13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਹਲਕਾ ਮਹਿਲ ਕਲਾਂ ਦੇ ਪਿੰਡਾਂ ’ਚ ਪ੍ਰਬੰਧਕਾਂ ਦੀ ਗੈਰ-ਹਾਜ਼ਰੀ ਕਾਰਨ ਵਿਕਾਸ ਕਾਰਜ ਠੱਪ ਲੋਕਾਂ ਤੇ ਪੰਚਾਇਤੀ ਆਗੂਆਂ ਵਿਚ ਭਾਰੀ ਨਿਰਾਸ਼ਾ

ਟੱਲੇਵਾਲ, 12 ਅਕਤੂਬਰ (ਸੋਨੀ ਚੀਮਾ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਤਾਇਨਾਤ ਕੀਤੇ ਗਏ ਸਰਕਾਰੀ ਪ੍ਰਬੰਧਕਾਂ ਦੀ ਲਗਾਤਾਰ ਗੈਰ-ਹਾਜ਼ਰੀ ਕਾਰਨ ਪਿੰਡਾਂ ਦੇ ਲੋਕਾਂ ਅਤੇ ਪੰਚਾਇਤੀ ਆਗੂਆਂ ਵਿਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਪ੍ਰਬੰਧਕਾਂ ਦੇ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਕਾਰਨ ਪਿੰਡਾਂ ਦੇ ਰੋਜ਼ਾਨਾ ਦੇ ਜ਼ਰੂਰੀ ਕੰਮ ਅਤੇ ਵਿਕਾਸ ਕਾਰਜ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ।

ਅਜੀਤ ਡੈਸਕ 13-10-2026
ਟੱਲੇਵਾਲ, 12 ਅਕਤੂਬਰ (ਸੋਨੀ ਚੀਮਾ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਤਾਇਨਾਤ ਕੀਤੇ ਗਏ ਸਰਕਾਰੀ ਪ੍ਰਬੰਧਕਾਂ ਦੀ ਲਗਾਤਾਰ ਗੈਰ-ਹਾਜ਼ਰੀ ਕਾਰਨ ਪਿੰਡਾਂ ਦੇ ਲੋਕਾਂ ਅਤੇ ਪੰਚਾਇਤੀ ਆਗੂਆਂ ਵਿਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਪ੍ਰਬੰਧਕਾਂ ਦੇ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਕਾਰਨ ਪਿੰਡਾਂ ਦੇ ਰੋਜ਼ਾਨਾ ਦੇ ਜ਼ਰੂਰੀ ਕੰਮ ਅਤੇ ਵਿਕਾਸ ਕਾਰਜ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਪਿੰਡਾਂ ਦੇ ਮੁਹਤਬਰਾਂ ਅਤੇ ਪੰਚਾਇਤੀ ਆਗੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਵਲੋਂ ਪਿੰਡਾਂ ਦੇ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜੋ ਪ੍ਰਬੰਧਕ ਨਿਯੁਕਤ ਕੀਤੇ ਗਏ ਹਨ, ਉਹ ਅਕਸਰ ਆਪਣੇ ਦਫ਼ਤਰਾਂ ਜਾਂ ਨਿਰਧਾਰਿਤ ਦਿਨਾਂ ’ਤੇ ਪਿੰਡਾਂ ਵਿਚੋਂ ਗੈਰ-ਹਾਜ਼ਰ ਰਹਿੰਦੇ ਹਨ। ਲੋਕਾਂ ਨੂੰ ਆਪਣੇ ਸਰਟੀਫਿਕੇਟ ਤਸਦੀਕ ਕਰਵਾਉਣ, ਪੈਨਸ਼ਨ ਸਕੀਮਾਂ, ਲੜਕੀਆਂ ਦੇ ਸ਼ਗਨ ਸਕੀਮ ਦੇ ਫਾਰਮ ਅਤੇ ਹੋਰ ਸਰਕਾਰੀ ਕਾਗ਼ਜ਼ਾਤ ਮੁਕੰਮਲ ਕਰਵਾਉਣ ਲਈ ਕਈ-ਕਈ ਦਿਨ ਚੱਕਰ ਕੱਟਣੇ ਪੈ ਰਹੇ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਪ੍ਰਬੰਧਕਾਂ ਦੇ ਨਾ ਮਿਲਣ ਕਾਰਨ ਪਿੰਡਾਂ ਦੀਆਂ ਗਲੀਆਂ-ਨਾਲੀਆਂ ਦੀ ਸਫ਼ਾਈ, ਸਟਰੀਟ ਲਾਈਟਾਂ ਦੀ ਮੁਰੰਮਤ ਅਤੇ ਛੱਪੜਾਂ ਦੀ ਸਫ਼ਾਈ ਵਰਗੇ ਅਹਿਮ ਵਿਕਾਸ ਕਾਰਜ ਅੱਧਵਾਟੇ ਲਟਕ ਗਏ ਹਨ। ਕਈ ਵਾਰ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਵੀ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ। ਇਸ ਸਬੰਧੀ ਪਿੰਡਾਂ ਦੇ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਹਲਕਾ ਮਹਿਲ ਕਲਾਂ ਦੇ ਪਿੰਡਾਂ ਵਿਚ ਪ੍ਰਬੰਧਕਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਲਾਪ੍ਰਵਾਹੀ ਵਰਤਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਬੱਚਿਆਂ ਨੂੰ ਸਰੀਰਕ ਕਿਰਿਆਵਾਂ ਸਮਝਾਉਣ ਲਈ ਵਰਕਸ਼ਾਪ ਅਗਲੀ ਖ਼ਬਰ ਸ੍ਰੀ ਗੀਤਾ ਭਵਨ ਵਿਖੇ ਮਹਾਰਾਜਾ ਅਗਰਸੈਨ ਦੀ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।