15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

- ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ- ਪ ਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਭਾਜਪਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ­­

ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀਆ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਸਾ ਦੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਕੀਤੀ ਗਈ ਹੱਤਿਆ ਦੇ ਮਾਮਲੇ ਵਿਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਸੀ. ਬੀ.

ਅਜੀਤ ਡੈਸਕ 15-10-2026
ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀਆ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਸਾ ਦੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਕੀਤੀ ਗਈ ਹੱਤਿਆ ਦੇ ਮਾਮਲੇ ਵਿਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਰਨਾਲਾ ਜਥੇਬੰਦੀ ਵਲੋਂ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਸੀਨੀਅਰ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਗੁਰਦਰਸ਼ਨ ਸਿੰਘ ਬਰਾੜ, ਧਰਮ ਸਿੰਘ ਫ਼ੌਜੀ, ਮੱਖਣ ਸਿੰਘ ਧਨੌਲਾ, ਵਿੱਕੀ ਪਰੋਚਾ ਮਹਿਲ ਕਲਾਂ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਦਾ ਮਾੜਾ ਹਾਲ ਹੋ ਗਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚੋਂ ਨਸ਼ਿਆਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ। ਜਿਹੜਾ ਵੀ ਆਗੂ ਅਤੇ ਸਮਾਜ ਸੇਵੀ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਾ ਹੈ, ਉਸ ਦਾ ਦਿਨ ਦਿਹਾੜੇ ਕਤਲ ਹੋ ਜਾਂਦਾ ਅਤੇ ਜੋ ਵਿਅਕਤੀ ਨਸ਼ਿਆਂ ਬਾਰੇ ਸਰਕਾਰ ਨੂੰ ਸਵਾਲ ਕਰਦਾ ਹੈ, ਉਸ ਉਪਰ ਤਸ਼ੱਦਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਹੋਈ ਹੱਤਿਆ ਇਸ ਗੱਲ ਦਾ ਸਬੂਤ ਹੈ ਕਿ ਭਗਵੰਤ ਮਾਨ ਸਰਕਾਰ ਨਸ਼ਾ ਵੇਚਣ ਵਾਲਿਆਂ ਨੂੰ ਪੁਸ਼ਤ ਪਨਾਹੀ ਕਰ ਰਹੀ ਹੈ। ਸ੍ਰੀ ਨੀਟਾ ਨੇ ਕਿਹਾ ਕਿ ਪਾਰਟੀ ਵਲੋਂ ਮੰਗ ਕੀਤੀ ਗਈ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਸੀ.ਬੀ.ਆਈ. ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਦਾ ਭਾਰਤੀਆ ਜਨਤਾ ਪਾਰਟੀ ਵਲੋਂ ਸਮਰਥਨ ਕੀਤਾ ਗਿਆ ਹੈ। ਇਸ ਮੌਕੇ ਸੀਨੀਅਰ ਆਗੂ ਜਥੇਦਾਰ ਸੁਖਵੰਤ ਸਿੰਘ ਧਨੌਲਾ, ਬਲਜਿੰਦਰ ਸਿੰਘ ਵੜਿੰਗ, ਸੋਮਨਾਥ ਸ਼ਰਮਾ, ਯੁਵਾ ਮੋਰਚਾ ਦੇ ਪ੍ਰਧਾਨ ਰਮਨ ਜਵੰਧਾ, ਸੁਖਦੀਪ ਸਿੰਘ ਧਾਲੀਵਾਲ, ਪ੍ਰਵੀਨ ਬਾਂਸਲ, ਸੁਭਾਸ਼ ਮੱਕੜਾ, ਸ਼ਿਵ ਚੰਦ ਸਿੰਗਲਾ, ਜੱਗਾ ਸਿੰਘ ਮਾਨ, ਕੁਲਦੀਪ ਮਿੱਤਲ, ਐਡਵੋਕੇਟ ਮਨਵੀਰ ਕੌਰ ਰਾਹੀ, ਦੀਪ ਸੰਘੇੜਾ, ਹੈਪੀ ਢਿੱਲੋਂ, ਰਵੀ ਬਾਂਸਲ, ਹਰਬਖਸ਼ੀਸ਼ ਸਿੰਘ ਗੋਨੀ, ਬਲਦੀਪ ਸਿੰਘ ਮਹਿਲ ਖੁਰਦ, ਪਰਮਿੰਦਰ ਸਿੰਘ ਖੁਰਮੀ, ਜਗਤਾਰ ਸਿੰਘ ਧਨੌਲਾ ਆਦਿ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ਦੀ ਕਰਵਾਈ ਜਾਵੇ ਸੀ.ਬੀ.ਆਈ. ਤੋਂ ਜਾਂਚ-ਕੈਪਟਨ ਸਿੱਧੂ ਅਗਲੀ ਖ਼ਬਰ ਬਾਂਸਲ ਧਰਮ ਕੰਡੇ ਤੋਂ ਡੇਢ ਲੱਖ ਦਾ ਸਾਮਾਨ ਤੇ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।