10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ ਏਟਕ ਦੀ ਮੀਟਿੰਗ ਹੋਈ ਸੰਗਰੂਰ ਵਿਖੇ ਮਹਾਂ ਰੈਲੀ 10 ਨੂੰ

ਬਰਨਾਲਾ, 9 ਅਕਤੂਬਰ (ਅਸ਼ੋਕ ਭਾਰਤੀ)-ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ ਏਟਕ ਦੀ ਸ਼ਹਿਰੀ ਤੇ ਦਿਹਾਤੀ ਡਵੀਜ਼ਨ ਦੀ ਮੀਟਿੰਗ ਪ੍ਰਧਾਨ ਕੇਵਲ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੰਗਰੂਰ ਵਿਖੇ 10 ਅਕਤੂਬਰ ਨੂੰ ਹੋਣ ਵਾਲੀ ਮਹਾਂ ਰੈਲੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 10-10-2026
ਬਰਨਾਲਾ, 9 ਅਕਤੂਬਰ (ਅਸ਼ੋਕ ਭਾਰਤੀ)-ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ ਏਟਕ ਦੀ ਸ਼ਹਿਰੀ ਤੇ ਦਿਹਾਤੀ ਡਵੀਜ਼ਨ ਦੀ ਮੀਟਿੰਗ ਪ੍ਰਧਾਨ ਕੇਵਲ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੰਗਰੂਰ ਵਿਖੇ 10 ਅਕਤੂਬਰ ਨੂੰ ਹੋਣ ਵਾਲੀ ਮਹਾਂ ਰੈਲੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੂਬਾ ਵਿੱਤ ਸਕੱਤਰ ਸੁਖਜੰਟ ਸਿੰਘ, ਸਰਕਲ ਪ੍ਰਧਾਨ ਹਰਭੋਲ ਸਿੰਘ, ਵਿੱਤ ਸਕੱਤਰ ਸਾਧੂ ਸਿੰਘ, ਸਰਕਲ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮਹਾਂ ਰੈਲੀ ਵਿਚ ਪੰਜਾਬ ਦੇ ਸਮੂਹ, ਰਿਟਾ:, ਰੈਗੂਲਰ ਮੁਲਾਜ਼ਮ, ਆਂਗਣਵਾੜੀ, ਮਿਡ-ਡੇ-ਮੀਲ, ਆਸ਼ਾ ਵਰਕਰ, ਕੱਚੇ-ਪੱਕੇ ਕਾਮੇ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ, ਮੁਲਾਜ਼ਮਾਂ ਦਾ ਡੀ.ਏ. ਤੇ ਡੀ.ਆਰ. ਨਹੀਂ ਦੇ ਰਹੀ। ਇਸ ਮੌਕੇ ਬਿੱਕਰ ਸਿੰਘ, ਮਲਕੀਤ ਸਿੰਘ, ਗੁਰਨਾਮ ਸਿੰਘ, ਸ਼ਿਆਮ ਸਿੰਘ, ਸੂਰਤ ਰਾਮ, ਕਰਨੈਲ ਸਿੰਘ, ਜਗਦੇਵ ਸਿੰਘ, ਬਿੱਕਰ ਸਿੰਘ, ਮਲਕੀਤ ਸਿੰਘ , ਅਵਤਾਰ ਸਿੰਘ, ਸਾਗਰ ਰਾਮ, ਬਚਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਪੰਜਾਬ ਵਲੋਂ ਸ਼ਹਿਰ ਅੰਦਰ ਝੰਡਾ ਯਾਤਰਾ ਕੱਢੀ ਅਗਲੀ ਖ਼ਬਰ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਵਲੋਂ ਵਿਸ਼ਾਲ ਮੁਫ਼ਤ ਮੈਗਾ ਮੈਡੀਕਲ ਕੈਂਪ 11 ਨੂੰ ਮਾਰਕੀਟ ਕਮੇਟੀ ਮਹਿਲ ਕਲਾਂ ਵਲੋਂ ਆੜ੍ਹਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।