਾ ਚੇਅਰਪਰਸਨ ਸ੍ਰੀ ਪ੍ਰਿਯੰਕ ਕਾਨੂੰਗੋ ਨੇ ਵਿਸ਼ੇਸ਼ ਤੌਰ ’ਤੇ ਦੌਰਾ ਕਰ ਕੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਉਹ ਐਨ.

ਅਜੀਤ ਡੈਸਕ 09-10-2026
ਤਪਾ ਮੰਡੀ, 8 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਭਾਰਤ ਦੇ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਦੇ ਮੈਂਬਰ ਅਤੇ ਨੈਸ਼ਨਲ ਕਮਿਸ਼ਨ ਫ਼ਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ ਦੇ ਸਾਬਕਾ ਚੇਅਰਪਰਸਨ ਸ੍ਰੀ ਪ੍ਰਿਯੰਕ ਕਾਨੂੰਗੋ ਨੇ ਵਿਸ਼ੇਸ਼ ਤੌਰ ’ਤੇ ਦੌਰਾ ਕਰ ਕੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਉਹ ਐਨ.ਸੀ.ਪੀ.ਸੀ.ਆਰ ਦੇ ਚੇਅਰਪਰਸਨ ਵਜੋਂ 2018 ਤੋਂ 2024 ਤੱਕ ਸੇਵਾ ਨਿਭਾ ਚੁੱਕੇ ਹਨ। ਇਸ ਮੌਕੇ ਸ਼੍ਰੀ ਕਾਨੂੰਗੋ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਬੇਲੋੜੀ ਵਰਤੋਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਆਪਣੇ ਕੀਮਤੀ ਸਮੇਂ ਦੀ ਸਹੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪਰਿਵਾਰ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ, ਮਾਪਿਆਂ ਨਾਲ ਗੱਲਬਾਤ ਕਰਨ ਅਤੇ ਆਪਣੇ ਪਰਿਵਾਰਕ ਰਿਸ਼ਤਿਆਂ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਤਕਨਾਲੋਜੀ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਗਿਆਨ ਅਤੇ ਸਿੱਖਿਆ ਲਈ ਕੀਤੀ ਜਾ ਸਕਦੀ ਹੈ, ਪਰ ਇਸ ਦੀ ਅਤਿਅਧਿਕ ਵਰਤੋਂ ਵਿਦਿਆਰਥੀਆਂ ਦੇ ਕੀਮਤੀ ਸਮੇਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ, ਖੇਡਾਂ, ਰਚਨਾਤਮਿਕ ਗਤੀਵਿਧੀਆਂ ਅਤੇ ਪਰਿਵਾਰ ਨਾਲ ਗੁਣਵੱਤਾ ਭਰਿਆ ਸਮਾਂ ਬਿਤਾਉਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਸਕੂਲ ਪ੍ਰਿੰਸੀਪਲ, ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਮਨੀਸ਼ ਕੁਮਾਰ, ਅਸ਼ੋਕ ਗੁਪਤਾ, ਸੁਮਿਤ ਗਰਗ ਅਤੇ ਅਧਿਆਪਕਾਂ ਵਲੋਂ ਸ੍ਰੀ ਪ੍ਰਿਯੰਕ ਕਾਨੂੰਨਗੋ ਦਾ ਸਵਾਗਤ ਕੀਤਾ ਗਿਆ। ਪ੍ਰਿੰਸੀਪਲ ਮੋਨਿਕਾ ਗਰਗ ਨੇ ਦੱਸਿਆ ਕੇ ਉਨ੍ਹਾਂ ਦਾ ਇਹ ਸੰਦੇਸ਼ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਰਿਹਾ ਅਤੇ ਉਨ੍ਹਾਂ ਨੂੰ ਡਿਜੀਟਲ ਦੁਨੀਆ ਦੇ ਨਾਲ-ਨਾਲ ਅਸਲ ਜ਼ਿੰਦਗੀ ਦੇ ਰਿਸ਼ਤਿਆਂ ਅਤੇ ਜ਼ਿੰਮੇਵਾਰੀਆਂ ਨੂੰ ਮਹੱਤਵ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਰਮਨਮੀਤ ਸਿੰਘ ਮੀਤਾ, ਉਦੇ ਸੂਦ, ਗੌਰਵ ਕੁਮਾਰ ਗਿੰਨੀ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਐੱਸ.ਜੀ.ਐੱਨ ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਦੀ ਨੈਸ਼ਨਲ ਪੱਧਰੀ ਮੁਕਾਬਲਿਆਂ ਲਈ ਚੋਣ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਸ਼ਹਿਣਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।