16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਵਾਤਾਵਰਨ ਤੇ ਜ਼ਮੀਨ ਦੀ ਸਾਂਭ-ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਕਿਸਾਨ- ਐੱਸ.ਡੀ.ਐਮ. ਸਿੱਧੂ

ਮਹਿਲ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੀ. ਡੀ.

ਅਜੀਤ ਡੈਸਕ 16-10-2026
ਮਹਿਲ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਵਿਖੇ ਐੱਸ.ਡੀ.ਐਮ. ਬੇਅੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਅਤੇ ਨੰਬਰਦਾਰਾਂ ਦੀ ਅਹਿਮ ਮੀਟਿੰਗ ਹੋਈ। ਐੱਸ.ਡੀ.ਐਮ. ਸਿੱਧੂ ਨੇ ਸਪਸ਼ਟ ਕੀਤਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਾਉਂਦਾ ਹੈ, ਇਸ ਲਈ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਸੁਪਰ ਐੱਸ.ਐਮ.ਐੱਸ. ਲੱਗੀਆਂ ਕੰਬਾਈਨਾਂ ਨਾਲ ਹੀ ਕਟਾਈ ਕਰਨ, ਮਸ਼ੀਨਰੀ ਰਾਹੀਂ ਖੇਤਾਂ ਵਿਚ ਪ੍ਰਬੰਧਨ ਕਰਨ ਜਾਂ ਗੱਠਾਂ ਬਣਾਉਣ ਦੀ ਹਦਾਇਤ ਕੀਤੀ। ਨਾਲ ਹੀ ਗੁਰਦੁਆਰਾ ਸਾਹਿਬਾਨਾਂ ਰਾਹੀਂ ਮੁਨਿਆਦੀ ਕਰਵਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ। ਇਸ ਦੌਰਾਨ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਮੈਡਮ ਗੁਰਪ੍ਰੀਤ ਕੌਰ ਆਹਲੂਵਾਲੀਆ ਅਤੇ ਕਲੱਸਟਰ ਅਧਿਕਾਰੀ ਸੁਖਵਿੰਦਰ ਸਿੰਘ ਮਹਿਲ ਕਲਾਂ ਨੇ ਦੱਸਿਆ ਕਿ ਖੇਤੀ ਸੰਦ ਸਬਸਿਡੀ ’ਤੇ ਉਪਲਬਧ ਹਨ। ਪ੍ਰਸ਼ਾਸਨ ਵੱਲੋਂ ਕਿਸਾਨਾਂ ਦੇ ਉਤਸ਼ਾਹ ਲਈ 7 ਲੱਖ ਰੁਪਏ ਦਾ ਲੱਕੀ ਡਰਾਅ (ਹਫ਼ਤਾਵਾਰੀ 1 ਲੱਖ) ਵੀ ਰੱਖਿਆ ਗਿਆ ਹੈ, ਜਿਸ ਵਿਚ ਕਿਸਾਨ ਆਧਾਰ ਕਾਰਡ ਤੇ ਜ਼ਮੀਨ ਦੀ ਫ਼ਰਦ ਰਾਹੀਂ ਨਾਮ ਦਰਜ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਲੁਧਿਆਣਾ-ਬਰਨਾਲਾ ਮੁੱਖ ਮਾਰਗ ’ਤੇ ਪੁਰਾਣੇ ਟੋਲ ਪਲਾਜ਼ਾ ਨੇੜੇ 8 ਏਕੜ ਜ਼ਮੀਨ ਵਿਚ ਪਰਾਲੀ ਦੀਆਂ ਗੱਠਾਂ ਸੰਭਾਲਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਸਮੇਂ ਨਾਇਬ ਤਹਿਸੀਲਦਾਰ ਸੁਖਬੀਰ ਸਿੰਘ ਜੈਤੋ, ਬੀ.ਡੀ.ਪੀ.ਓ. ਰਜਿੰਦਰ ਸਿੰਘ, ਕਲੱਸਟਰ ਜਤਿੰਦਰ ਸਿੰਘ ਵਜੀਦਕੇ, ਏ.ਡੀ.ਓ. ਡਾਕਟਰ ਮਨਦੀਪ ਸਿੰਘ, ਬੀਨੂ ਗੋਪਾਲ ਸੰਗਰੂਰ, ਰੀਡਰ ਮਨਦੀਪ ਸਿੰਘ, ਖੇਤੀਬਾੜੀ ਅਧਿਕਾਰੀ ਹਰਪਾਲ ਸਿੰਘ, ਨੰਬਰਦਾਰ ਗੁਰਮੁਖ ਸਿੰਘ ਹਮੀਦੀ, ਕੌਰ ਸਿੰਘ ਮੂੰਮ, ਬੇਅੰਤ ਸਿੰਘ ਵਜੀਦਕੇ ਖੁਰਦ, ਨੰਬਰਦਾਰ ਜਸਵਿੰਦਰ ਕੌਰ ਕੁਰੜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਲਟਕਦੀਆਂ ਮੰਗਾਂ ਸਬੰਧੀ ਵਿਧਾਇਕ ਪੰਡੋਰੀ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਰਾਜ ਪੱਧਰੀ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ 17 ਤੋਂ ਹੋਵੇਗਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।