11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਈ.ਡੀ. ਤੇ ਸੀ.ਬੀ.ਆਈ. ਦੀ ਦੁਰਵਰਤੋਂ ਕਰ ਕੇ ਪੰਜਾਬੀਆਂ ਨੂੰ ਡਰਾਇਆ ਨਹੀਂ ਜਾ ਸਕਦਾ - ਮੀਤ ਹੇਅਰ

ਮਹਿਲ ਕਲਾਂ, 10 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)- ਮੁੱਖ ਮੰਤਰੀ ਦੇ ਓ. ਐਸ.

ਅਜੀਤ ਡੈਸਕ 11-10-2026
ਮਹਿਲ ਕਲਾਂ, 10 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)- ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਅਤੇ ਉਨ੍ਹਾਂ ਦੇ ਸਾਥੀਆਂ ਦੇ ਘਰਾਂ ’ਤੇ ਕੇਂਦਰੀ ਜਾਂਚ ਏਜੰਸੀਆਂ ਈ.ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਅਤੇ ਸੀ.ਬੀ.ਆਈ. ਵਲੋਂ ਕੀਤੀਆਂ ਜਾ ਰਹੀਆਂ ਛਾਪੇਮਾਰੀਆਂ ਤੇ ਤਲਬ ਕੀਤੇ ਜਾਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਜਨਤਾ ਪਾਰਟੀ ’ਤੇ ਤਿੱਖਾ ਹਮਲਾ ਬੋਲਿਆ ਹੈ। ਪਿੰਡ ਕੁਰੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕੋਲ ਪੰਜਾਬ ਵਿਚ ਕੋਈ ਸਿਆਸੀ ਆਧਾਰ ਨਹੀਂ ਰਿਹਾ, ਜਿਸ ਕਾਰਨ ਉਹ ਹੁਣ ਜਾਂਚ ਏਜੰਸੀਆਂ ਰਾਹੀਂ ਬਦਲਾਖੋਰੀ ਦੀ ਰਾਜਨੀਤੀ ’ਤੇ ਉੱਤਰ ਆਈ ਹੈ। ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ, ਪੌਣੇ ਪੰਜ ਸਾਲ ਭਾਜਪਾ ਨੂੰ ਕੁੱਝ ਨਹੀਂ ਦਿਸਦਾ, ਪਰ ਜਿੱਥੇ ਵੀ ਕਿਸੇ ਸੂਬੇ ਵਿਚ ਚੋਣਾਂ ਨੇੜੇ ਆਉਂਦੀਆਂ ਹਨ, ਉੱਥੇ ਤੁਰੰਤ ਸੀ.ਬੀ.ਆਈ. ਤੇ ਈ.ਡੀ. ਨੂੰ ਭੇਜ ਦਿੱਤਾ ਜਾਂਦਾ ਹੈ। ਕਸ਼ਮੀਰ ਤੋਂ ਲੈ ਕੇ ਕੰਨਿਆ ਕੁਮਾਰੀ ਤੱਕ ਇਹੀ ਰੁਝਾਨ ਚੱਲ ਰਿਹਾ ਹੈ। ਜਿਹੜਾ ਆਗੂ ਭਾਜਪਾ ਅੱਗੇ ਗੋਡੇ ਟੇਕ ਦਿੰਦਾ ਹੈ, ਚਾਹੇ ਉਹ ਆਸਾਮ ਦਾ ਮੁੱਖ ਮੰਤਰੀ ਹੋਵੇ ਜਾਂ ਬੰਗਾਲ ਦਾ ਕੋਈ ਆਗੂ, ਉਸ ਦੇ ਸਾਰੇ ਕੇਸ ਮੁਆਫ਼ ਕਰ ਕੇ ਉਸ ਨੂੰ ਸਾਫ਼-ਸੁਥਰਾ ਐਲਾਨ ਦਿੱਤਾ ਜਾਂਦਾ ਹੈ। ਪਰ ਜੋ ਝੁਕਣ ਤੋਂ ਇਨਕਾਰ ਕਰਦਾ ਹੈ, ਉਸ ਉੱਤੇ ਝੂਠੇ ਪਰਚੇ ਦਰਜ ਕਰ ਕੇ ਜੇਲ੍ਹਾਂ ਵਿਚ ਡੱਕਣ ਦੀਆਂ ਸਾਜ਼ਿਸ਼ਾਂ ਘੜੀਆਂ ਜਾਂਦੀਆਂ ਹਨ। ਉਨ੍ਹਾਂ ਅੰਕੜਿਆਂ ਦਾ ਹਵਾਲਾ ਦਿੰਦਿਆਂ ਸਪੱਸ਼ਟ ਕੀਤਾ ਕਿ ਈ.ਡੀ. ਅਤੇ ਸੀ.ਬੀ.ਆਈ. ਦੇ ਕੇਸਾਂ ’ਚ ਦੋਸ਼ ਸਿੱਧ ਹੋਣ ਦੀ ਦਰ ਮਹਿਜ਼ 1 ਫ਼ੀਸਦੀ ਦੇ ਕਰੀਬ ਹੈ, ਜਦਕਿ 99 ਫ਼ੀਸਦੀ ਮਾਮਲਿਆਂ ਵਿਚ ਲੋਕ ਅਦਾਲਤਾਂ ਵਲੋਂ ਬਰੀ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਿੰਨਾ ਪੰਜਾਬੀਆਂ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਰੇਗੀ, ਭਾਜਪਾ ਨੂੰ ਪੰਜਾਬ ਵਿਚ ਓਨਾ ਹੀ ਵੱਡਾ ਸਿਆਸੀ ਨੁਕਸਾਨ ਝੱਲਣਾ ਪਵੇਗਾ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵੀ ਕੇਂਦਰੀ ਜਾਂਚ ਏਜੰਸੀਆਂ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ।
ਪਿਛਲੀ ਖ਼ਬਰ ਨੈਸ਼ਨਲ ਹਾਈਵੇ ’ਤੇ ਆਬਾਦੀ ਤੋਂ ਦੂਰ ਬਣਾਏ ਗਏ ਬੱਸ ਸਟੈਂਡ ਸ਼ੋਅ ਪੀਸ ਬਣ ਕੇ ਰਹਿ ਗਏ ਅਗਲੀ ਖ਼ਬਰ ਬਰਨਾਲਾ ਪੁਲਿਸ ਨੇ ਦੋ ਨਕਲੀ ਪੁਲਿਸ ਵਾਲੇ ਕੀਤੇ ਕਾਬੂ ਇਕ ਪੁਲਿਸ ਦੀ ਵਰਦੀ ਅਤੇ ਨਕਲੀ ਸ਼ਨਾਖ਼ਤੀ ਕਾਰਡ ਵੀ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।