14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸਕੇਟਿੰਗ ਮੁਕਾਬਲਿਆਂ ’ਚ ਤਪਾ ਦੇ ਮਿਤੇਸ਼ ਗਰਗ ਦੀ ਸਟੇਟ ਲਈ ਚੋਣ

ਤਪਾ ਮੰਡੀ, 13 ਅਕਤੂਬਰ (ਪ੍ਰਵੀਨ ਗਰਗ)-ਇਲਾਕੇ ਦੇ ਆਜ਼ਾਦ ਨਗਰ ਦੇ ਰਹਿਣ ਵਾਲੇ ਹੋਣਹਾਰ ਵਿਦਿਆਰਥੀ ਮਿਤੇਸ਼ ਗਰਗ ਪੁੱਤਰ ਦਲੀਪ ਕੁਮਾਰ ਗਰਗ ਨੇ ਅੰਡਰ-14 ਸਕੇਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਬਾਜ਼ੀ ਮਾਰ ਕੇ ਆਪਣੀ ਜਗ੍ਹਾ ਸਟੇਟ ਲਈ ਬਣਾਈ ਹੈ। ਮਿਤੇਸ਼ ਦੀ ਇਸ ਪ੍ਰਾਪਤੀ ਦਾ ਸਿਹਰਾ ਉਸ ਦੇ ਸਕੂਲ ਅਤੇ ਪਰਿਵਾਰਿਕ ਮੈਂਬਰਾਂ ਦੇ ਸਿਰ ਜਾਂਦਾ ਹੈ।

ਅਜੀਤ ਡੈਸਕ 14-10-2026
ਤਪਾ ਮੰਡੀ, 13 ਅਕਤੂਬਰ (ਪ੍ਰਵੀਨ ਗਰਗ)-ਇਲਾਕੇ ਦੇ ਆਜ਼ਾਦ ਨਗਰ ਦੇ ਰਹਿਣ ਵਾਲੇ ਹੋਣਹਾਰ ਵਿਦਿਆਰਥੀ ਮਿਤੇਸ਼ ਗਰਗ ਪੁੱਤਰ ਦਲੀਪ ਕੁਮਾਰ ਗਰਗ ਨੇ ਅੰਡਰ-14 ਸਕੇਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਬਾਜ਼ੀ ਮਾਰ ਕੇ ਆਪਣੀ ਜਗ੍ਹਾ ਸਟੇਟ ਲਈ ਬਣਾਈ ਹੈ। ਮਿਤੇਸ਼ ਦੀ ਇਸ ਪ੍ਰਾਪਤੀ ਦਾ ਸਿਹਰਾ ਉਸ ਦੇ ਸਕੂਲ ਅਤੇ ਪਰਿਵਾਰਿਕ ਮੈਂਬਰਾਂ ਦੇ ਸਿਰ ਜਾਂਦਾ ਹੈ। ਸਕੂਲ ਦੇ ਪ੍ਰਿੰਸੀਪਲ, ਸਰੀਰਕ ਸਿੱਖਿਆ ਅਧਿਆਪਕ ਅਤੇ ਕੋਚ ਜਸਪ੍ਰਥਮ ਨੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣਦੀਆਂ ਹਨ। ਉਨ੍ਹਾਂ ਨੇ ਮਿਤੇਸ਼ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸੰਗਰੂਰ ਦੇ ਕੋਚ ਅਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਰਮੇਸ਼ ਕੁਮਾਰ ਵਲੋਂ ਮਿਤੇਸ਼ ਨੂੰ ਦਿੱਤੇ ਜਾ ਰਹੇ ਸਹਿਯੋਗ ਅਤੇ ਮਾਰਗ ਦਰਸ਼ਨ ਦੀ ਵੀ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਮਾਨਸਾ ਨੂੰ ਜਾਂਦੇ ਮੁੱਖ ਮਾਰਗਾਂ ’ਤੇ ਪੁਲਿਸ ਨੇ ਨਾਕਾਬੰਦੀ ਕਰ ਕੇ ਕੀਤੀ ਚੈਕਿੰਗ ਅਗਲੀ ਖ਼ਬਰ ਜੀ.ਐਸ. ਸਕੂਲ ਧੌਲਾ ਦੇ ਖੇਡ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ -45 ਵਿਭਾਗਾਂ ਦੀਆਂ ਲਾਈਆਂ ਡਿਊਟੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।