16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਲਟਕਦੀਆਂ ਮੰਗਾਂ ਸਬੰਧੀ ਵਿਧਾਇਕ ਪੰਡੋਰੀ ਨੂੰ ਦਿੱਤਾ ਮੰਗ-ਪੱਤਰ

‎ ਮਹਿਲ ਕਲਾਂ, 14 ਅਕਤੂਬਰ (ਤਰਸੇਮ ਸਿੰਘ ਗਹਿਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪ੍ਰਾਪਤੀ ਲਈ ਬਲਾਕ ਪ੍ਰਧਾਨ ਕਰਮਜੀਤ ਕੌਰ ਭੱਦਲਵੱਡ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂਅ ਦਾ ਮੰਗ ਪੱਤਰ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਸੌਂਪਿਆ ਗਿਆ। ਇਸ ਸਮੇਂ ਵਰਕਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਪ੍ਰੰਤੂ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਵੀ ਮੰਗਾਂ ’ਤੇ ਚਰਚਾ ਹੋਈ ਜੋ ਅੱਜ ਤੱਕ ਮੰਨੀਆਂ ਨਹੀਂ ਗਈਆਂ।

ਅਜੀਤ ਡੈਸਕ 16-10-2026
‎ ਮਹਿਲ ਕਲਾਂ, 14 ਅਕਤੂਬਰ (ਤਰਸੇਮ ਸਿੰਘ ਗਹਿਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪ੍ਰਾਪਤੀ ਲਈ ਬਲਾਕ ਪ੍ਰਧਾਨ ਕਰਮਜੀਤ ਕੌਰ ਭੱਦਲਵੱਡ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂਅ ਦਾ ਮੰਗ ਪੱਤਰ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਸੌਂਪਿਆ ਗਿਆ। ਇਸ ਸਮੇਂ ਵਰਕਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਪ੍ਰੰਤੂ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਵੀ ਮੰਗਾਂ ’ਤੇ ਚਰਚਾ ਹੋਈ ਜੋ ਅੱਜ ਤੱਕ ਮੰਨੀਆਂ ਨਹੀਂ ਗਈਆਂ। ਇਸ ਮੌਕੇ ਯੂਨੀਅਨ ਵਲੋਂ ਮੰਗ ਪੱਤਰ ਰਾਹੀਂ ਵਰਕਰਾਂ ਨੂੰ ਤੀਜੇ ਅਤੇ ਹੈਲਪਰਾਂ ਨੂੰ ਚੌਥੇ ਦਰਜੇ ਦੇ ਮੁਲਾਜ਼ਮਾਂ ਦਾ ਦਰਜਾ ਦੇਣ ਜਾਂ ਚੋਣਾਂ ਦੌਰਾਨ ਕੀਤੇ ਵਾਅਦੇ ਅਨੁਸਾਰ ਮਾਣ-ਭੱਤਾ ਦੁੱਗਣਾ ਕਰਨ ਦੀ ਮੰਗ ਕੀਤੀ ਗਈ। ਯੂਨੀਅਨ ਨੇ ਛੇ ਸਾਲ ਤੱਕ ਦੇ ਬੱਚਿਆਂ ਦੀ ਮੁੱਢਲੀ ਦੇਖਭਾਲ ਅਤੇ ਪ੍ਰੀ-ਸਕੂਲ ਸਿੱਖਿਆ ਆਂਗਣਵਾੜੀ ਕੇਂਦਰਾਂ ਰਾਹੀਂ ਦੇਣ, ਵਰਕਰਾਂ ਤੇ ਹੈਲਪਰਾਂ ਨੂੰ ਐਨ.ਟੀ.ਟੀ. ਅਧਿਆਪਕਾਂ ਦਾ ਦਰਜਾ ਦੇਣ ਅਤੇ ਪੋਸ਼ਣ ਟਰੈਕ ’ਤੇ ਕੰਮ ਕਰਨ ਲਈ ਟੈਬਲੇਟ ਜਾਂ ਲੈਪਟਾਪ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ। ਇਸ ਮੌਕੇ ਰਜੀਸ਼ ਕੁਮਾਰ, ਰੂਹੀ ਬਾਂਸਲ, ਬਲਵੰਤ ਕੌਰ ਸਹੌਰ, ਰਮਨਦੀਪ ਕੌਰ ਮਹਿਲ ਕਲਾਂ, ਸਰਬਜੀਤ ਕੌਰ ਲੋਹਗੜ੍ਹ, ਹਰਪਾਲ ਕੌਰ ਹਰਦਾਸਪੁਰਾ, ਲਖਵੀਰ ਕੌਰ ਪੰਡੋਰੀ, ਸੁਰਿੰਦਰ ਕੌਰ ਰਾਏਸਰ, ਕਰਮਜੀਤ ਕੌਰ, ਪਰਮਜੀਤ ਕੌਰ ਮਹਿਲ ਖੁਰਦ ਸਮੇਤ ਹੋਰ ਆਂਗਣਵਾੜੀ ਵਰਕਰਾਂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਚੀਮਾ-ਜੋਧਪੁਰ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਪੋਸਟਰ ਮੇਕਿੰਗ ਤੇ ਲੇਖ ਲਿਖਣ ਮੁਕਾਬਲੇ ਕਰਵਾਏ ਅਗਲੀ ਖ਼ਬਰ ਵਾਤਾਵਰਨ ਤੇ ਜ਼ਮੀਨ ਦੀ ਸਾਂਭ-ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਕਿਸਾਨ- ਐੱਸ.ਡੀ.ਐਮ. ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।