14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਸੱਤ ਰੋਜ਼ਾ ਐਨ. ਐਸ. ਐਸ. ਕੈਂਪ

ਤਪਾ ਮੰਡੀ, 13 ਅਕਤੂਬਰ (ਵਿਜੇ ਸ਼ਰਮਾ)-ਯੂਨੀਵਰਸਿਟੀ ਕਾਲਜ ਢਿੱਲਵਾਂ ਦੇ ਐਨ. ਐਸ.

ਅਜੀਤ ਡੈਸਕ 14-10-2026
ਤਪਾ ਮੰਡੀ, 13 ਅਕਤੂਬਰ (ਵਿਜੇ ਸ਼ਰਮਾ)-ਯੂਨੀਵਰਸਿਟੀ ਕਾਲਜ ਢਿੱਲਵਾਂ ਦੇ ਐਨ.ਐਸ.ਐਸ. ਯੂਨਿਟ ਵਲੋਂ ਪ੍ਰਿੰਸੀਪਲ ਡਾ: ਲਖਵਿੰਦਰ ਸਿੰਘ ਰੱਖੜਾ ਦੀ ਅਗਵਾਈ ਹੇਠ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਐਨ.ਐਸ.ਐਸ. ਪ੍ਰੋਗਰਾਮ ਅਫਸਰ ਪ੍ਰੋ: ਦੇਵ ਕਰਨ ਵਲੋਂ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿਚ ਐਨ.ਐਸ.ਐਸ. ਵਲੰਟੀਅਰਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਕੈਂਪ ਦੀ ਸ਼ੁਰੂਆਤ ਸਵੇਰ ਦੀ ਪ੍ਰਾਰਥਨਾ ਨਾਲ ਹੋਈ। ਪ੍ਰੋ: ਦੇਵ ਕਰਨ ਨੇ ਵਿਦਿਆਰਥੀਆਂ ਨੂੰ ਪੂਰੇ ਦਿਨ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਸ ਤੋਂ ਬਾਅਦ ਵਿਦਿਆਰਥੀਆਂ ਨੂੰ ਵੱਖ-ਵੱਖ ਗਰੁੱਪਾਂ ਵਿਚ ਵੰਡਿਆ ਗਿਆ ਅਤੇ ਕਾਲਜ ਕੈਂਪਸ ਦੀ ਸਫ਼ਾਈ ਕੀਤੀ ਗਈ। ਇਸ ਮੌਕੇ ਕਾਲਜ ਵਿਖੇ ਟਰੈਫ਼ਿਕ ਪੁਲਿਸ ਦੇ ਇੰਸਪੈਕਟਰ ਸ਼ੇਰਵਿੰਦਰ ਸਿੰਘ ਟਰੈਫ਼ਿਕ ਨਿਯਮਾਂ ਅਤੇ ਸਾਈਬਰ ਕ੍ਰਾਈਮ ਵਿਸ਼ੇ ’ਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਲੈਕਚਰ ਦਿੱਤਾ ਗਿਆ। ਐਨ.ਐਸ.ਐਸ. ਕੈਂਪ ਦਾ ਉਦਘਾਟਨ ਪਿੰਡ ਢਿੱਲਵਾਂ ਦੇ ਸਰਪੰਚ ਬਿੰਦਰ ਸਿੰਘ ਖਾਲਸਾ, ਸਰਪੰਚ ਜਸਵਿੰਦਰ ਸਿੰਘ, ਸਰਪੰਚ ਕੁਲਵਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਤੇਜਿੰਦਰ ਸਿੰਘ ਵਲੋਂ ਕੀਤਾ ਗਿਆ। ਡਾ: ਬਿਕਰਮਜੀਤ ਪੁਰਬਾ ਨੇ ਕੈਂਪ ਦੌਰਾਨ ਅਨੁਸ਼ਾਸਨ ਦਾ ਧਿਆਨ ਰੱਖਿਆ। ਪ੍ਰੋ: ਗੁਰਪ੍ਰੀਤ ਸਿੰਘ ਵਲੋਂ ਕੈਂਪ ਸਫ਼ਾਈ ਪ੍ਰਬੰਧਨ ਦਾ ਵਿਸ਼ੇਸ਼ ਤੌਰ ’ਤੇ ਧਿਆਨ ਰੱਖਿਆ। ਇਸ ਮੌਕੇ ਪ੍ਰੋ: ਸੰਦੀਪ ਸਿੰਘ ਮਾਨ, ਪ੍ਰੋ: ਚਰਨਜੀਤ ਕੌਰ, ਪ੍ਰੋ: ਅਮਨਦੀਪ ਕੌਰ, ਪ੍ਰੋ: ਗੁਰਪ੍ਰੀਤ ਕੌਰ ਪੰਜਾਬੀ, ਪ੍ਰੋ: ਗੁਰਪ੍ਰੀਤ ਕੌਰ ਅੰਗਰੇਜ਼ੀ, ਪ੍ਰੋ: ਹਰਪ੍ਰੀਤ ਕੌਰ, ਸ: ਹਰਦੀਪ ਸਿੰਘ ਅਤੇ ਵਿਦਿਆਰਥੀਆਂ ਨੇ ਐਨ.ਐਸ.ਐਸ. ਰਸੋਈ ਵਿਚ ਆਪਣੇ ਹੱਥੀਂ ਭੋਜਨ ਤਿਆਰ ਕੀਤਾ। ਅੰਤ ਵਿਚ ਕਾਲਜ ਪ੍ਰਿੰਸੀਪਲ ਨੇ ਕੈਂਪ ਨੂੰ ਸਫਲ ਬਣਾਉਣ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪਿੰਡ ਚੀਮਾ ਵਿਖੇ ਨਸ਼ੇੜੀਆਂ ਦਾ ਅੱਡਾ ਬਣ ਚੁੱਕੀ ਇਕ ਖੰਡਰ ਇਮਾਰਤ ਨੂੰ ਪ੍ਰਸ਼ਾਸਨ ਨੇ ਢਾਹਿਆ ਅਗਲੀ ਖ਼ਬਰ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਕੇ ਆਪਣਾ ਵਾਅਦਾ ਨਿਭਾਵੇ ਸੂਬਾ ਸਰਕਾਰ- ਟੌਹੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।