ਰਮਨ ਜਵੰਧਾ ਚੀਮਾ ਲਗਾਤਾਰ ਤੀਜੀ ਵਾਰ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
ਟੱਲੇਵਾਲ, 15 ਅਕਤੂਬਰ (ਸੋਨੀ ਚੀਮਾ)-ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਵਲੋਂ ਪਾਰਟੀ ਦੇ ਮਿਹਨਤੀ ਅਤੇ ਨੌਜਵਾਨ ਆਗੂ ਰਮਨ ਜਵੰਧਾ ਚੀਮਾ ਦੀਆਂ ਪਾਰਟੀ ਪ੍ਰਤੀ ਬਿਹਤਰ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਲਗਾਤਾਰ ਤੀਜੀ ਵਾਰ ਭਾਰਤੀ ਜਨਤਾ ਯੁਵਾ ਮੋਰਚਾ ਦਾ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਮਨ ਜਵੰਧਾ ਚੀਮਾ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਭਾਜਪਾ ਵਰਕਰਾਂ ਅਤੇ ਨੌਜਵਾਨਾਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਰਮਨ ਜਵੰਧਾ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ
16-10-2026