10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪਿੰਡ ਚੀਮਾ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਹੋਈ

ਟੱਲੇਵਾਲ, 9 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਬੂਟਾ ਸਿੰਘ ਚੀਮਾ ਜ਼ਿਲ੍ਹਾ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਪਿੰਡ ਦੇ ਪਾਰਟੀ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 10-10-2026
ਟੱਲੇਵਾਲ, 9 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਬੂਟਾ ਸਿੰਘ ਚੀਮਾ ਜ਼ਿਲ੍ਹਾ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਪਿੰਡ ਦੇ ਪਾਰਟੀ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਆਉਣ ਵਾਲੀਆਂ ਚੋਣਾਂ ਅਤੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਵਿਸ਼ੇਸ਼ ਰਣਨੀਤੀ ਉਲੀਕੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੂਟਾ ਸਿੰਘ ਚੀਮਾ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਹਮੇਸ਼ਾ ਗ਼ਰੀਬਾਂ, ਮਜ਼ਦੂਰਾਂ ਅਤੇ ਪਛੜੇ ਵਰਗਾਂ ਦੇ ਹੱਕਾਂ ਲਈ ਲੜਦੀ ਆਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰਾਂ ਦੀਆਂ ਲੋਕ-ਵਿਰੋਧੀ ਨੀਤੀਆਂ ਕਾਰਨ ਅੱਜ ਆਮ ਲੋਕ, ਖ਼ਾਸ ਕਰ ਕੇ ਦਲਿਤ ਅਤੇ ਵਾਂਝੇ ਵਰਗ ਬੇਹੱਦ ਪ੍ਰੇਸ਼ਾਨ ਹਨ। ਆਗੂਆਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਬਾਬਾ ਸਾਹਿਬ ਡਾ: ਬੀ.ਆਰ. ਅੰਬੇਡਕਰ ਅਤੇ ਸਾਹਿਬ ਕਾਂਸ਼ੀ ਰਾਮ ਦੀ ਸੋਚ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਆਉਣ ਵਾਲੀਆਂ ਚੋਣਾਂ ਲਈ ਤਿਆਰ ਬਰ ਤਿਆਰ ਰਹਿਣ। ਇਸ ਮੌਕੇ ਕੇਵਲ ਸਿੰਘ, ਪੱਪੀ ਸਿੰਘ ਤੋਂ ਇਲਾਵਾ ਹੋਰ ਵੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਜਸਮੇਲ ਸਿੰਘ ਕਲਸੀ ਨੇ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ ਅਗਲੀ ਖ਼ਬਰ ਪਿੰਡ ਚੀਮਾ ਦੇ ਪੀਰਖਾਨਾ ਵਿਖੇ ਸਾਲਾਨਾ ਭੰਡਾਰਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।